Skip to content
Independent perspectives. Global stories.
BREAKING

ਸੁਖਬੀਰ ਬਾਦਲ ਨੇ ਕੇਂਦਰ ਨੂੰ ਬੀਐਸਐਫ ਦੀ ਤਾਇਨਾਤੀ ਵਧਾਉਣ ਲਈ ਕਿਹਾ

Share this story

d70803758 ਜਲੰਧਰ/ਐਸ ਏ ਐਸ ਨਗਰ, 13 ਅਗਸਤ- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਲਗਦੇ ਅੰਤਰ ਰਾਸ਼ਟਰੀ ਬਾਰਡਰ ਉਤੇ ਬੀ ਐਸ ਐਫ ਦੀ ਤਾਇਨਾਤੀ ਵਧਾਉਣ ਲਈ ਗੁਜਾਰਿਸ਼ ਕੀਤੀ ਹੈ। ਮੋਹਾਲੀ ਵਿਖੇ ਸ਼ੂਟਿੰਗ ਰੇਂਜ ਵਿਖੇ ਸਹੂਲਤਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਪੰਜਾਬ ਦੇ ਮਾਲ ਮੰਤਰੀ  ਬਿਕਰਮ ਸਿੰਘ ਮਜੀਠਿਆ ਦੇ ਨਾਲ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦੇ ਹੋਏ ਉ¤ਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਉਨਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖਤੀ ਰੂਪ ਵਿਚ ਕਿਹਾ ਗਿਆ ਹੈ ਕਿ  ਪੰਜਾਬ ਵਿਚ  ਪਾਕਿਸਤਾਨ ਦੇ ਬਾਰਡਰ ਰਾਹੀਂ ਸੰਭਾਵੀ ਕਿਸੇ ਵੀ ਤਰਾਂ ਦੀ ਦਹਿਸ਼ਤਵਾਦੀ ਘਟਨਾ ਨੂੰ ਰੋਕਣ ਲਈ ਹੋਰ ਸੁਰਿੱਖਿਆ ਕਰਮੀਆਂ ਦੀ

ਤਾਇਨਾਤੀ ਕਰਨਾ ਅਤਿ ਲਾਜਮੀ ਹੈ।ਉਨਾਂ ਕਿਹਾ ਕਿ ਉਹ ਖੁਦ ਆਪ ਬਾਰਡਰ ਦੀਆਂ ਕਈ ਬੀ ਐਸ ਐਫ   ਪੋਸਟਾਂ ਦਾ ਵਿਚ ਦੋਰਾ ਕਰਕੇ ਆਏ ਹਨ ਜਿਸ ਉਪਰੰਤ ਉਨਾਂ ਕਿਹਾ ਕਿ ਕਈ ਥਾਵਾਂ ਉਤੇ ਵਧੇਰੇ ਚੋਕਸੀ ਕਰਨ ਦੀ ਜਰੂਰਤ ਹੈ। ਉਨਾਂ ਕਿਹਾ ਕਿ ਪੰਜਾਬ ਨਾਲ ਲਗਦੀ ਅੰਤਰ ਰਾਸ਼ਟਰੀ ਸਰਹੱਦ ਉਤੇ ਜੰਮੂ-ਕਸ਼ਮੀਰ ਦੀ ਤਰਜ਼ ਉਤੇ ਸੁਰੱਖਿਆ ਵਧਾਉਣ ਦੀ ਜਰੂਰਤ ਹੈ। 
ਵਿਦੇਸ਼ਾਂ ਤੋਂ ਅੱਤਵਾਦੀਆਂ ਦੀ ਸਪੁਰਦਗੀ ਬਾਰੇ ਬੋਲਦਿਆਂ ਸ. ਬਾਦਲ, ਜੋ ਕਿ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ, ਨੇ ਕਿਹਾ ਕਿ ਉਹ ਇਹ ਮੁੱਦਾ ਕੇਂਦਰ ਸਰਕਾਰ ਕੋਲ ਚੁੱਕਣਗੇ। ਉਨ੍ਹਾਂ ਸੂਬੇ ਵਿਚ ਅੱਤਵਾਦ ਦੇ ਮੁੜ ਪੈਦਾ ਹੋਣ ਦੇ ਖਦਸ਼ਿਆਂ ਦਾ ਖੰਡਨ ਕੀਤਾ ਅਤੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰਖਣਾ ਸੂਬਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਭ ਤੋਂ ਸ਼ਾਂਤਮਈ ਸੂਬਾ ਹੈ ਅਤੇ ਪੰਜਾਬ ਪੁਲਿਸ ਕਿਸੇ ਵੀ ਦੇਸ਼ ਵਿਰੋਧੀ ਅਤੇ ਸੂਬਾ ਵਿਰੋਧੀ ਗਤੀਵਿਧੀ ਨੂੰ ਨੱਥ ਪਾਉਣੇ ਦੇ ਸਮਰੱਥ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਚਲ ਰਹੀ ਧੱੜੇਬੰਦੀ ਬਾਰੇ ਸ.ਬਾਦਲ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਨੂੰ ਪੰਜਾਬ ਦੇ ਹਿੱਤਾਂ ਦਾ ਕੋਈ ਖਿਆਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਆਲਾ ਕਮਾਨ ਨੂੰ ਇਹ ਚਿਤਾਵਨੀ ਦੇ ਦਿੱਤੀ ਹੈ ਕਿ ਜਾਂ ਤਾਂ ਉਨ੍ਹਾਂ ਨੂੰ ਸੂਬੇ ਵਿਚ ਪਾਰਟੀ ਦੀ ਕਮਾਨ ਸੌਂਪੀ ਜਾਵੇ ਜਾਂ ਉਹ ਪਾਰਟੀ ਛੱਡ ਦੇਣਗੇ। ਉਨ੍ਹਾਂ ਦੱਸਿਆ ਕਿ ਬਾਜਵਾ ਅਤੇ ਕੈਪਟਨ ਦਰਮਿਆਨ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਬਚਾਉਣ ਤੇ ਹਾਸਲ ਕਰਨ ਦੀ ਹੋੜ ਲੱਗੀ ਹੋਈ ਹੈ।
ਸ. ਬਾਦਲ ਨੇ ਸੂਬੇ ਵਿਚ ਹੜ੍ਹ ਦੇ ਹਾਲਾਤਾਂ ਬਾਰੇ ਪੁਛੇ ਗਏ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਹਾਲਾਤ ’ਤੇ ਨਜ਼ਰ ਰੱਖਣ ਲਈ ਸਮੂਹ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਾਲਿਆਂ  ਦੀ ਸਫਾਈ ਦਾ ਕੰਮ ਜੰਗੀ ਪੱਧਰ ’ਤੇ ਚਲ ਰਿਹਾ ਹੈ ਅਤੇ ਸਬੰਧਤ ਅਧਿਕਾਰੀਆਂ ਵਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪਾਰਲੀਮਾਨੀ ਸਕੱਤਰ ਵਿਰਸਾ ਸਿੰਘ ਵਲਟੋਹਾ ਅਤੇ ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਜੰਗਵੀਰ ਸਿੰਘ ਵੀ ਮੌਜੂਦ ਸਨ।

WRITTEN BY