Skip to content
Independent perspectives. Global stories.
BREAKING

ਸੁਪਰੀਮ ਕੋਰਟ ਨੇ ਵਿਆਪਮ ਘੁਟਾਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ

Share this story

ਨਵੀਂ ਦਿ¤ਲੀ, 9 ਜੁਲਾਈ (ਪੀ. ਟੀ. ਲਾਇਵ)- ਸੁਪਰੀਮ ਕੋਰਟ ਨੇ ਵਿਆਪਮ ਘੁਟਾਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਅਦਾਲਤ ਨੇ ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਰਾਜਪਾਲ ਰਾਮ ਨਰੇਸ਼ ਯਾਦਵ ਨੂੰ ਹਟਾਉਣ ਸਬੰਧੀ ਪਟੀਸ਼ਨ ਉ¤ਤੇ ਸੁਣਵਾਈ ਕਰਦੇ ਹੋਏ ਰਾਜਪਾਲ, ਕੇਂਦਰ ਅਤੇ ਰਾਜ ਸਰਕਾਰ ਨੂੰ ਨੋਟਿਸ ਭੇਜ ਕੇ 4 ਹਫਤਿਆਂ ਵਿੱਚ ਜਵਾਬ ਮੰਗਿਆ ਹੈ। ਅ¤ਜ ਸਰਵਉ¤ਚ ਅਦਾਲਤ ਨੇ  ਵਿਆਪਮ ਘੁਟਾਲੇ ਦੀ ਸੁਣਵਾਈ ਕਰਦੇ ਹੋਏ ਸਾਰੇ ਮਾਮਲੇ ਸੀ.ਬੀ.ਆਈ. ਨੂੰ ਸੌਂਪ ਦਿ¤ਤੇ ਹਨ।ਹੁਣ ਇਹ ਸਾਫ ਹੋ ਗਿਆ ਹੈ ਕਿ ਮ¤ਧ ਪ੍ਰਦੇਸ਼ ਦੇ ਬਹੁਚਰਚਿਤ ਵਿਆਪਮ ਨਾਲ ਜੁੜੇ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਕਰੇਗੀ।ਕੇਂਦਰ ਸਰਕਾਰ ਨੇ ਵੀ ਮਾਮਲੇ ਦੀ ਸੀ.ਬੀ.ਆਈ. ਜਾਂਚ ’ਤੇ ਸਹਿਮਤੀ ਪ੍ਰਗਟ ਕੀਤੀ ਹੈ। ਉਸ ਨੇ ਕਿਹਾ ਕਿ ਮਾਮਲੇ ਦੀ ਸੀ.ਬੀ.ਆਈ. ਜਾਂਚ ’ਤੇ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ।ਇਸ ਮਾਮਲੇ ਦੀ ਅਗਲੀ ਸੁਣਵਾਈ 24 ਜੁਲਾਈ ਨੂੰ ਹੋਵੇਗੀ।

WRITTEN BY