ਫਰੀਦਕੋਟ, 7 ਸਤੰਬਰ (ਸਰਬਜੀਤ ਸਿੰਘ)- ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਬਠਿੰਡਾ ਦੇ ਮੁੱਖ ਅਫਸਰ ਸ਼੍ਰੀ ਨਵੀਨ ਗੜਵਾਲ ਦੇ ਡੇਰਾ ਭਾਈ ਮਸਤਾਨ ਸਿੰਘ ਮਹਿਰਾਜ ਵਿਖੇ ਕੀਤਾ। ਇਸ ਵਿਸ਼ੇਸ ਮਿਲਣੀ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ਼੍ਰੀ ਨਵੀਨ ਗੜਵਾਲ ਜੀ ਨੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਤੇ ਉਹਨਾਂ ਨੂੰ ਦੂਰ ਕਰਨ ਦੇ ਢੰਗਾਂ ਬਾਰੇ ਵਿਸ਼ੇਸ ਤੌਰ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸਾਡਾ ਸਮਾਜ ਭਰੂਣ ਹੱਤਿਆ, ਦਹੇਜ ਪ੍ਰਥਾ, ਬਾਲ ਮਜ਼ਦੂਰੀ ਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਨ੍ਹਾਂ ਕੁਰੀਤੀਆਂ ਨੂੰ ਦੂਰ ਕਰਨ ਲਈ ਸਾਰੀਆਂ ਸਮਾਜਿਕ ਸੰਸਥਾਵਾਂ ਨੂੰ ਪ੍ਰਸ਼ਾਸਨ ਦੇ ਕੰਧੇ ਨਾਲ ਕੰਧਾ ਮਿਲਾ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਕਿ ਇੱਕ ਵਧੀਆ ਸਮਾਜ ਦੀ ਸਿਰਜਣਾ ਹੋ ਸਕੇ। ਇਹ ਕਿਸੇ ਇਕੱਲੇ ਇਕਹਿਰੇ ਦਾ ਕੰਮ ਨਹੀਂ ਹੈ ਸਗੋਂ ਇਹ ਸਭ ਕੁੱਝ ਸਮੂਹ ਲੋਕਾਂ ਦੇ ਸਹਿਯੋਗ ਨਾਲ ਹੀ ਹੋ
ਸਕਦਾ ਹੈ। ਉਹਨਾਂ ਦੱਸਿਆ ਕਿ ਉਹਨਾਂ ਦਾ ਵਿਭਾਗ ਪੂਰੀ ਤਨਦੇਹੀ ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਕੰਮ ਕਰ ਰਿਹਾ ਹੈ। ਉਹਨਾਂ ਅਪੀਲ ਕੀਤੀ ਕਿ ਕਿਸੇ ਵੀ ਕਿਸਮ ਦੀ ਸਹਾਇਤਾ ਲਈ ਉਹਨਾਂ ਲਾਲ ਸੰਪਰਕ ਕੀਤਾ ਜਾ ਸਕਦਾ ਹੈ। ਉਹ ਹਰ ਸਮੱਸਿਆ ਦੇ ਹੱਲ ਲਈ ਆਪਣਾ ਯੋਗਦਾਨ ਦੇਣਗੇ।ਇਸ ਵਿਸ਼ੇਸ਼ ਮੌਕੇ ਤੇ ਸੰਤ ਦਲੀਪ ਸਿੰਘ ਮੈਮੋਰੀਅਲ ਚੈਰੀਟੇਬਲ ਸੋਸਾਇਟੀ (ਰਜਿ:) ਮਹਿਰਾਜ ਦੇ ਚੇਅਰਮੈਨ ਸੰਤ ਪ੍ਰਭਜੋਤ ਸਿੰਘ ਜੀ ਨੇ ਸ਼੍ਰੀ ਨਵੀਨ ਗੜਵਾਲ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਉਹਨਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਉਹਨਾਂ ਨੂੰ ਯਾਦਗਾਰੀ ਚਿੰਨ੍ਹ ਦਿੰਦਿਆਂ ਸੰਤ ਪ੍ਰਭਜੋਤ ਸਿੰਘ ਜੀ ਨੇ ਖੁਸ਼ੀ ਪ੍ਰਗਟ ਕੀਤੀ ਕਿ ਸਮੂਹ ਬਠਿੰਡਾ ਪ੍ਰਸ਼ਾਸਨ ਅਤੇ ਸ਼੍ਰੀ ਨਵੀਨ ਗੜਵਾਲ ਲੋਕ ਭਲਾਈ ਲਈ ਤਨੋ ਮਨੋ ਕੰਮ ਕਰ ਰਹੇ ਹਨ। ਇਸ ਵਿਸ਼ੇਸ ਮੌਕੇ ’ਤੇ ਹਾਜ਼ਰ ਲੋਕਾਂ ਵਿੱਚ ਸਰਬਜੀਤ ਸਿੰਘ ਬਰਾੜ, ਰਜਿੰਦਰ ਸਿੰਘ ਬਾਹੀਆ, ਬਲਬੀਰ ਸਿੰਘ ਭਾਈਜੀ ਤੇ ਹੋਰ ਮੋਹਤਵਾਰ ਵਿਅਕਤੀ ਤੇ ਵਸਨੀਕ ਹਾਜ਼ਰ ਸਨ।



