Skip to content
Independent perspectives. Global stories.
BREAKING

ਬਠਿੰਡਾ ਸ਼ਹਿਰ ਦੀ ਹਰ ਸਮੱਸਿਆ ਨਾਲ ਨਜਿੱਠਿਆ ਜਾਵੇਗਾ : ਐਸ.ਐਸ.ਪੀ.

Share this story

ਬਠਿੰਡਾ, 11 ਅਗਸਤ (ਸੁੱਖਵਿੰਦਰ ਸਰਾਂ, ਇੰਦਰਜੀਤ ਨਥਾਣਾ)- ਐਸ.ਐਸ.ਪੀ.-ਕਮ-ਚੇਅਰਮੈਨ ਜ਼ਿਲ੍ਹਾ ਸਾਂਝ ਕੇਂਦਰ ਸੋਸਾਇਟੀ ਬਠਿੰਡਾ ਸ਼੍ਰੀ ਇੰਦਰ ਮੋਹਨ ਸਿੰਘ ਭੱਟੀ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਸਾਂਝ ਕੇਂਦਰ ਸੋਸਾਇਟੀ ਦੀ ਮੀਟਿੰਗ ਹੋਈ, ਜਿਸ ਵਿਚ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਐਸ.ਐਸ.ਪੀ ਨੇ ਕਿਹਾ ਕਿ ਸ਼ਹਿਰ ਦੀ ਹਰ ਸਮੱਸਿਆ ਨਾਲ ਨਜਿੱਠਣ ਲਈ ਜ਼ਿਲ੍ਹਾ ਪੁਲਿਸ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਬੱਸਾਂ ਅਤੇ ਆਟੋ-ਰਿਕਸ਼ਿਆਂ ਦੇ ਅਣ-ਅਧਿਕਾਰਤ ਅੱਡਿਆਂ ਕਾਰਨ ਪੈਦਾ ਹੁੰਦੀ ਟ੍ਰੈਫਿਕ ਸਮੱਸਿਆ ਨੂੰ ਜਲਦੀ ਦੂਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਨੂੰ ਵੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਲਈ ਹਰ ਸਹੂਲਤ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਪੈਪਸੂ ਦੇ ਸਟਾਫ ਦੇ ਸਹਿਯੋਗ ਨਾਲ ਬੱਸ ਅੱਡੇ ਵਿਚ ਪਾਰਕਿੰਗ ਦੀ ਸਮੱਸਿਆ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ। ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਜ਼ਿਲ੍ਹਾ ਕਮਿਉਨਿਟੀ ਪੁਲਿਸ ਅਫ਼ਸਰ ਅਤੇ ਇੰਚਾਰਜ ਸਿਟੀ ਟ੍ਰੈਫਿਕ ਨੂੰ ਜ਼ਿੰਮੇਵਾਰੀ ਸੌਂਪੀ।ਸ਼੍ਰੀ ਭੱਟੀ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸ਼ਨ ਵਚਨਬੱਧ ਹੈ ਅਤੇ ਔਰਤਾਂ ਨੂੰ ਜ਼ਿਲ੍ਹੇ ਵਿਚ ਬਿਲਕੁੱਲ ਸੁਰੱਖਿਅਤ ਮਾਹੌਲ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਸਾਂਝ ਕੇਂਦਰ ਸੋਸਾਇਟੀ ਵਲੋਂ ਜਨਤਾ ਨੂੰ ਸਾਫ-ਸੁਥਰਾ ਮਾਹੌਲ ਪ੍ਰਦਾਨ ਕਰਨ ਅਤੇ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਣ ਲਗਾਤਾਰ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਪੁਲਿਸ ਦਾ ਜ਼ਿਲ੍ਹਾ ਵਾਸੀਆਂ ਨਾਲ ਆਪਸੀ ਤਾਲਮੇਲ ਹੋਰ ਗੂੜ੍ਹਾ ਬਣਾਉਣ ਲਈ ਸਾਂਝ ਕੇਂਦਰ ਸੋਸਾਇਟੀ ਵਚਨਬੱਧ ਹੈ। ਇਸ ਮੌਕੇ ਪੀ.ਆਰ.ਟੀ.ਸੀ ਦੇ ਟ੍ਰੈਫਿਕ ਮੈਨੇਜਰ ਸ਼੍ਰੀ ਜਸਵਿੰਦਰ ਚਹਿਲ, ਜ਼ਿਲ੍ਹਾ ਕਮਿਉਨਿਟੀ ਪੁਲਿਸ ਅਫ਼ਸਰ ਸ਼੍ਰੀ ਨਰਿੰਦਰਪਾਲ ਸਿੰਘ, ਇੰਚਾਰਜ ਸਿਟੀ ਟ੍ਰੈਫਿਕ ਇੰਸਪੈਕਟਰ ਯੂ.ਸੀ ਚਾਵਲਾ, ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਸ਼੍ਰੀ ਹਰਮੀਤ ਸਿੰਘ, ਸਮਾਜ ਸੇਵੀ ਸ਼੍ਰੀ ਅਨਿਲ ਭੋਲਾ, ਸ਼੍ਰੀ ਹਰਪਾਲ ਸਿੰਘ, ਐਡਵੋਕੇਟ ਸ਼੍ਰੀ ਸੁਰਜੀਤ ਸਿੰਘ ਢਿਲੋਂ, ਸ਼੍ਰੀਮਤੀ ਮਨਜੀਤ ਕੌਰ ਤੋਂ ਇਲਾਵਾ ਹੋਰ ਵੀ ਅਧਿਕਾਰੀ, ਸਮਾਜ ਸੇਵੀ ਅਤੇ ਮਿੰਨੀ ਬੱਸ ਅਪ੍ਰੇਟਰ ਹਾਜ਼ਰ ਸਨ।

WRITTEN BY