Skip to content
Independent perspectives. Global stories.
BREAKING

ਸਾਂਝ ਕੇਂਦਰਾਂ ਦਾ ਲੋਕਾਂ ਨੂੰ ਵੱਡਾ ਲਾਭ : ਆਰ.ਐ¤ਸ. ਸੰਧੂ

Share this story

ਮਾਨਸਾ, 19 ਅਗਸਤ (ਅਨੂਪ ਸਿੰਘ ਖਾਲਸਾ)-ਪੰਜਾਬ ਸਰਕਾਰ ਵਲੋਂ ਆਮ ਜਨਤਾ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ ਲਈ ਖੋਲ੍ਹੇ ਗਏ ਸਾਂਝ ਕੇਂਦਰਾਂ ਵਿਚ ਜ਼ਿਲ੍ਹਾ ਵਾਸੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਰਘਬੀਰ ਸਿੰਘ ਸੰਧੂ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ 5792 ਵਿਅਕਤੀਆਂ ਨੂੰ ਇਨ੍ਹਾਂ ਸਾਂਝ ਕੇਂਦਰਾਂ ਵਲੋਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸ਼੍ਰੀ ਸੰਧੂ ਨੇ ਦੱਸਿਆ ਕਿ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਸਾਂਝ ਕੇਂਦਰ (ਸੀ.ਪੀ.ਆਰ.ਸੀ) ਅਤੇ ਸਬ ਡਵੀਜ਼ਨ ਪੱਧਰ ਵਿਖੇ ਸਥਾਪਿਤ 4 ਸਾਂਝ ਕੇਂਦਰਾਂ ਸਮੇਤ 9 ਥਾਣਿਆਂ ਵਿੱਚ ਸਥਾਪਿਤ ਆਉਟਰੀਚ ਸੈਂਟਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਕਾਫੀ ਲਾਭਦਾਇਕ ਸਾਬਿਤ ਹੋ ਰਹੇ ਹਨ। ਐਸ.ਐਸ.ਪੀ. ਸ਼੍ਰੀ ਸੰਧੂ ਨੇ ਦੱਸਿਆ ਕਿ ਆਧੁਨਿਕ ਸਹੂਲਤਾਂ ਅਤੇ

ਕੰਪਿਊਟਰਾਈਜ਼ਡ ਪ੍ਰਣਾਲੀ ਨਾਲ ਲੈਸ ਇਹਨਾਂ ਸਾਂਝ ਕੇਂਦਰਾਂ ਵਿਖੇ ਪੰਜਾਬ ਸੇਵਾ ਅਧਿਕਾਰ ਐਕਟ 2011 ਅਧੀਨ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਇਕ ਛੱਤ ਹੇਠ ਆਸਾਨ ਪ੍ਰਣਾਲੀ ਰਾਹੀਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਸੇਵਾਵਾਂ ਪ੍ਰਾਪਤ ਕਰਨ ਵਿਚ ਕਿਸੇ ਵੀ ਕਿਸਮ ਦੀ ਦਿਕੱਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ 7504 ਦਰਖ਼ਾਸਤਾਂ ਵਿਚੋਂ 5792 ਦਰਖ਼ਾਸਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ ਦੀਆਂ 1712 ਦਰਖਾਸਤਾਂ ਦਾ ਵੀ ਨਿਸ਼ਚਿਤ ਸਮੇਂ ਸੀਮਾ ਅੰਦਰ ਨਿਪਟਾਰਾ ਕਰ ਦਿੱਤਾ ਜਾਵੇਗਾ। ਸਾਂਝ ਕੇਂਦਰਾਂ ਵਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ਼੍ਰੀ ਸੰਧੂ ਨੇ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਆਉਣ ਜਾਣ ਸਬੰਧੀ ਰਜਿਸਟ੍ਰੇਸ਼ਨ ਦੇ 04, ਬਾਹਰਲੇ ਦੇਸ਼ਾਂ ਤੋਂ ਆਏ ਵਿਅਕਤੀਆਂ ਦੀ ਰਹਿਣ ਦੇ ਵਾਧੇ ਦੇ ਪਰਮਿਟ ਸਬੰਧੀ 3, ਐਫ.ਆਈ.ਆਰ ਤੇ ਡੀ.ਡੀ.ਆਰ. ਸਬੰਧੀ 1650, ਮੇਲਿਆਂ-ਪ੍ਰਦਰਸ਼ਨੀਆਂ ਅਤੇ ਖੇਡ ਗਤੀਵਿਧੀਆਂ ਸਬੰਧੀ 6, ਕਿਰਾਏਦਾਰਾਂ ਅਤੇ ਨੌਕਰਾਂ ਦਾ ਚਾਲ ਚਲਣ ਤਸਦੀਕ ਕਰਨ ਸਬੰਧੀ 27, ਚੌਰੀ ਦੇ ਕੇਸਾਂ ਦੀ ਰਿਪੋਰਟ ਸਬੰਧੀ ਕਾਪੀ ਦੀਆਂ 1, ਗੱਡੀਆਂ ਦੇ ਇਤਰਾਜਹੀਣਤਾ ਸਰਟੀਫਿਕੇਟ ਸਬੰਧੀ 329, ਅਤੇ ਸਰਵਿਸ ਵੈਰੀਫਿਕੇਸ਼ਨ ਸਬੰਧੀ ਪ੍ਰਾਪਤ ਹੋਈਆਂ 67 ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਸੀਮਾ ਅੰਦਰ ਕੀਤਾ ਜਾ ਚੁੱਕਾ ਹੈ। ਸ਼੍ਰੀ ਸੰਧੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਚਾਲ-ਚਲਣ ਤਸਦੀਕ ਕਰਨ ਸਬੰਧੀ 37, ਅਸਲਾ ਲਾਇਸੰਸ ਨਵਿਆਉਣ ਸਬੰਧੀ 192, ਪਾਸਪੋਰਟ ਵੈਰੀਫਿਕੇਸ਼ਨ ਸਬੰਧੀ 490, ਨਵੇਂ ਅਸਲਾ ਲਾਇਸੰਸ ਦੀ ਤਸਦੀਕ ਲਈ 38, ਸ਼ਿਕਾਇਤਾਂ ਦੀ ਪੜਤਾਲ ਸਬੰਧੀ 1318 ਅਤੇ ਸ਼ਿਕਾਇਤਾਂ ਸਬੰਧੀ ਕੀਤੀ ਗਈ ਕਾਰਵਾਈ ਦੀ ਸੂਚਨਾ ਦੇਣ ਸਬੰਧੀ 1596 ਅਤੇ ਅਸਲੇ ਦਾ ਵਾਧਾ ਘਾਟਾ ਕਰਨ ਸਬੰਧੀ 2 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲਾਊਡ ਸਪੀਕਰ ਲਗਾਉਣ ਲਈ ਪ੍ਰਵਾਨਗੀ ਸਬੰਧੀ 5 ਅਤੇ ਪਾਸਪੋਰਟ ਨਾਲ ਸਬੰਧਿਤ ਹੋਰ ਸੇਵਾਵਾਂ ਲਈ ਪ੍ਰਾਪਤ ਦਰਖਾਸਤਾਂ ਵਿਚੋਂ 27 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਐਸ.ਐਸ.ਪੀ. ਮਾਨਸਾ ਸ਼੍ਰੀ ਸੰਧੂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਤਾ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਲਈ ਹੀ ਸਾਂਝ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ ਇਸ ਲਈ ਉਹ ਬੇਝਿੱਜਕ ਹੋ ਕੇ ਆਪਣੀਆਂ ਦੁੱਖ ਤਕਲੀਫਾਂ ਪੁਲਿਸ ਪ੍ਰਸ਼ਾਸ਼ਨ ਨੂੰ ਦੱਸਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਅਤੇ ਜ਼ਿਲ੍ਹੇ ਵਿਚ ਅਮਨ ਤੇ ਕਾਨੂੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿਚ ਜ਼ਿਲ੍ਹਾ ਪੁਲਿਸ ਵਿਭਾਗ ਵਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

WRITTEN BY