Skip to content
Independent perspectives. Global stories.
BREAKING

ਵਿਆਪਮ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ : ਸ਼ਿਵਰਾਜ

Share this story

ਮੁੱਖ ਮੰਤਰੀ ਨੇ ਹਾਈਕੋਰਟ ਨੂੰ ਲਿਖਿਆ ਪੱਤਰ
ਭੋਪਾਲ, 7 ਜੁਲਾਈ (ਪੀ. ਟੀ. ਲਾਇਵ)- ਵਿਆਪਮ ਘੁਟਾਲੇ ਵਿੱਚ ਘਿਰੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਖਿਰਕਾਰ ਮਾਮਲੇ ਦੀ ਸੀਬੀਆਈ ਜਾਂਚ ਦੀ ਹਾਮੀ ਭਰ ਦਿੱਤੀ ਹੈ। ਮੰਗਲਵਾਰ ਬਾਅਦ ਦੁਪਹਿਰ ਮੁੱਖ ਮੰਤਰੀ ਨੇ ਪ੍ਰੈ¤ਸ ਕਾਨਫਰੰਸ ਵਿੱਚ ਇਸ ਸਬੰਧੀ ਬਕਾਇਦਾ ਐਲਾਨ ਕੀਤਾ। ਢਾਈ ਘੰਟੇ ਦੇ ਅੰਦਰ ਹੀ ਤਕਰੀਬਨ 4 ਵਜੇ ਮੱਧ ਪ੍ਰਦੇਸ਼ ਹਾਈਕੋਰਟ ਨੂੰ ਮੁੱਖ ਮੰਤਰੀ ਨੇ ਪੱਤਰ ਵੀ ਲਿਖ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਪੱਤਰ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਜੱਬਲਪੁਰ ਸਥਿਤ ਹਾਈਕੋਰਟ ਭੇਜਣ ਦਾ ਪ੍ਰਬੰਧ ਕੀਤਾ ਗਿਆ।ਮੁੱਖ ਮੰਤਰੀ ਨੇ ਪ੍ਰੈ¤ਸ ਕਾਨਫਰੰਸ ਵਿੱਚ ਕਿਹਾ ‘ਮੈਂ ਹਾਈਕੋਰਟ ਤੋਂ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਗੁਜ਼ਾਰਿਸ਼ ਕਰਾਂਗਾ। ਪਿਛਲੇ ਕੁਝ ਦਿਨਾਂ ਤੋਂ ਜੋ ਕੁਝ ਹੋ ਰਿਹਾ ਹੈ, ਉਸ ਨਾਲ ਸਵਾਲ ਖੜ੍ਹੇ ਹੋ ਰਹੇ ਹਨ। ਸੋਮਵਾਰ ਨੂੰ ਮੈਂ ਪੂਰੀ ਰਾਤ ਸੌਂ ਨਹੀਂ ਸਕਿਆ। ਮੈਨੂੰ ਲੱਗਾ ਕਿ ਸਾਰੇ ਸ਼ੱਕਾਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ।’

WRITTEN BY