Skip to content
Independent perspectives. Global stories.
BREAKING

ਬਿਹਾਰ ਅਤੇ ਹਿਮਾਚਲ ਦੇ ਨਵੇਂ ਰਾਜਪਾਲ ਲਾਏ

Share this story

ਨਵੀਂ ਦਿੱਲੀ, 8 ਅਗਸਤ (ਪੀ. ਟੀ.)- ਰਾਮਨਾਥ ਕੋਵਿੰਦ ਬਿਹਾਰ ਦੇ ਨਵੇਂ ਰਾਜਪਾਲ ਹੋਣਗੇ। ਸ਼ਨੀਵਾਰ ਨੂੰ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ’ਚ ਇਹ ਐਲਾਨ ਕੀਤਾ ਗਿਆ। ਹਾਲਾਂਕਿ ਬਿਹਾਰ ਦੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਨਿਤਿਸ਼ ਕੁਮਾਰ ਨਾਰਾਜ਼ ਹਨ। ਦੱਸਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਨੇ ਰਾਜਪਾਲ ਦੀ ਨਿਯੁਕਤੀ ਕਰਨ ਸਮੇਂ ਨਿਤਿਸ਼ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ। ਜ਼ਿਕਰਯੋਗ ਹੈ ਕਿ 69 ਸਾਲਾ ਕੋਵਿੰਦ ਭਾਜਪਾ ਦੇ ਸੀਨੀਅਰ ਆਗੂ ਹਨ। ਉਨ੍ਹਾਂ ਨੂੰ ਦਲਿਤ ਚਿਹਰਾ ਮੰਨਿਆ ਜਾਂਦਾ ਹੈ। ਕੋਵਿੰਦ ਭਾਜਪਾ ਦਲਿਤ ਮੋਰਚਾ ਅਤੇ ਅਖਿਲ ਭਾਰਤੀ ਕੋਲੀ ਸਮਾਜ ਦੇ ਪ੍ਰਧਾਨ ਰਹਿ ਚੁੱਕੇ ਹਨ। ਉਹ 1994 ਤੋਂ 2006 ਵਿਚਾਲੇ 2 ਵਾਰ ਰਾਜਸਭਾ ਮੈਂਬਰ ਰਹਿ ਚੁੱਕੇ ਹਨ।

ਉਨ੍ਹਾਂ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਅਕਤੂਬਰ-ਨਵੰਬਰ ਵਿੱਚ ਹੀ ਬਿਹਾਰ ਵਿੱਚ ਵਿਧਾਨਸਭਾ ਚੋਣਾਂ ਹੋਣ ਵਾਲੀਆਂ ਹਨ।ਇਸੇ ਦੌਰਾਨ ਅਚਾਰਿਆ ਦੇਵਵਰਤ ਨੂੰ ਹਿਮਾਚਲ ਪ੍ਰਦੇਸ਼ ਦੇ ਨਵੇਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਤੋਂ ਪਹਿਲਾਂ ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਨੂੰ ਹਿਮਾਚਲ ਦਾ ਵਾਧੂ ਚਾਰਜ ਦਿੱਤਾ ਗਿਆ ਸੀ।

WRITTEN BY