Skip to content
Independent perspectives. Global stories.
BREAKING

ਜ਼ਿਲ੍ਹਾ ਮਾਨਸਾ ਪੁਲਿਸ ਵੱਲੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਸਮੇਤ 11 ਕਾਬੂ

Share this story

ਮਾਨਸਾ, 8 ਅਗਸਤ (ਜਸਪਾਲ ਹੀਰੇਵਾਲਾ, ਅਲਵਿੰਦਰ ਗੋਇਲ)-ਪੁਲਿਸ ਵੱਲੋਂ ਡਰੱਗ ਪੈਡਲਰਾਂ ਅਤੇ ਗੈਰ-ਕਾਨੂੰਨੀ  ਨਸ਼ੀਲੀਆਂ ਵਸਤਾਂ ਦਾ ਧੰਦਾ ਕਰਨ ਵਾਲੇ ਅਨਸਰਾਂ ਵਿਰੁੱਧ ਮਿਤੀ 7 ਅਗਸਤ ਤੋਂ 14 ਅਗਸਤ ਤੱਕ ਚਲਾਈ ਮੁਹਿੰਮ ਅਧੀਨ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਥਾਣਿਆਂ ਵਿੱਚ ਵੱਡੇ ਪੱਧਰ ‘ਤੇ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਅਤੇ 11 ਵਿਅਕਤੀ ਗ੍ਰਿਫਤਾਰ ਕਰਕੇ  ਉਨ੍ਹਾਂ ਵਿਰੁੱਧ 11 ਮੁਕੱਦਮੇ ਦਰਜ਼ ਕੀਤੇ ਗਏ। ਸੀ.ਆਈ.ਏ. ਸਟਾਫ ਮਾਨਸਾ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਗੁਰਚਰਨ ਸਿੰਘ ਉਰਫ ਲੀਲਾ ਪੁੱਤਰ ਪੰਜਾਬ ਸਿੰਘ ਵਾਸੀ ਸਾਧੂਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 20 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ ਥਾਣਾ ਝੁਨੀਰ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਚਰਨਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਫਤਿਹਪੁਰ ਨੂੰ ਕਾਬੂ ਕਰਕੇ ਉਸ ਪਾਸੋਂ 4 ਕਿਲੋ 100 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ। ਥਾਣਾ ਕੋਟ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਕਿਰਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਚਾਲੂ ਭੱਠੀ, 80 ਕਿਲੋ ਲਾਹਣ ਅਤੇ ਸਾਢੇ ਨੌ ਬੋਤਲਾਂ ਸ਼ਰਾਬ ਨਜਾਇਜ਼ ਦੀ ਬਰਾਮਦਗੀ ਕੀਤੀ ਗਈ ਹੈ ਤੇ ਸੀ.ਆਈ.ਏ. ਸਟਾਫ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਜਸਪਾਲ ਸਿੰਘ ਉਰਫ ਪਾਲਾ ਪੁੱਤਰ ਲਾਭ ਸਿੰਘ ਵਾਸੀ ਜਗਾ ਖੁਰਦ ਥਾਣਾ ਤਲਵੰਡੀ ਸਾਬੋ (ਜ਼ਿਲ੍ਹਾ ਬਠਿਡਾ) ਨੂੰ ਕਾਬੂ ਕਰਕੇ ਉਸ ਪਾਸੋਂ 19 ਸੀਸ਼ੀਆ ਰੈਕਸਕਾਫ ਅਤੇ 150 ਗੋਲੀਆ ਕੈਰੀਸੋਲ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਸਿਟੀ ਬੁਢਲਾਡਾ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਮਨਜੀਤ ਸਿੰਘ ਉਰਫ ਮੰਗਾ ਪੁੱਤਰ ਜੱਗਾ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ ਉਸ ਪਾਸੋਂ 700 ਨਸ਼ੀਲੀਆ ਗੋਲੀਆ ਮਾਰਕਾ ਐਲਪ੍ਰਾਜੋਲਮ ਦੀ ਬਰਾਮਦ ਕੀਤੀਆਂ ਗਈਆਂ। ਇੱਕ ਹੋਰ ਮਾਮਲੇ ਵਿੱਚ ਥਾਣਾ ਬੋਹਾ ਦੇ ਸ:ਥ: ਬਲਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਜਗਤਾਰ ਸਿੰਘ ਉਰਫ ਸੈਣੀ ਪੁੱਤਰ ਸੁਰਜਨ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 550 ਨਸ਼ੀਲੀਆ ਗੋਲੀਆਂ ਮਾਰਕਾ ਐਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ ਅਤੇ ਥਾਣਾ ਸਿਟੀ-1 ਮਾਨਸਾ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਅਸ਼ਵਨੀ ਕੁਮਾਰ ਪੁੱਤਰ ਦੇਸ ਰਾਜ ਵਾਸੀ ਵਾਰਡ ਨੰਬਰ 19 ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ ਕੁੱਲ 2400 ਨਸ਼ੀਲੀਆ ਗੋਲੀਆਂ ਦੀ ਬਰਾਮਦਗੀ ਕੀਤੀ ਗਈ।ਥਾਣਾ ਬਰੇਟਾ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਗਗਨਦੀਪ ਸਿੰਘ ਉਰਫ ਬਾਗ ਪੁੱਤਰ ਸੁਰਜੀਤ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ ਉਸ ਪਾਸੋਂ ਕੁੱਲ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮੋਟਾ ਸੰਤਰਾ ਥਾਣਾ ਸਿਟੀ-1 ਮਾਨਸਾ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਰੂਪ ਸਿੰਘ ਪੁੱਤਰ ਚਾਨਣ ਸਿਘ ਵਾਸੀ ਵਾਰਡ ਨੰਬਰ 17 ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ ਕੁੱਲ 12 ਬੋਤਲਾਂ ਸ਼ਰਾਬ ਠੇਕਾ ਦੇਸ਼ੀ ਮਾਰਕਾ ਮੋਟਾ ਸੰਤਰਾ ਦੀ ਬਰਾਮਦਗੀ ਕੀਤੀ ਗਈ ਗੁਰਲਾਲ ਸਿੰਘ ਉਰਫ ਗੋਰੀ ਪੁੱਤਰ ਟਿੱਕਣ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ ਉਸ ਪਾਸੋਂ 400 ਨਸ਼ੀਲੀਆ ਗੋਲੀਆ ਮਾਰਕਾ ਡਾਈਟਲ ਦੀ ਬਰਾਮਦਗੀ ਕੀਤੀ ਗਈ  ਫੜੇ ਗਏ 11 ਦ’ਸੀਆਂ ਖਿਲਾਫ ਵੱਖ- 2 ਥਾਨੇਆਂ ਵਿੱਚ ਮਾਲੇ ਦਰਜ ਕੀਤੇ ਗਏ ਅੱਗੇ ਪੁੱਛ ਗਿੱਛ ਜਾਰੀ ਹੈ।

WRITTEN BY