Skip to content
Independent perspectives. Global stories.
BREAKING

ਪੰਜਾਬ ਸਰਕਾਰ ਨੇ ਭ੍ਰਿਸ਼ਟ ਅਧਿਕਾਰੀਆਂ ਤੇ ਮੁਲਾਜ਼ਮਾਂ ਖਿਲਾਫ ਸ਼ਿਕੰਜਾ ਕਸਿਆ

Share this story

ਚੰਡੀਗੜ੍ਹ, 30 ਜੂਨ (ਪੀ. ਟੀ.)- ਪੰਜਾਬ ਸਰਕਾਰ ਨੇ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਸ਼ਿਕੰਜਾ ਕਸ ਦਿੱਤਾ ਹੈ ਜਿਨ੍ਹਾਂ ਦਾ ਸਰਵਿਸ ਰਿਕਾਰਡ ਦਾਗੀ ਹੈ। ਤਾਜ਼ਾ ਜਾਰੀ ਕੀਤੀਆਂ ਹਦਾਇਤਾਂ ਵਿਚ ਸਾਰੇ ਵਿਭਾਗਾਂ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਦੀ ਸੂਚੀ ਬਣਾਈ ਜਾਵੇ ਜੋ ਪਬਲਿਕ ਡੀਲਿੰਗ ਵਾਲੇ ਅਹੁਦੇ ’ਤੇ ਹੁੰਦੇ ਹੋਏ ਭ੍ਰਿਸ਼ਟ ਕਾਰਵਾਈਆਂ ਵਿਚ ਸ਼ਾਮਲ ਹਨ। ਵਿਭਾਗਾਂ ਨੂੰ ਖਾਸ ਹਦਾਇਤ ਦਿੱਤੀ ਗਈ ਹੈ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਅਕਸ ਖਰਾਬ ਹੈ ਉਨ੍ਹਾਂ ਦੀ ਤਾਇਨਾਤੀ ਸੰਵੇਦਨਸ਼ੀਲ ਅਤੇ ਪਬਲਿਕ ਡੀਲਿੰਗ ਵਾਲੀ ਸੀਟ ’ਤੇ ਨਾ ਕੀਤੀ ਜਾਵੇ।          ਚੌਕਸੀ ਵਿਭਾਗ ਦੇ ਇਕ ਬੁਲਾਰੇ ਨੇ ਦ¤ਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਪਰ ਵਿਭਾਗਾਂ ਦੇ ਮੁੱਖ ਚੌਕਸੀ ਅਫਸਰਾਂ ਵੱਲੋਂ ਭ੍ਰਿਸ਼ਟ ਅਧਿਕਾਰੀਆਂ ਦੀ ਸੂਚੀ ਨਹੀਂ ਬਣਾਈ ਗਈ ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਚੌਕਸੀ ਵਿਭਾਗ ਨੇ

ਨਾ-ਖੁਸ਼ੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਚੌਕਸੀ ਅਫਸਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਆਪੋ-ਆਪਣੇ ਵਿਭਾਗ ਵਿਚਲੇ ਦਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਦੀ ਨਿਯੁਕਤੀ ਅਜਿਹੀ ਥਾਂ ਕੀਤੀ ਜਾਵੇ ਜਿੱਥੇ ਉਹ ਭ੍ਰਿਸ਼ਟ ਕਾਰਵਾਈਆਂ ਨਾ ਕਰ ਸਕਣ।
ਬੁਲਾਰੇ ਨੇ ਅੱਗੇ ਦ¤ਸਿਆ ਕਿ ਸਾਰੇ ਵਿਭਾਗਾਂ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਮੁੱਖ ਚੌਕਸੀ ਅਧਿਕਾਰੀ ਨੂੰ ਉਕਤ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਸਕੱਤਰ ਵੱਲੋਂ ਮੁੱਖ ਚੌਕਸੀ ਅਧਿਕਾਰੀਆਂ ਨਾਲ ਵੱਖ-ਵੱਖ ਸਮੇਂ ’ਤੇ ਕੀਤੀਆਂ ਗਈਆਂ ਮੀਟਿੰਗਾਂ ਵਿਚ ਫੈਸਲੇ ਲਏ ਗਏ ਹਨ ਕਿ ਮੁੱਖ ਚੌਕਸੀ ਅਧਿਕਾਰੀ ਭ੍ਰਿਸ਼ਟ ਅਫਸਰਾਂ ਦੀ ਸੂਚੀ ਤਿਆਰ ਕਰਕੇ ਵਿਭਾਗ ਦੇ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ ਅਤੇ ਉਸ ਸੂਚੀ ’ਤੇ ਸਮਰੱਥ ਅਧਿਕਾਰੀ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇ। ਹਦਾਇਤਾਂ ਵਿਚ ਇਹ ਸਪੱਸ਼ਟ ਹੈ ਕਿ ਜਿਸ ਅਧਿਕਾਰੀ ਤੇ ਕਰਮਚਾਰੀ ਦਾ ਅਕਸ ਖਰਾਬ ਹੈ ਉਨ੍ਹਾਂ ਦੀ ਤਾਇਨਾਤੀ ਸੰਵੇਦਨਸ਼ੀਲ ਅਤੇ ਪਬਲਿਕ ਡੀਲਿੰਗ ਵਾਲੀ ਸੀਟ ’ਤੇ ਬਿਲਕੁਲ ਵੀ ਨਾ ਕੀਤੀ ਜਾਵੇ।

WRITTEN BY