Skip to content
Independent perspectives. Global stories.
BREAKING

ਜਲੰਧਰ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Share this story

ਜਲੰਧਰ, 8 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਜਲੰਧਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਵੀਰਵਾਰ ਨੂੰ ਇਕ ਟੈਂਕਰ ਨਾਲ ਟੱਕਰ ਹੋ ਜਾਣ ਕਾਰਨ ਮੌਤ ਹੋ ਗਈ। ਇਹ ਨੌਜਵਾਨ ਆਪਣੇ ਸਾਥੀਆਂ ਸਮੇਤ ਜਵਾਲਾ ਜੀ ਦੇ ਦਰਸ਼ਨਾਂ ਲਈ ਜਾ ਰਿਹਾ ਸੀ ਕਿ ਰਸਤੇ ‘ਚ ਹੀ ਉਸ ਨਾਲ ਇਹ ਘਟਨਾ ਵਾਪਰ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਮੁਹੱਲਾ ਮਖਦੂਮਪੁਰਾ ਦਾ ਰਹਿਣ ਵਾਲਾ ਮ੍ਰਿਤਕ ਨੌਜਵਾਨ ਵਿਜੇ ਕੁਮਾਰ ਪੁੱਤਰ ਕਿਸ਼ਨ ਲਾਲ ਅਤੇ ਉਸ ਦੇ 4 ਸਾਥੀ ਜਵਾਲਾ ਜੀ ਦੇ ਦਰਸ਼ਨਾਂ ਲਈ ਦੋ ਮੋਟਰਸਾਈਕਲਾਂ ‘ਤੇ ਜਾ ਰਹੇ ਸਨ। ਰਸਤੇ ‘ਚ ਇਕ ਭਾਰੀ ਟੈਂਕਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਜਾਣ ਕਾਰਨ ਵਿਜੇ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸ ਦੇ ਬਾਕੀ ਸਾਥੀ ਵੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਇਸੇ ਦੌਰਾਨ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਦੇ ਮੈਂਬਰ ਲਾਸ਼ ਲੈਣ ਲਈ ਮੌਕੇ ‘ਤੇ ਰਵਾਨਾ ਹੋ ਗਏ ਹਨ।

WRITTEN BY