Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸਬੰਧੀ ਪ੍ਰਬੰਧ ਮੁਕੰਮਲ

Share this story

ਜਲੰਧਰ/ਚੰਡੀਗੜ੍ਹ, 19 ਸਤੰਬਰ- ਪੰਜਾਬ ਸਰਕਾਰ ਵਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਸਾਰੀਆਂ  ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੀ ਖਰੀਦ ਪ੍ਰਕ੍ਰਿਆ ਦੀ ਖੁਦ ਨਿਗਰਾਨੀ ਕਰਨ ਅਤੇ ਖਰੀਦ ਦੇ ਨਾਲ-ਨਾਲ ਮੰਡੀਆਂ ਵਿਚੋਂ ਚੁਕਾਈ ਵੱਲ ਵੀ ਵਿਸ਼ੇਸ਼ ਤਵੱਜ਼ੋਂ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ   ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਦੇ 118 ਲੱਖ ਮੀਟਰਿਕ ਟਨ ਦੇ ਮੁਕਾਬਲੇ  ਇਸ ਸਾਲ 137 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿਚ

1806 ਖਰੀਦ ਕੇਂਦਰ ਬਣਾਏ ਗਏ ਹਨ ਜਿੱਥੇ ਮੰਡੀ ਬੋਰਡ ਵਲੋਂ ਸਾਫ ਸਫਾਈ ਤੇ ਹੋਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ਲਈ ਸ਼ੈਡਾਂ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਲਈ ਜਿਲ੍ਹਾ ਮੰਡੀ ਅਫਸਰਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਨਿਰਦੇਸ਼ ਦਿੱਤੇ ਗਏ ਹਨ। ਸ. ਕੈਰੋਂ ਨੇ ਕਿਹਾ ਕਿ ਝੋਨੇ ਦੀ ਸਮੇਂ ਸਿਰ ਖਰੀਦ, ਚੁਕਾਈ ਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਸਾਰੇ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਇਸ ਸਾਲ ਮੰਡੀਆਂ ਵਿਚ ਝੋਨੇ ਦੀ ਆਮਦ ਵਧਣ ਦੀ ਸੰਭਾਵਨਾ ਹੈ ਕਿਉਂ ਜੋ ਕਿਸਾਨਾਂ ਵਲੋਂ ਬਾਸਮਤੀਦੀ ਲਵਾਈ ਘੱਟ ਕੀਤੀ ਗਈ ਸੀ।
ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵਲੋਂ ਲੋੜੀਂਦੇ ਬਾਰਦਾਨੇ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਵਿਭਾਗੀ ਅਧਿਕਾਰੀਆਂ ਨੂੰ ਵੀ ਜਿਲ੍ਹਾ ਪੱਧਰ ’ਤੇ ਲਗਾਤਾਰ ਮੰਡੀਆਂ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ ਅਤੇ ਕਿਸੇ ਵੀ ਕਿਸਮ ਦੀ ਦਿੱਕਤ ਸਬੰਧੀ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਵਲੋਂ 24 ਘੰਟੇ ਕੰਮ ਕਰਨ ਵਾਲਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗੀ ਅਧਿਕਾਰੀਆਂ ਨੂੰ ਖਰੀਦ ਪ੍ਰਕ੍ਰਿਆ ਸਫਲਤਾਪੂਰਵਕ ਨੇਪਰੇ ਚਾੜਨ ਲਈ ਸ਼ਨੀਵਾਰ, ਐਤਵਾਰ ਤੋਂ ਇਲਾਵਾ ਸਰਕਾਰੀ ਛੁੱਟੀਆਂ ਵਾਲੇ ਦਿਨ ਵੀ ਕੰਮ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਤੌਰ ’ਤੇ ਖਰੀਦ ਪ੍ਰਬੰਧਾਂ ਵਿਚ ਕੋਈ ਬਦਲਾਅ ਨਾ ਕਰਨ ਕਿਉਂਕਿਗ ਸਾਰੀ ਖਰੀਦ ਪ੍ਰਕ੍ਰਿਆ ਆਨਲਾਇਨ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ  ਜਿਲ੍ਹਾ ਵਾਰ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਝੇੋਨੇ ਦੀ ਖਰੀਦ ਪ੍ਰਕ੍ਰਿਆ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਹੈ।      

WRITTEN BY