ਊਫਾ (ਰੂਸ), 9 ਜੁਲਾਈ (ਪੀ. ਟੀ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵਿਚਾਲੇ ਸ਼ੁੱਕਰਵਾਰ ਨੂੰ ਇੱਥੇ ਦੁਵੱਲੀ ਗੱਲਬਾਤ ਹੋਵੇਗੀ। ਭਾਰਤੀ ਵਿਦੇਸ਼ ਮੰਤਰਾਲਾ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਊਫਾ ਵਿਖੇ ਦੋਨੇਂ ਪ੍ਰਧਾਨ ਮੰਤਰੀ ਭਾਰਤੀ ਸਮੇਂ ਅਨੁਸਾਰ ਸਵੇਰੇ ਸਵਾ 9 ਵਜੇ ਮਿਲਣਗੇ। ਹਾਲਾਂਕਿ ਮੀਟਿੰਗ ਦੇ ਏਜੰਡਾ ਬਾਰੇ ਕੁਝ ਨਹੀਂ ਦੱਸਿਆ ਗਿਆ। ਜ਼ਿਕਰਯੋਗ ਹੈ ਕਿ ਦੋਨੋਂ ਆਗੂ ਸ਼ੰਘਾਈ ਕਾਰਪੋਰੇਸ਼ਨ ਆਰਗਨਾਈਜ਼ੇਸ਼ਨ (ਐਸਸੀਓ) ਦੇ ਸਮਾਗਮ ਵਿੱਚ ਹਿੱਸਾ ਲੈਣ ਲਈ ਇੱਥੇ ਪੁੱਜੇ ਹਨ।


