ਚੰਡੀਗੜ੍ਹ, 31 ਅਗਸਤ (ਪੀ. ਟੀ.)- ਪੰਜਾਬ ਸਰਕਾਰ ਵੱਲੋਂ ਸਾਲ 2015 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਵਿਚ ਅੰਸ਼ਕ ਸੋਧ ਕੀਤੀ ਗਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ 1 ਸਤੰਬਰ ਨੂੰ ਐਲਾਨੀ ਗਈ ਛੁ¤ਟੀ ਹੁਣ 14 ਸਤੰਬਰ ਦਿਨ ਸੋਮਵਾਰ ਨੂੰ ਹੋਵੇਗੀ। ਇਸ ਸਬੰਧੀ ਅਧਿਸੂਚਨਾ ਅੱਜ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਕਰ ਦਿ¤ਤੀ ਗਈ ਹੈ।



