ਲੁਧਿਆਣਾ, 9 ਸਤੰਬਰ (ਮਨਿੰਦਰਪਾਲ ਸਿੰਘ ਮਿੱਡਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਲੁਧਿਆਣਾ ਸ਼ਹਿਰੀ-1 ਦੇ ਪ੍ਰਧਾਨ ਸ. ਹਰਭਜਨ ਸਿੰਘ ਡੰਗ ਦੇ ਘਰ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ. ਬਾਦਲ ਵੱਲੋਂ ਸ. ਡੰਗ ਨੂੰ ਥਾਪੜਾ ਦੇ ਕੇ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਤਿਆਰ ਰਹਿਣ ਲਈ ਕਿਹਾ। ਇਸ ਮੌਕੇ ’ਤੇ ਮਹੇਸ਼ਇੰਦਰ ਸਿੰਘ ਗਰੇਵਾਲ, ਬਾਬਾ ਜੀਤ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਚੌਧਰੀ ਮਦਨ ਲਾਲ ਬੱਗਾ, ਹਰਜਿੰਦਰ ਸਿੰਘ ਬਵੇਜਾ ਐਮਪੀ, ਗੋਲਾ ਜੀ, ਅਰਵਿੰਦਰ ਸਿੰਘ ਟੋਨੀ, ਗੁਰਿੰਦਰ ਸਿੰਘ ਜੋਲੀ ਚਾਵਲਾ ਤੋਂ ਇਲਾਵਾ ਸੈਂਕੜੇ ਵਰਕਰ ਹਾਜ਼ਰ ਸਨ।



