Skip to content
Independent perspectives. Global stories.
BREAKING

ਟੈਕਸਾਂ ’ਚੋਂ ਹਿੱਸਾ ਮਿਲਦਾ ਰਿਹਾ ਤਾਂ ਅਨੰਦਪੁਰ ਸਾਹਿਬ ਮਤੇ ਦੀ ਗੱਲ ਨਹੀਂ ਕਰਾਂਗੇ : ਬਾਦਲ

Share this story

30293155.cms ਸੰਗਰੂਰ, 28 ਜੂਨ (ਹਰਜੀਤ ਸਿੰਘ ਹਸਨਪੁਰੀ)- ਵਿਧਾਨ ਸਭਾ ਹਲਕਾ ਧੂਰੀ ਵਿਖੇ ਸੰਗਤ ਦਰਸ਼ਨ ਅਤੇ ਧੰਨਵਾਦੀ ਦੌਰੇ ’ਤੇ ਆਏ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੱਤਰਕਾਰਾਂ ਦੇ ਇਹ ਪੁੱਛੇ ਜਾਣ ’ਤੇ ਕਿ ਪੰਥਕ ਏਜੰਡਾ ਕਦੋਂ ਲਾਗੂ ਕਰੋਗੇ ਤਾਂ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਕੋ ਇਕ ਏਜੰਡਾ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ। ਮੋਦੀ ਦੀ ਸਰਕਾਰ ਸਾਨੂੰ ਟੈਕਸਾਂ ਵਿੱਚਂੋ ਪਹਿਲਾਂ ਦੀ ਤਰ੍ਹਾਂ ਹਿੱਸਾ ਦਿੰਦੀ ਰਹੇ ਤਾਂ ਅਸੀਂ ਅਨੰਦਪੁਰ ਦੇ ਮਤੇ ਦੀ ਗੱਲ ਨਹੀਂ ਕਰਾਂਗੇ, ਨਾ ਹੀ ਪੰਜਾਬੀ ਬੋਲਦੇ ਇਲਾਕੇ ਅਤੇ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਿਲ ਕਰਨ ਦਾ ਮੁੱਦਾ ਉਠਾਵਾਂਗੇ।

ਜਦੋਂ ਉਨ੍ਹਾਂ ਨੂੰ ‘ਪੰਜਾਬ ਟਾਇਮਜ਼’ ਦੇ ਇਸ ਪੱਤਰਕਾਰ ਨੇ ਪੁੱਛਿਆ ਕਿ ਭਾਰਤੀ ਜਨਤਾ ਪਾਰਟੀ ਦਾ ਸੀਨੀਅਰ  ਲੀਡਰ ਸ੍ਰੀ ਲਾਲ ਕ੍ਰਿਸ਼ਨ ਅਡਵਾਨੀ ਐਮਰਜੰਸੀ ਐਲਾਨ ਕਰਨ ਦੇ ਲਈ ਬਿਆਨ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੋਈ ਐਮਰਜੰਸੀ ਨਹੀਂ ਲੱਗੇਗੀ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ ਤਾਂ ਉਹ ਪੱਤਰਕਾਰਾਂ ਨੂੰ ਬਿਨਾ ਕੋਈ ਜਵਾਬ ਦਿੱਤੇ ਆਪਣੀ ਕਾਰ ਵਿੱਚ ਬੈਠ ਕੇ ਚਲੇ ਗਏ। ਇਸ ਮੌਕੇ ’ਤੇ ਧੂਰੀ ਹਲਕੇ ਦੇ ਵਿਧਾਇਕ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਹਲਕਾ ਅਮਰਗੜ੍ਹ ਦੇ ਵਿਧਾਇਕ ਸ. ਇਕਬਾਲ ਸਿੰਘ ਝੁੂੰਦਾਂ, ਸ. ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਜੋਗਾ ਸਿੰਘ ਫੱਗੂਵਾਲਾ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਾਜ਼ਿਰ ਸਨ। ਜ਼ਿਲ੍ਹਾ ਸੰਗਰੂਰ ਦੇ ਪ੍ਰਸ਼ਾਸਨ ਨੂੰ ਚਲਾਉਣ ਵਾਲੇ ਸਾਰੇ ਅਧਿਕਾਰੀ ਹਾਜ਼ਿਰ ਸਨ।

WRITTEN BY