Skip to content
Independent perspectives. Global stories.
BREAKING

ਤਲਵੰਡੀ ਦੀ ਯਾਦ ’ਚ ਬੱਸੀਆਂ ਕੋਠੀ ਵਿਖੇ ਬਣੇਗਾ ਹੁਨਰ ਵਿਕਾਸ ਕੇਂਦਰ : ਬਾਦਲ

Share this story

ਰਾਏਕੋਟ, 30 ਅਗਸਤ (ਪੀ. ਟੀ.)- ਸੀਨੀਅਰ ਅਕਾਲੀ ਨੇਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਹਿਲੀ ਬਰਸੀ ਸੰਬੰਧੀ ਸਮਾਗਮ ਅੱਜ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਤ ਅਜ਼ੀਮ ਸਖ਼ਸ਼ੀਅਤਾਂ ਨੇ ਪੁੱਜ ਕੇ ਜਥੇਦਾਰ ਤਲਵੰਡੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕੀਤਾ। ਇਸ ਮੌਕੇ ਦੂਰੋਂ ਨੇੜਿਉਂ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਵੱਲੋਂ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀ ਕਲ੍ਹਾ ’ਚ ਪਾਏ ਲਾਮਿਸਾਲ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂਕਿ ਜਥੇਦਾਰ ਤਲਵੰਡੀ ਨੂੰ ‘ਲੋਹ ਪੁਰਸ਼’ ਦਾ ਰੁਤਬਾਹਾਸਿਲ ਹੈ ਪਰ ਉਹ ਲੋਕ ਹਿੱਤ ਵਿੱਚ ਫੈਸਲੇ ਲੈਣ ਵਿੱਚ ਬਹੁਤ ਲਚਕੀਲੇ ਅਤੇ ਨਰਮ ਸਨ। ਸ੍ਰ. ਬਾਦਲ ਨੇ ਕਿਹਾ ਕਿ ਪਿੰਡ ਬੱਸੀਆਂ ਵਿਖੇ ਮਹਾਰਾਜਾ ਦਲੀਪ ਸਿੰਘ ਦੀ ਯਾਦ ਵਿੱਚ ਉਸਾਰੀ ਗਈ ‘ਬੱਸੀਆਂ ਕੋਠੀ’ ਵਿਖੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਯਾਦ ਵਿੱਚ ‘ਹੁਨਰ ਵਿਕਾਸ ਕੇਂਦਰ’ ਸਥਾਪਤ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਦੋ ਸੰਸਦ ਮੈਂਬਰਾਂ ਸ੍ਰ. ਹਰਿੰਦਰ ਸਿੰਘ ਖਾਲਸਾ ਅਤੇ ਸ੍ਰੀ ਧਰਮਵੀਰ ਗਾਂਧੀ ਨੂੰ ਪਾਰਟੀ ਵਿੱਚੋਂ ਮੁਅੱਤਲ ਕੀਤੇ ਜਾਣ ਬਾਰੇ ਪੁੱਛੇ ਜਾਣ ’ਤੇ ਸ੍ਰ. ਬਾਦਲ ਨੇ ਕਿਹਾ ਕਿ ਇਹ ਆਪ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਸ੍ਰ. ਬਾਦਲ ਨੇ ਮੰਗ ਕੀਤੀ ਕਿ ਫਸਲ ਬੀਮਾ ਯੋਜਨਾ ਜਲਦ ਲਾਗੂ ਕੀਤੀ ਜਾਵੇ। ਸ਼ਰਧਾਂਜਲੀ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਰਾਜ ਸਭਾ ਮੈਂਬਰ ਸ੍ਰ. ਸੁਖਦੇਵ ਸਿੰਘ ਢੀਂਡਸਾ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ, ਸਾਬਕਾ ਕੇਂਦਰੀ ਮੰਤਰੀ ਸ੍ਰ. ਬਲਵੰਤ ਸਿੰਘ ਰਾਮੂੰਵਾਲੀਆ, ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਸ੍ਰੀ ਐ¤ਸ. ਆਰ. ਕਲੇਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ।ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਪਰਿਵਾਰ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਤਲਵੰਡੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਅਟੁੱਟ ਹਿੱਸਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਟਰਾਂਸਪੋਰਟ ਮੰਤਰੀ ਸ੍ਰ. ਅਜੀਤ ਸਿੰਘ ਕੋਹਾੜ, ਬੀਬੀ ਮਹਿੰਦਰ ਕੌਰ ਪਤਨੀ ਜਥੇਦਾਰ ਜਗਦੇਵ ਸਿੰਘ ਤਲਵੰਡੀ, ਮੁੱਖ ਸੰਸਦੀ ਸਕੱਤਰ ਸ੍ਰ. ਮਨਤਾਰ ਸਿੰਘ ਬਰਾੜ, ਮੁੱਖ ਸੰਸਦੀ ਸਕੱਤਰ ਸ੍ਰ. ਬਲਬੀਰ ਸਿੰਘ ਘੁੰਨਸ, ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਜਥੇਦਾਰ ਤਲਵੰਡੀ ਦੇ ਛੋਟੇ ਸਪੁੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਕੇਵਲ ਸਿੰਘ ਬਾਦਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਐ¤ਸ. ਕਰੁਣਾ ਰਾਜੂ, ਕਮਿਸ਼ਨਰ ਲੁਧਿਆਣਾ ਪੁਲਿਸ ਸ੍ਰ. ਪਰਮਰਾਜ ਸਿੰਘ ਉਮਰਾਨੰਗਲ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਡੀ. ਆਈ. ਜੀ. ਸ੍ਰੀ ਏ. ਕੇ. ਮਿੱਤਲ, ਸਾਬਕਾ ਲੋਕ ਸਭਾ ਮੈਂਬਰ ਸ੍ਰ. ਸੁਖਦੇਵ ਸਿੰਘ ਲਿਬੜਾ, ਸਾਬਕਾ ਮੰਤਰੀ ਸ੍ਰ. ਜਗਦੀਸ਼ ਸਿੰਘ ਗਰਚਾ, ਸਾਬਕਾ ਮੰਤਰੀ ਸ੍ਰ. ਸਰਵਨ ਸਿੰਘ ਫਿਲੌਰ, ਸਾਬਕਾ ਮੰਤਰੀ ਸ੍ਰ. ਬਿਕਰਮਜੀਤ ਸਿੰਘ ਖਾਲਸਾ, ਸਾਬਕਾ ਮੰਤਰੀ ਸ੍ਰ. ਈਸ਼ਰ ਸਿੰਘ ਮੇਹਰਬਾਨ, ਸਾਬਕਾ ਵਿਧਾਇਕ ਸ੍ਰ. ਜਗਜੀਵਨ ਸਿੰਘ ਖੀਰਨੀਆਂ, ਸਾਬਕਾ ਵਿਧਾਇਕ ਸ੍ਰ. ਭਾਗ ਸਿੰਘ ਮੱਲ੍ਹਾ, ਸਾਬਕਾ ਵਿਧਾਇਕ ਸ੍ਰ. ਹਰਮੋਹਿੰਦਰ ਸਿੰਘ ਪ੍ਰਧਾਨ, ਸ੍ਰ. ਗੁਰਭਜਨ ਸਿੰਘ ਗਿੱਲ, ਐ¤ਸ. ਡੀ. ਐ¤ਮ. ਰਾਏਕੋਟ ਮੈਡਮ ਸ਼ੇਨਾ ਅਗਰਵਾਲ, ਸਾਬਕਾ ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਸ੍ਰ. ਅਮਨਦੀਪ ਸਿੰਘ ਗਿੱਲ, ਸੁਰਿੰਦਰ ਸਿੰਘ ਨਾਮਧਾਰੀ, ਸ੍ਰ. ਪ੍ਰਭਜੋਤ ਸਿੰਘ ਧਾਲੀਵਾਲ, ਸ੍ਰ. ਪਰਮਿੰਦਰ ਸਿੰਘ ਜੱਟਪੁਰੀ, ਸ੍ਰ. ਮਨਪ੍ਰੀਤ ਸਿੰਘ ਬੁੱਟਰ ਨੱਥੋਵਾਲ ਅਤੇ ਵੱਖ-ਵੱਖ ਖੇਤਰਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

WRITTEN BY