ਮੁੰਬਈ, 5 ਸਤੰਬਰ (ਪੀ. ਟੀ.)- ਸ਼ੀਨਾ ਬੋਰਾ ਕਤਲ ਕਾਂਡ ਵਿੱਚ ਸ਼ਾਮਿਲ ਤਿੰਨ ਮੁਲਜ਼ਮਾਂ ਦੇ ਪੁਲਿਸ ਰਿਮਾਂਡ ਵਿੱਚ 7 ਸਤੰਬਰ ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਕਤਲ ਕਾਂਡ ਦੇ ਤਿੰਨ ਮੁਲਜ਼ਮਾਂ ਇੰਦਰਾਣੀ ਮੁਖਰਜੀ, ਸੰਜੀਵ ਖੰਨਾ ਅਤੇ ਡਰਾਇਵਰ ਸ਼ਿਆਮ ਰਾਏ ਨੂੰ ਸ਼ਨੀਵਾਰ ਦੁਪਹਿਰ ਬਾਂਦਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 7 ਸਤੰਬਰ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ।ਸ਼ਨੀਵਾਰ ਸੁਣਵਾਈ ਸ਼ੁਰੂ ਹੁੰਦਿਆਂ ਹੀ ਸਰਕਾਰੀ ਵਕੀਲ ਨੇ ਕਿਹਾ ਕਿ ਮੁਲਜ਼ਮ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁਲਜ਼ਮਾਂ ਨੇ ਰਾਜ ਦੇ ਕਈ ਹਿੱਸਿਆਂ ਦਾ ਦੌਰਾ ਕੀਤਾ, ਇਸ ਲਈ ਕੜੀਆਂ ਜੋੜਨਾ ਥੋੜਾ ਪੇਚੀਦਾ ਹੈ। ਸਭ ਤੋਂ ਅਹਿਮ ਗੱਲ ਤਾਂ ਇਹ ਹੈ ਕਿ ਹਾਲੇ ਤੱਕ ਕਤਲ ਦੇ ਮਕਸਦ ਬਾਰੇ ਪਤਾ ਨਹੀਂ ਲਗ ਸਕਿਆ। ਇਹ ਵੀ ਸਾਫ ਨਹੀਂ ਹੋ ਸਕਿਆ ਕਿ ਇੰਦਾਰਣੀ ਮਿਖਾਇਲ ਦਾ ਕਤਲ ਕਿਉਂ ਕਰਵਾਉਣਾ ਚਾਹੁੰਦੀ ਸੀ।



