Skip to content
Independent perspectives. Global stories.
BREAKING

ਸੰਨੀ ਓਬਰਾਏ ਬਿਰਧ ਘਰ ਦਾ ਲੈਂਟਰ ਪਿਆ

Share this story

ਪਟਿਆਲਾ, 9 ਸਤੰਬਰ (ਪੀ.ਟੀ.)- ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਪਟਿਆਲਾ ਸ਼ਹਿਰ ’ਚ ਬੇਸਹਾਰਾ ਬਜ਼ੁਰਗਾਂ ਦੀ ਸੁਚੱਜੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਕਰੀਬ ਦੋ ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਸਹੂਲਤਾਂ ਵਾਲਾ ਰੈਡ ਕਰਾਸ ਸੰਨੀ ਓਬਰਾਏ ਬਿਰਧ ਘਰ ਬਣਾਇਆ ਜਾ ਰਿਹਾ ਹੈ ਜਿਸ ਦਾ ਲੈਂਟਰ ਪੈਣ ਦੀ ਦੀ ਰਸਮ ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ ਅਤੇ ਸਰਬਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਸ. ਐਸ.ਪੀ ਸਿੰਘ ਓਬਰਾਏ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਸ਼੍ਰੀ ਰੂਜਮ ਨੇ ਦੱਸਿਆ ਕਿ ਜੇਲ੍ਹ ਰੋਡ ’ਤੇ ਅੰਗਹੀਣਤਾ ਮੁੜ ਵਸੇਬਾ ਕੇਂਦਰ ਦੇ ਬਿਲਕੁਲ ਨਾਲ ਬਣਨ ਵਾਲੀ ਇਸ ਆਧੁਨਿਕ ਇਮਾਰਤ ਵਿੱਚ ਬਜੁਰਗਾਂ ਨੂੰ ਘਰਾਂ ਵਰਗਾਂ ਮਾਹੌਲ ਮੁਹੱਈਆ ਕਰਵਾਕੇ ਉਨ੍ਹਾਂ ਨੂੰ ਹੋਰ ਢੁਕਵੀਂਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਉਸਾਰੀ ਕਾਰਜ ਲਗਭਗ 6 ਮਹੀਨਿਆਂ ਅੰਦਰ ਫਰਵਰੀ ਤਕ ਮੁਕੰਮਲ ਹੋਣ ਦੀ ਉਮੀਦ ਹੈ। ਇਸ ਮੌਕੇ ਸਰਬਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਸ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਰਾਜ ਦੇ 10 ਵੱਖ-ਵੱਖ ਜ਼ਿਲਿਆਂ ਵਿੱਚ ਅਜਿਹੇ ਬਿਰਧ ਘਰ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਿਰਧ ਘਰ ’ਚ ਪਹਿਲੇ ਪੜਾਅ ਵਜੋਂ 60 ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਲੋੜ ਮੁਤਾਬਕ ਹੋਰ ਵਾਧਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੈਡ ਕਰਾਸ ਦੇ ਸੰਯੁਕਤ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ-ਪੰਜਾਬ ਦੇ ਸਕੱਤਰ ਗਗਨਦੀਪ ਸਿੰਘ ਆਹੂਜਾ, ਡਾਇਰੈਕਟਰ ਡਾ. ਮਦਨ ਲਾਲ ਹਸੀਜਾ, ਸ. ਹਰਦੀਪਕ ਸਿੰਘ, ਸ. ਹਰਵਿੰਦਰ ਸਿੰਘ ਕੁੱਕੂ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

WRITTEN BY