ਬੀ.ਪੀ.ਓ. 132 ਖਾਲੜਾ ਸੈਕਟਰ (ਤਰਨਤਾਰਨ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸਰਹੱਦੀ ਜਿਲ੍ਹੇ ਤਰਨਤਾਰਨ ਵਿਚ ਸੁਰੱਖਿਆ ਘੇਰਾ ਤੋੜਕੇ ਕੰਡਿਆਲੀ ਤਾਰ ਪਾਰਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਤੇ ਨਾਲ ਹੀ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਪੰਜਾਬ ਪੁਲਿਸ ਸਰਹੱਦ ਪਾਰਲੇ ਪਾਕਿਸਤਾਨੀ ਸ਼ਹਿ ਪ੍ਰਾਪਤ ਅੱਤਵਾਦ ਦੇ ਟਾਕਰੇ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਪ ਮੁੱਖ ਮੰਤਰੀ ਵਲੋਂ ਆਪਣਾ ਸੁਰੱਖਿਆ ਘੇਰਾ ਤੇ ਬੁਲੇਟ ਪਰੂਫ ਵਾਹਨ ਛੱਡਕੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਖੇਤੀ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨਾਲ ਪੰਜਾਬ ਪੁਲਿਸ ਦੇ ਮੁਖੀ
ਸ੍ਰੀ ਸੁਮੇਧ ਸਿੰਘ ਵੀ ਹਾਜ਼ਰ ਸਨ। ਉਪ ਮੁੱਖ ਮੰਤਰੀ ਵਲੋਂ ਬੀ.ਐਸ.ਐਫ. ਦੇ ਜਵਾਨਾਂ ਨਾਲ ਵੀ ਮੁਲਾਕਾਤ ਕੀਤੀ ਗਈ। ਬੀ.ਐਸ.ਐਫ. ਦੇ ਆਈ.ਜੀ. ਐਮ. ਐਫ. ਫਾਰੂਕੀ ਵਲੋਂ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਬਾਰੇ ਉਪ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ । ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਜਵਾਨਾਂ ਤੇ ਤਸਕਰਾਂ ਵਲੋਂ ਕੰਡਿਆਲੀ ਤਾਰ ਤੋਂ ਉ¤ਪਰ ਦੀ ਸੁੱਟਕੇ ਜਾਂ ਕਦੇ ਕਦੇ ਸੁਰੰਗਾਂ ਰਾਹੀਂ ਨਸ਼ੀਲੇ ਪਦਾਰਥ ਆਮ ਹੀ ਇੱਧਰ ਭੇਜਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਸ. ਬਾਦਲ ਨੇ ਕਿਹਾ ਕਿ ਉਹ ਬੀ.ਐਸ.ਐਫ. ਦੀ ਵੀ ਸਮੱਸਿਆ ਸਮਝਦੇ ਹਨ ਕਿਉਂਕਿ ਇਕ ਜਵਾਨ ਨੂੰ 300 ਮੀਟਰ ਦੇ ਘੇਰੇ ਦੀ ਨਿਗਰਾਨੀ ਕਰਨੀ ਪੈਂਦੀ ਹੈ। ਉਨ੍ਹਾਂ ਸਰਹੱਦ ’ਤੇ ਸੀ.ਸੀ.ਟੀ.ਵੀ ਕੈਮਰੇ ਤੇ ਸੈਂਸਰ Ñ ਲਾਉਣ ਦੀ ਵੀ ਜ਼ੋਰਦਾਰ ਵਕਾਲਤ ਕੀਤੀ।



