Skip to content
Independent perspectives. Global stories.
BREAKING

ਕਿਸਾਨ ਮੰਡੀਆਂ ਵਿੱਚ ਗਿੱਲਾ ਝੋਨਾ ਨਾ ਲੈ ਕੇ ਆਉਣ : ਡਿਪਟੀ ਕਮਿਸ਼ਨਰ

Share this story

ਸੰਗਰੂਰ, 11 ਸਤੰਬਰ (ਗਰੋਵਰ)- ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਫਸਲ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਮੰਡੀਆਂ ’ਚ ਆਉਂਦੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ. ਅਰਸ਼ਦੀਪ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਖਰੀਦ ਏਜੰਸੀਆਂ, ਆੜ੍ਹਤੀਆਂ ਐਸੋਸੀਏਸ਼ਨ, ਦੇ ਆਗੂਆਂ ਅਤੇ ਟਰਾਂਸਪੋਟਰਾਂ ਨਾਲ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਸ਼ ਅਰਸ਼ਦੀਪ ਸਿੰਘ ਥਿੰਦ ਨੇ ਆੜ੍ਹਤੀ ਐਸੋਸੀਏਸ਼ਨ ਨੂੰ ਅਪੀਲ ਕੀਤੀ ਕਿ ਗਿੱਲਾ ਝੋਨਾ ਮੰਡੀਆਂ ’ਚ ਨਾ ਲਿਆਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਤਾਂ ਕਿ ਝੋਨੇ ਦੀ ਖਰੀਦ ਨੂੰ ਸਮੇਂ ਨਾਲ ਨੇਪਰੇ ਚੜਾਇਆ ਜਾਵੇ ਅਤੇ ਕਿਸਾਨ ਭਰਾਵਾਂ ਨੂੰ ਉਹਨਾਂ ਦੀ ਫਸਲ ਦਾ ਸਹੀ ਮੁੱਲ ਮਿਲ ਸਕੇ। ਸ. ਥਿੰਦ ਨੇ ਕਿਹਾ ਕਿ ਗਿੱਲੇ ਝੋਨੇ ਦੀ ਟਰਾਲੀਆਂ ਨੂੰ ਮੰਡੀ ਦੇ ਗੇਟ ਅੰਦਰ ਦਾਖਲ ਨਹੀ ਹੋਣ ਦਿੱਤਾ ਜਾਵੇਗਾ। ਇਸ ਤੋਂ ਪਹਿਲਾ ਖਰੀਦ ਏਜੰਸੀਆਂ,ਆੜ੍ਹਤੀਆਂ ਐਸੋਸੀਏਸ਼ਨ ਅਤੇ ਟਰਾਂਸਪੋਟਰਾਂ ਨੇ ਝੋਨੇ ਦੇ ਸ਼ੀਜਨ ਨੂੰ ਵਧੀਆਂ ਢੰਗ ਨਾਲ ਨੇਪਰੇ ਚੜਾਉਣ ਲਈ ਆਪਣੇ ਸੁਝਾਅ ਦਿੱਤੇ ਅਤੇ ਮੰਡੀਆਂ ’ਚ ਆਉਂਦੀਆਂ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਸਾਰੀਆਂ ਯੂਨੀਅਨ ਦੇ ਆਗੂਆਂ, ਆੜ੍ਹਤੀਆਂ ਅਤੇ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਾ ਭਰੋਸਾ ਦਿੱਤਾ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਅਤੇ ਸਾਰੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਆਪਸੀ ਤਾਲਮੇਲ ਨਾਲ ਝੋਨੇ ਦੇ ਸੀਜ਼ਨ ਨੂੰ ਨਿਰਵਿਘਨ ਸਿਰੇ ਚੜਾਉਣ ਦੀ ਅਪੀਲ ਕੀਤੀ। ਵੱਖ ਵੱਖ ਐਸੋਸੀਏਸ਼ਨਾਂ ਦੇ ਆਏ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਵਿਸ਼ਵਾਸ ਦਿਵਾਇਆ ਕਿ ਨੂੰ ਝੋਨੇ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਹੀ ਆਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ. ਸੁਨਾਮ ਸ. ਰਾਜਦੀਪ ਸਿੰਘ ਬਰਾੜ ਜ਼ਿਲ੍ਹਾ ਮੰਡੀ ਅਫ਼ਸਰ ਸ. ਸੁਖਚੈਨ ਸਿੰਘ ਢੀਂਡਸਾ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆਂ ਐਸ਼ੋਸੀਏਸ਼ਨ ਅਤੇ ਟਰਾਸਪੋਟਰਾਂ ਦੇ ਨੁਮਾਇੰਦੇ ਵੀ ਅਤੇ ਪ੍ਰਧਾਨ ਵੀ ਹਾਜ਼ਰ ਸਨ।

WRITTEN BY