Skip to content
Independent perspectives. Global stories.
BREAKING

ਸੰਤ ਬਾਬਾ ਲੌਂਗਪੁਰੀ ਸਕੂਲ ’ਚ ਜਨਰਲ ਨਾਲਿਜ ਦਾ ਕੁਇਜ਼ ਕੰਪੀਟੀਸ਼ਨ ਕਰਵਾਇਆ

Share this story

ਪੱਖੋ ਕਲਾਂ, 25 ਜੁਲਾਈ (ਇੰਦਰਜੀਤ)- ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਜੀ ਅਤੇ ਮੈਨੇਜਿੰਗ ਟਰੱਸਟੀ ਸ: ਰਵਿੰਦਰਜੀਤ ਸਿੰਘ ਜੀ ਦੀ ਅਗਵਾਈ ਹੇਠ ਸੰਸਥਾ ਦੇ ਪਿੰ੍ਰਸੀਪਲ ਸ: ਇੰਦਰਜੀਤ ਸਿੰਘ ਵਲੋਂ ਇੰਟਰ-ਹਾਊਸ ਜਨਰਲ ਨਾਲਿਜ ਦਾ ਕੁਇਜ਼ ਕੰਪੀਟੀਸ਼ਨ ਕਰਵਾਇਆ ਗਿਆ ਜਿਸ ਵਿਚ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਜੀ ਅਤੇ ਸ: ਰਵਿੰਦਰਜੀਤ ਸਿੰਘ ਜੀ ਨੇ ਦੱਸਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਨਿਰੰਤਰ ਹੋਣੇ ਚਾਹੀਦੇ ਹਨ ਤਾਂ ਕਿ ਬੱਚਿਆਂ ਦਾ ਸੰਪੂਰਨ ਵਿਕਾਸ ਹੋ ਸਕੇ ਅਤੇ ਇਸ ਤਰ੍ਹਾਂ ਦੇ ਮੁਕਾਬਲਿਆਂ ਨਾਲ

ਬੱਚਿਆਂ ਵਿਚ ਟੀਮ ਬਣਾਕੇ ਕੰਮ ਕਰਨ ਦੀ ਰੁਚੀ ਵਧਦੀ ਹੈ। ਇਸ ਮੁਕਾਬਲੇ ਵਿਚ ਸਕੂਲ ਦੇ ਚਾਰ ਹਾਊਸਿਜ਼ ਨੇ ਭਾਗ ਲਿਆ। ਜਿਸ ਵਿਚੋਂ ਪਹਿਲਾ ਸਥਾਨ ਸਾਹਿਬਜਾਦਾ ਫ਼ਤਿਹ ਸਿੰਘ ਹਾਊਸ, ਦੂਸਰਾ ਸਥਾਨ ਸਾਹਿਬਜਾਦਾ ਜੋਰਾਵਰ ਸਿੰਘ ਹਾਊਸ, ਤੀਸਰਾ ਸਥਾਨ ਸਾਹਿਬਜਾਦਾ ਅਜੀਤ ਸਿੰਘ ਹਾਊਸ ਨੇ ਪ੍ਰਾਪਤ ਕੀਤਾ। ਇਸ ਮੌਕੇ ਗੁਰਪ੍ਰੀਤ ਕੌਰ ਵਾਈਸ ਪ੍ਰਿੰਸੀਪਲ, ਕੁ-ਆਰਡੀਨੇਟਰ ਬਲਵਿੰਦਰ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਿਰ ਸਨ।

WRITTEN BY