Skip to content
Independent perspectives. Global stories.
BREAKING

ਪੰਜਾਬ ਦੀ ਸਾਬਕਾ ਮੰਤਰੀ ਦੇ ਭਤੀਜੇ ਨੇ ਕਤਲ ਕੀਤਾ ਪੂਰਾ ਪਰਿਵਾਰ

Share this story

ਕਪੂਰਥਲਾ, 7 ਅਗਸਤ (ਹਰਦੇਵ ਅਬੀਨਾ)-ਪੰਜਾਬ ਦੀ ਸਾਬਕਾ ਵਿੱਤ ਮੰਤਰੀ ਬੀਬੀ ਉਪਿੰਦਰਜੀਤ ਕੌਰ ਦੇ ਭਤੀਜੇ ਅਵਤਾਰ ਸਿੰਘ ਨੇ ਆਪਣੇ ਪੂਰੇ ਪਰਿਵਾਰ ਨੂੰ ਕਤਲ ਕਰਨ ਪਿੱਛੋਂ ਆਪਣੀ ਜੀਵਨ ਲੀਲਾ ਵੀ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਆਬੇ ਦੇ ਸ਼ਹਿਰ ਕਪੂਰਥਲਾ ‘ਚ ਸਥਿਤ ਆਪਣੀ ਰਿਹਾਇਸ਼ ਵਿਖੇ ਬੁੱਧਵਾਰ ਦੀ ਸਵੇਰ ਨੂੰ ਕਰੀਬ 5.45 ਵਜੇ ਅਵਤਾਰ ਸਿੰਘ ਨੇ ਪਹਿਲਾਂ ਆਪਣੀ ਪਤਨੀ ਰੁਪਿੰਦਰ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਉਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਗੌਰਵ ਅਤੇ ਧੀ ਅਮਾਨਤ ਨੂੰ ਵੀ ਗੋਲੀਆਂ ਨਾਲ ਮਾਰ ਮੁਕਾਇਆ।
Murder
ਆਪਣੇ ਪਰਿਵਾਰ ਨੂੰ ਜਾਨੋਂ ਮਾਰ ਦੇਣ ਤੋਂ ਬਾਅਦ ਅਵਤਾਰ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜ਼ਿੰਦਗੀ ਵੀ ਖਤਮ ਕਰ ਲਈ। ਹਾਲ ਦੀ ਘੜੀ ਇਹ ਪਤਾ ਨਹੀਂ ਲਗਾਇਆ ਜਾ ਸਕਿਆ ਕਿ ਅਵਤਾਰ ਸਿੰਘ ਨੇ ਆਪਣੇ ਪਰਿਵਾਰ ਨੂੰ ਕਿਨ੍ਹਾਂ ਕਾਰਨਾਂ ਕਰਕੇ ਕਤਲ ਕੀਤਾ। ਪੁਲਿਸ ਵਲੋਂ ਇਸ ਮਾਮਲੇ ਦੀ ਡੂੰਘਾਈ ਤੋਂ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਬੀ ਉਪਿੰਦਰਜੀਤ ਕੌਰ ਪਿਛਲੀ ਬਾਦਲ ਸਰਕਾਰ ਸਮੇਂ ਪੰਜਾਬ ਦੀ ਸਿੱਖਿਆ ਮੰਤਰੀ ਵਜੋਂ ਨਿਯੁਕਤ ਸਨ, ਜਦੋਂ ਕਿ ਵਰਤਮਾਨ ਸਰਕਾਰ ‘ਚ ਉਨ੍ਹਾਂ ਨੂੰ ਕੋਈ ਅਹੁਦਾ ਪ੍ਰਾਪਤ ਨਹੀਂ ਹੈ। ਇਹ ਵੀ ਪਤਾ ਲੱਗਿਆ ਹੈ ਕਿ ਅਵਤਾਰ ਸਿੰਘ ਸਾਬਕਾ ਵਿੱਤ ਮੰਤਰੀ ਉਪਿੰਦਰਜੀਤ ਕੌਰ ਦਾ ਮੂੰਹ ਬੋਲਿਆ ਭਤੀਜਾ ਹੈ।

WRITTEN BY