ਯੋਜਨਾ ਤਹਿਤ ਸ੍ਰੀ ਮੁਕਤਸਰ ਸਾਹਿਬ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਵੇਗਾ
ਜਲੰਧਰ/¦ਬੀ/ਸ੍ਰੀ ਮੁਕਤਸਰ ਸਾਹਿਬ, 18 ਅਗਸਤ- ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਆਖਿਆ ਹੈ ਕਿ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਦਾ ਜੀਵਨ ਪੱਧਰ ਉ¤ਚਾ ਚੁੱਕਣ ਲਈ ਕੇਂਦਰ ਦੀ ਐਨ.ਡੀ.ਏ. ਸਰਕਾਰ ਨੇ ਪਹਿਲੀ ਵਾਰ ਪੰਜਾਬ ਨੂੰ ‘ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ’ ਵਿੱਚ ਸ਼ਾਮਲ ਕੀਤਾ ਹੈ ਜਦ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੇ ਪੰਜਾਬ ਵਿੱਚ ਐਸ.ਸੀ. ਭਾਈਚਾਰੇ ਦੀ ਸਭ ਤੋਂ ਵੱਧ ਆਬਾਦੀ ਹੋਣ ਤੋਂ ਬਾਵਜੂਦ ਉਨ੍ਹਾਂ ਦੀ ਇਸ ਮੰਗ ਨੂੰ ਲਗਾਤਾਰ ਅਣਗੌਲਿਆ ਕੀਤਾ ਸੀ। ਅੱਜ ਇੱਥੇ ¦ਬੀ ਹਲਕੇ ਦੇ ਦੋ ਦਿਨਾਂ ਸੰਗਤ ਦਰਸ਼ਨ ਪ੍ਰੋਗਰਾਮਾਂ ਦੌਰਾਨ ਪਿੰਡ ਫੁੱਲੂ ਖੇੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਬਾਦਲ ਨੇ ਆਖਿਆ ਕਿ ਯੂ.ਪੀ.ਏ
. ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨਾਲੋਂ ਘੱਟ ਦਲਿਤ ਆਬਾਦੀ ਵਾਲੇ ਸੂਬੇ ਵੀ ਇਸ ਸਕੀਮ ਦਾ ਲਾਭ ਲੈ ਰਹੇ ਸਨ ਪਰ ਪੰਜਾਬ ਨੂੰ ਇਸ ਸਕੀਮ ਅਧੀਨ ਲਾਭ ਦੇਣ ਤੋਂ ਮੁਨਕਰ ਕੀਤਾ ਗਿਆ ਸੀ ਜਿਸ ਨਾਲ ਲੱਖਾਂ ਦਲਿਤ ਲੋਕਾਂ ਨਾਲ ਘੋਰ ਅਨਿਆਂ ਹੋਇਆ। ਇਸ ਯੋਜਨਾ ਬਾਰੇ ਦੱਸਦਿਆਂ ਸ. ਬਾਦਲ ਨੇ ਆਖਿਆ ਕਿ ਇਸ ਤਹਿਤ ਪੰਜਾਬ ਵਿੱਚ ਸਭ ਤੋਂ ਵੱਧ ਐਸ.ਸੀ. ਆਬਾਦੀ ਵਾਲੇ ਦੋ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਤੇ ਹੁਸ਼ਿਆਰਪੁਰ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਦੇ ਵੱਧ ਦਲਿਤ ਵਸੋਂ ਵਾਲੇ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਭ ਤੋਂ ਵੱਧ ਦਲਿਤ ਅਬਾਦੀ ਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹੈ ਜਿਸ ਦੇ ਵੱਧ ਐਸ.ਸੀ. ਅਬਾਦੀ ਵਾਲੇ 50 ਪਿੰਡ ਇਸ ਯੋਜਨਾ ਅਧੀਨ ਚੁਣੇ ਗਏ ਹਨ ਜਿੰਨ੍ਹਾਂ ਨੂੰ ਪਹਿਲੀ ਕਿਸਤ ਵਜੋਂ 35-35 ਲੱਖ ਰੁਪਏ ਦੀਆਂ ਗ੍ਰਾਂਟਾਂ ਵੱਖ ਵੱਖ ਵਿਕਾਸ ਕਾਰਜਾਂ ਲਈ ਜਾਰੀ ਵੀ ਕੀਤੀਆਂ ਜਾ ਚੁੱਕੀਆਂ ਹਨ। ਇਸੇ ਤਰਾਂ ਹੁਸਿਆਰਪੁਰ ਜ਼ਿਲ੍ਹੇ ਦੇ ਵੀ 57 ਪਿੰਡ ਇਸ ਯੋਜਨਾ ਵਿਚ ਸ਼ਾਮਿਲ ਕੀਤੇ ਗਏ ਹਨ। ਮੁੱਖ ਸੰਸਦੀ ਸਕੱਤਰ ਸ੍ਰੀਮਤੀ ਨਵਜੋਤ ਕੌਰ ਸਿੱਧੂ ਵੱਲੋਂ ਉਨ੍ਹਾਂ ਦੇ ਹਲਕੇ ਦੇ ਵਿਕਾਸ ਨਾ ਕਰਨ ਦੇ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸ: ਬਾਦਲ ਨੇ ਕਿਹਾ ਕਿ ਬੀਬੀ ਸਿੱਧੂ ਨੇ ਆਪਣੇ ਹਲਕੇ ਲਈ 10 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਹੀ ਮੰਗ ਕੀਤੀ ਸੀ ਜੋ ਮੰਜੂਰ ਕੀਤੇ ਜਾ ਚੁੱਕੇ ਹਨ ਅਤੇ ਜੇਕਰ ਉਹ ਹੋਰ ਪ੍ਰੋਜੈਕਟਾਂ ਦੀ ਮੰਗ ਕਰਨਗੇ ਤਾਂ ਉਨ੍ਹਾਂ ਨੂੰ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬੇ ਦੇ ਵਿਕਾਸ ਵਿੱਚ ਪੱਖਪਾਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ। ਮੁੱਖ ਮੰਤਰੀ ਨੇ ਅੱਜ ਪਿੰਡ ਤੱਪਾ ਖੇੜਾ, ਦਿਓਣ ਖੇੜਾ, ਫਤਿਹਪੁਰ ਮਨੀਆਂ, ਅਰਨੀਵਾਲਾ, ਫੁੱਲੂ ਖੇੜਾ, ਸ਼ੇਰਾ ਵਾਲਾ, ਤਰਮਾਲਾ ਆਦਿ ਪਿੰਡਾਂ ਵਿਚ ਸੰਗਤ ਦਰਸ਼ਨ ਪ੍ਰੋਗਰਾਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਚਾਇਤਾਂ ਦੀਆਂ ਮੁਸਕਿਲਾਂ ਸੁਣ ਕੇ ਮੌਕੇ ਤੇ ਹੀ ਇੰਨ੍ਹਾਂ ਦੇ ਹੱਲ ਲਈ ਗ੍ਰਾਂਟਾ ਜਾਰੀ ਕੀਤੀਆਂ ਅਤੇ ਅਧਿਕਾਰੀਆਂ ਨੂੰ ਜਰੂਰੀ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ ਚਾਹਲ, ਪੰਜਾਬ ਐਗਰੋ ਦੇ ਚੇਅਰਮੈਨ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਚੇਅਰਮੈਨ ਸ: ਤਜਿੰਦਰ ਸਿੰਘ ਮਿੱਡੂ ਖੇੜਾ, ਸਰਕਲ ਪ੍ਰਧਾਨ ਸ: ਅਵਤਾਰ ਸਿੰਘ ਵਣਵਾਲਾ, ਸ: ਸਤਿੰਦਰਜੀਤ ਸਿੰਘ ਮੰਟਾ, ਚੇਅਰਮੈਨ ਸ: ਕੁਲਵਿੰਦਰ ਸਿੰਘ ਭਾਈਕਾਕੇਰਾ, ਗੁਰਬਖਸ਼ੀਸ ਸਿੰਘ ਮਿੱਡੂਖੇੜਾ, ਸ: ਪਰਮਿੰਦਰ ਸਿੰਘ ਕੋਲਿਆਂਵਾਲੀ, ਮਨਦੀਪ ਸਿੰਘ ਪੱਪੀ ਤਰਮਾਲਾ, ਹਰਮੇਸ਼ ਸਿੰਘ ਖੁੱਡੀਆ, ਵੀਰਪਾਲ ਕੌਰ ਤਰਮਾਲਾ, ਬਿੱਕਰ ਸਿੰਘ ਚਨੂੰ, ਜਸਵਿੰਦਰ ਸਿੰਘ ਧੌਲਾ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਮਨਜੀਤ ਲਾਲਬਾਈ, ਜਸਮੇਲ ਸਿੰਘ ਮਿੱਠੜੀ, ਜਗਜੀਤ ਸਿੰਘ ਪੰਜਾਵਾ, ਗੋਗੀ ਤਰਮਾਲਾ ਆਦਿ ਵੀ ਹਾਜ਼ਰ ਸਨ।



