ਤਲਵੰਡੀ ਸਾਬੋ, 26 ਜੁਲਾਈ (ਜਗਦੀਪ ਕੋਮਲ)- ਨਜ਼ਦੀਕੀ ਪਿੰਡ ਜਗ੍ਹਾ ਰਾਮ ਤੀਰਥ ਅਤੇ ਲੇਲੇਵਾਲਾ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਹਲਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਨੇ ਕੁੱਲੂ ਹਾਦਸੇ ਵਿੱਚ ਮ੍ਰਿਤਕ ਪਰਿਵਾਰਾਂ ਅਤੇ ਲਾਪਤਾ ਹੋਏ ਸ਼ਰਧਾਲ਼ੂਆਂ ਦੇ ਵਾਰਸਾਂ ਨਾਲ ਦੁੱਖ ਪ੍ਰਗਟ ਕਰਨ ਲਈ ਉਚੇਚੇ ਤੌਰ ਤੇ ਪਹੁੰਚ ਕੇ ਪਿੰਡ ਦੇ ਮ੍ਰਿਤਕਾਂ ਤੇ ਲਾਪਤਾ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਮਾਲੀ ਮੱਦਦ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਉਹਨਾਂ ਕਿਹਾ ਕਿ ਇਸ ਘਟਨਾ ਨਾਲ ਸਾਨੂੰ ਬੇਹੱਦ ਦੁੱਖ ਹੋਇਆ ਹੈ ਤੇ ਅਸੀਂ ਉਕਤ ਪੀੜਿਤ ਪਰਿਵਾਰਾਂ ਨਾਲ ਖੜ੍ਹੇ ਹਾਂ।
ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆਂ ਕਿ ਬੱਸ ਵਿੱਚ ਗੈਰ ਕਾਨੂੰਨਨ ਤੌਰ ਤੇ ਯਾਤਰੀਆਂ ਦੀ ਜਿਆਦਾ ਗਿਣਤੀ ਵਿੱਚ ਲੈ ਕੇ ਜਾਣ ਵਾਲੀ ਬੱਸ ਦੀ ਜਾਂਚ ਕਰਵਾਈ ਜਾਵੇਗੀ ਤੇ ਭਵਿੱਖ ਵਿੱਚ ਅਜਿਹਾ ਨਾ ਹੋਣ ਦੀ ਪ੍ਰਸਾਸਨਿਕ ਅਧਿਕਾਰੀਆਂ ਨੂੰ ਪੂਰੀ ਹਦਾਇਤ ਦਿੱਤੀ ਜਾਵੇਗੀ।ਇਸ ਮੌਕੇ ਉਹਨਾਂ ਮ੍ਰਿਤਕ ਪਰਿਵਾਰਾਂ ਦੇ ਵਾਰਸਾਂ ਨੂੰ ਇੱਕ-ਇੱਕ ਲੱਖ ਰੁਪਏ ਤਰੁੰਤ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਬਸੰਤ ਗਰਗ, ਅੰਤਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਯੂਥ ਆਗੂ ਗੁਰਪ੍ਰੀਤ ਸਿੰਘ ਬਣਾਂਵਾਲੀ, ਜਿਲ੍ਹਾ ਯੂਥ ਪ੍ਰਧਾਨ ਬਲਕਾਰ ਸਿੰਘ ਬਰਾੜ,ਐਸ.ਐਸ ਪੀ. ਇੰਦਰਮੋਹਨ ਸਿੰਘ ਭੱਟੀ, ਸੰਮਤੀ ਮੈਬਰ ਬਲਵੀਰ ਸਿੰਘ ਲੇਲੇਵਾਲਾ, ਯੂਥ ਆਗੂ ਸੁਖਬੀਰ ਸਿੰਘ ਚੱਠਾ, ਸਰਪੰਚ ਗੁਰਪ੍ਰੀਤ ਸਿੰਘ ਚੋਟੀ, ਯੂਥ ਆਗੂ ਗੁਰਦੀਪ ਮਾਨ, ਸਰਪੰਚ ਹਰਜਿੰਦਰ ਬਿੱਟੂ ਸਮੇਤ ਤਲਵੰਡੀ ਸਾਬੋ ਦੇ ਪ੍ਰਸਾਸਨਿਕ ਅਧਿਕਾਰੀ ਮੌਜੂਦ ਸਨ।



