Skip to content
Independent perspectives. Global stories.
BREAKING

ਸ. ਮਜੀਠੀਆ ਵੱਲੋਂ ਪੱਤਰਕਾਰਾਂ ਨੂੰ ਸਫ਼ਰੀ ਭੱਤਾ ਦੁੱਗਣਾ ਕਰਨ ਦਾ ਐਲਾਨ

Share this story

ਐੱਸ. ਐੱਸ. ਏ. ਨਗਰ (ਮੋਹਾਲੀ)/ਖਰੜ 13 ਸਤੰਬਰ (ਪੀ.ਟੀ.)- ਚੰਡੀਗੜ੍ਹ ਯੂਨੀਵਰਸਿਟੀ ਦੇ ਮੀਡੀਆ ਇੰਸਟੀਚਿਊਟ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਅਤੇ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਪੱਤਰਕਾਰਾਂ ਦੀਆਂ ਸੱਮਸਿਆਵਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਚਰਚਾ ਕਰਨ ਲਈ ਆਯੋਜਿਤ ਦੋ ਰੋਜ਼ਾ ਕੌਮੀ ਇੱਕਤਰਤਾ ਅਤੇ ਸੂਬਾ ਪੱਧਰੀ ਕਾਨਫਰੰਸ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮਾਲ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਜਰਨਲਿਸਟ ਯੂਨੀਅਨ ਦੀ ਮੰਗ ’ਤੇ ਐਲਾਨ ਕੀਤਾ ਕਿ ਦੇਸ਼ ਭਰ ’ਚ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਪੱਤਰਕਾਰਾਂ ਦੀ ਸਹੂਲਤ ਲਈ ਜਿੱਥੇ ਮੁਫ਼ਤ ਬੱਸ ਸਫ਼ਰ ਦੀ ਸੁਵਿਧਾ ਦਿੱਤੀ ਗਈ ਹੈ, ਹੁਣ ਸਰਕਾਰ ਨੇ ਪੱਤਰਕਾਰਾਂ ਨੂੰ ਮਿਲਣ ਵਾਲਾ ਬੱਸ ਸਫ਼ਰ ਭੱਤਾ ਦੁੱਗਣਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਪੱਤਰਕਾਰਾਂ ਨੂੰ 1200 ਰੁਪਏ ਪ੍ਰਤੀ ਸਾਲ ਬੱਸ ਸਫ਼ਰ ਭੱਤਾ ਦਿੱਤਾ ਜਾਂਦਾ ਸੀ, ਜਿਸਨੂੰ ਵਧਾ ਕੇ 2400 ਰੁਪਏ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦੇ ਪੱਤਰਕਾਰਾਂ ਨੂੰ 1600 ਰੁਪਏ ਪ੍ਰਤੀ ਸਾਲ ਬੱਸ ਸਫ਼ਰ ਭੱਤਾ ਦਿੱਤਾ ਜਾਂਦਾ ਸੀ, ਜਿਸਨੂੰ ਵਧਾ ਕੇ3200 ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ 600 ਦੇ ਕਰੀਬ ਮਾਨਤਾ ਪ੍ਰਾਪਤ ਪੱਤਰਕਾਰ ਹਨ ਜਦਕਿ ਵਰਕਿੰਗ ਜਰਨਲਿਸਟਾਂ ਦੀ ਗਿਣਤੀ 3500 ਤੋਂ ਵੱਧ ਹੈ। ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਪਹਿਲੇ ਦੌਰ ਵਿੱਚ 400 ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ 5 ਲੱਖ ਰੁਪਏ ਦੇ ਦੁਰਘਟਨਾਂ ਬੀਮਾ ਯੋਜਨਾ ਦੀ ਮੁਫ਼ਤ ਸਹੂਲਤ ਪ੍ਰਦਾਨ ਕੀਤੀ ਸੀ ਅਤੇ ਇਸ ਦਾ ਘੇਰਾ ਹੋਰ ਵਿਸ਼ਾਲ ਕਰਕੇ 3500 ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਇਹ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਜਿਸ ਲਈ ਸਰਕਾਰ ਨੇ 7 ਲੱਖ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾ ਦਿੱਤੀ ਹੈ। ਇਸ ਤੋਂ ਇਲਾਵਾ ਉਹ ਪੱਤਰਕਾਰਾਂ ਦੀ ਸਹੂਲਤ ਵਾਸਤੇ ਹਾਊਸਿੰਗ ਪਾਲਿਸੀ ਲਾਗੂ ਕਰਨ ਲਈ ਮੁੱਖ ਮੰਤਰੀ ਨੂੰ ਨਿੱਜੀ ਤੌਰ ’ਤੇ ਪੁਰਜ਼ੋਰ ਸ਼ਿਫ਼ਾਰਸ ਕਰਨਗੇ। ਸ੍ਰ: ਮਜੀਠੀਆ ਨੇ ਹੋਰ ਆਖਿਆ ਕਿ ਮੌਜੂਦਾ ਸਰਕਾਰ ਨੇ ਹਰੇਕ ਜ਼ਿਲ੍ਹੇ ਵਿੱਚ ਪ੍ਰੈੱਸ ਕਲੱਬ ਬਣਾਉਣ ਦੀ ਯੋਜਨਾ ਉਲੀਕੀ ਹੈ ਅਤੇ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ਵਪੱਧਰੀ ਪ੍ਰੈੱਸ ਕਲੱਬ ਦੀ ਉਸਾਰੀ ਕੀਤੀ ਜਾ ਰਹੀਂ ਹੈ। ਜਿਸ ਲਈ 1 ਕਰੋੜ 36 ਲੱਖ ਰੁਪਏ ਦੀ ਜਾਰੀ ਕੀਤੀ ਗਈ ਹੈ ਅਤੇ ਇਹ ਪ੍ਰੈੱਸ ਕਲੱਬ ਅਪ੍ਰੈੱਲ 2016 ਵਿੱਚ ਚਾਲੂ ਹੋ ਜਾਵੇਗਾ। ਸ੍ਰ: ਮਜੀਠੀਆ ਨੇ ਇਸ ਮੌਕੇ ਸੱਦਾ ਦਿੱਤਾ ਕਿ ਉਹ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਅਤੇ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਆਮ ਲੋਕ ਉਨ੍ਹਾਂ ਦਾ ਲਾਭ ਲੈ ਸਕਣ। ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਇਸ ਮੌਕੇ ਸਮਾਪਤੀ ਸਮਾਰੋਹ ਮੌਕੇ ਪੁੱਜੀਆਂ ਸ਼ਖ਼ਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਤਰਕਾਰਾਂ ਦੀਆਂ ਚੁਣੌਤੀਆਂ ਵਿਸ਼ੇ ’ਤੇ ਕੌਮੀ ਕਾਨਫ਼ਰੰਸ ਦਾ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਮੀਡੀਆ ਸਟੱਡੀਜ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਇਸ ਮੌਕੇ ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਐੱਸ ਐੱਨ ਸਿਨਹਾ ਸਕੱਤਰ ਜਰਨਲ ਅਮਰ ਦੇਵਾਵੁੱਲਾਪੱਲੀ, ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਵਿਸ਼ਾਲ ਆਂਧਰਾਂ ਦੇ ਸੰਪਾਦਕ ਕੇ. ਸ੍ਰੀਨਿਵਾਸ ਰੈੱਡੀ, ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ. ਉਪ ਕੁਲਪਤੀ ਡਾ ਬੀ ਐੱਸ ਸੋਹੀ, ਸ੍ਰੀ ਸੰਦੀਪ ਦੀਕਸ਼ਿਤ, ਭਾਜਪਾ ਦੇ ਪ੍ਰਧਾਨ ਸ੍ਰੀ ਸੰਜੇ ਟੰਡਨ, ਐਸ.ਡੀ.ਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ ਸਮੇਤ ਦੇਸ਼ ਭਰ ’ਚੋਂ ਵੱਡੀ ਗਿਣਤੀ ’ਚ ਪੱਤਰਕਾਰਾਂ ਨੇ ਸ਼ਮੂਲੀਅਤ ਕੀਤੀ।

WRITTEN BY