Skip to content
Independent perspectives. Global stories.
BREAKING

ਟੀਨੂੰ ਵੱਲੋਂ ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ 405 ਖਿਡਾਰੀਆਂ ਨੂੰ ਵੰਡੇ 1 ਕਰੋੜ 63 ਹਜ਼ਾਰ ਦੇ ਨਕਦ ਇਨਾਮ

Share this story

ਜਲੰਧਰ, 29 ਅਗਸਤ (ਪੀ. ਟੀ.)- ਮੁੱਖ ਸੰਸਦੀ ਸਕੱਤਰ (ਖੇਡਾਂ) ਸ੍ਰੀ ਪਵਨ ਕੁਮਾਰ ਟੀਨੂੰ ਵੱਲੋਂ ਅੱਜ ਰਾਸ਼ਟਰੀ ਖੇਡ ਦਿਵਸ ਮੌਕੇ ਖੇਡ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਮੈਡਲ ਜੇਤੂ 405 ਖਿਡਾਰੀਆਂ ਨੂੰ 1 ਕਰੋੜ 63 ਹਜ਼ਾਰ ਰੁਪਏ ਦੇ ਨਕਦ ਇਨਾਮਾ ਨਾਲ ਸਨਮਾਨਿਤ ਕੀਤਾ ਗਿਆ। ਸਥਾਨਕ ਰੈ¤ਡ ਕਰਾਸ ਭਵਨ ਵਿਖੇ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਟੀਨੂੰ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ 200 ਕਰੋੜ ਰੁਪਏ ਦੀ ਲਾਗਤ ਨਾਲ 14 ਆਧੁਨਿਕ ਖੇਡ ਸਟੇਡੀਅਮ ਉਸਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ 145 ਬਲਾਕਾਂ ਵਿੱਚ ਵੀ ਖੇਡ ਸਟੇਡੀਅਮ ਉਸਰਨ ਦਾ ਇਤਿਹਾਸਕ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਖਿਡਾਰੀਆਂ ਦੇ ਉਤਸ਼ਾਹ ਨੂੰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਇਸੇ ਸਾਲ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ 15 ਕਰੋੜ 34 ਲੱਖ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਨੌਕਰੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਬਜਟ ਵੀ 3 ਕਰੋੜ ਤੋਂ ਵਦਾਕੇ 50 ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਅਤੇ ਕੋਚਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਾ ਆਉਣ ਦੇਣ ਲਈ ਬਚਨਵੱਧ ਹੈ। ਉਨ੍ਹਾਂ ਸਨਮਾਨਿਤ ਕੀਤੇ ਗਏ ਖਿਡਾਰੀਆਂ ਨੂੰ ਪ੍ਰੇਰਤ ਕੀਤਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਹੋਰ ਮਿਹਨਤ ਕਰਕੇ ਖੇਡਾਂ ਦੇ ਖੇਤਰ ਵਿੱਚ ਮੁਲਕ ਦਾ ਨਾਮ ਉ¤ਚਾ ਕਰਨ। ਉਨ੍ਹਾਂ ਕਿ ਖਿਡਾਰੀ ਆਪਣੇ ਆਪ ਵਿੱਚ ਅਜਿਹੀ ਸ਼ਖਸੀਅਤ ਹੁੰਦਾ ਹੈ ਜੋ ਜੀਵਨ ਦੇ ਹਰ ਖੇਤਰ ਵਿੱਚ ਬੁਲੰਦੀਆਂ ਨੂੰ ਛੂਹ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਨੌਜਵਾਨਾ ਨੂੰ ਖੇਡਾਂ ਦੇ ਖੇਤਰ ਨਾਲ ਜੁੜਨਾ ਚਾਹੀਦਾ ਹੈ ਤਾਂ ਜੋ ਉਸਦੀ ਸ਼ਖਸੀਅਤ ਉਸਾਰੀ ਸਰਬਪੱਖੀ ਬਣ ਸਕੇ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਗੁਰਚਰਨ ਸਿੰਘ ਚੰਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗਿਰੀਸ਼ ਦਿਆਲਨ, ਸਹਾਇਕ ਡਾਇਰੈਕਟਰ ਖੇਡ ਵਿਭਾਗ ਸ੍ਰੀ ਕਰਤਾਰ ਸਿੰਘ, ਜ਼ਿਲ੍ਹਾ ਖੇਡ ਅਫਸਰ ਸ੍ਰੀ ਰਾਕੇਸ਼ ਕੌਸ਼ਲ, ਐਸ.ਪੀ ਸ੍ਰੀ ਪਰਮਿੰਦਰ ਭੰਡਾਲ, ਖੇਡ ਕੋਚ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

WRITTEN BY