ਨਵੀਂ ਦਿੱਲੀ, 25 ਸਤੰਬਰ (ਪੀ. ਟੀ. ਲਾਇਵ)- ਕਾਂਗਰਸ ਨੇ ਰਾਜਸਥਾਨ ਵਿੱਚ 45 ਹਜ਼ਾਰ ਕਰੋੜ ਰੁਪਏ ਦੇ ਮਾਈਨਿੰਗ ਘੁਟਾਲੇ ਦਾ ਦੋਸ਼ ਲਾਉਂਦੇ ਹੋਏ ਮੁੱਖ ਮੰਤਰੀ ਵਸੁੰਧਰਾ ਰਾਜੇ ਉ¤ਪਰ ਨਿਸ਼ਾਨਾ ਸਾਧਿਆ ਹੈ। ਪਾਰਟੀ ਨੇ ਇਸ ਕਥਿਤ ਘੁਟਾਲੇ ਵਿੱਚ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਵੀ ਸ਼ਾਮਿਲ ਹੋਣ ਦਾ ਦੋਸ਼ ਲਗਾਇਆ ਅਤੇ ਉਨ੍ਹਾਂ ਤੋਂ ਤੁਰੰਤ ਅਸਤੀਫੇ ਦੀ ਮੰਗ ਕੀਤੀ ਹੈ। ਕਾਂਗਰਸ ਨੇਤਾ ਸਚਿਨ ਪਾਇਲਟ ਨੇ ਇੱਕ ਪ੍ਰੈ¤ਸ ਕਾਨਫਰੰਸ ਵਿੱਚ ਕਿਹਾ ਕਿ ਮਾਈਨਿੰਗ ਘੁਟਾਲਾ ਰਾਜਸਥਾਨ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਘੁਟਾਲਾ ਹੈ ਅਤੇ ਇਸ ਵਿੱਚ ਰਾਜਸਥਾਨ ਸਰਕਾਰ ਵੀ ਸ਼ਾਮਿਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਜ ਵਿੱਚ ਬਿਨਾ ਨਿਲਾਮੀ ਤੋਂ ਹੀ ਖਾਣਾਂ ਦੀ ਵੰਡ ਕਰ ਦਿੱਤੀ ਗਈ। ਨਾਲ ਹੀ ਇਸ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਕਾਂਗਰਸ ਆਗੂ ਨੇ ਰਾਜ ਵਿੱਚ ਖਾਣਾਂ ਦੀ ਵੰਡ ਵਿੱਚ ਜਲਦਬਾਜ਼ੀ ਉ¤ਤੇ ਸਵਾਲ ਉਠਾਏ ਅਤੇ ਕਿਹਾ ਕਿ 1 ਲੱਖ ਵਿਘਾ ਜ਼ਮੀਨ ਬਿਨਾ ਨਿਲਾਮੀ ਦੇ ਹੀ ਦੇ ਦਿੱਤੀ ਗਈ, ਜਦਕਿ ਸਰਕਾਰ ਨੂੰ 45 ਹਜ਼ਾਰ ਕਰੋੜ ਰੁਪਏ ਦੀ ਕਮਾਈ ਹੋ ਸਕਦੀ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ’ਤੇ ਖਾਣਾਂ ਦਿੱਤੀਆਂ ਗਈਆਂ ਅਤੇ ਰਾਜ ਸਰਕਾਰ ਨੇ ਲੋਕਪਾਲ ਨੂੰ ਹੀ ਗਲਤ ਜਵਾਬ ਦਿੱਤਾ। ਸਚਿਨ ਪਾਇਲਟ ਨੇ ਮੀਡੀਆ ਨੂੰ ਦੱਸਿਆ ਕਿ ਰਾਜਸਥਾਨ ਸਰਕਾਰ ਨੇ 653 ਖਾਣਾਂ ਦੀ ਵੰਡ ਕੀਤੀ। ਰਾਜ ਸਰਕਾਰ ਨੇ 2 ਲੱਖ ਕਰੋੜ ਦੀ ਕੀਮਤ ਵਾਲੀਆਂ ਖਾਣਾਂ ਆਪਣੇ ਫਾਇਦੇ ਦੇ ਲਈ ਨਿਯਮਾਂ ਦੇ ਖਿਲਾਫ ਜਾ ਕੇ ਵੰਡੀਆਂ। ਜ਼ਿਕਰਯੋਗ ਹੈ ਕਿ ਬੀਤੇ ਹਫਤੇ ਹੀ ਰਾਜਸਥਾਨ ਦੇ ਉਦੇਪੁਰ ਵਿੱਚ ਐਂਟੀ ਕਰਪਸ਼ਨ ਬਿਊਰੋ ਨੇ 3 ਕਰੋੜ 80 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ ਰਾਜ ਦੇ ਮਾਈਨਿੰਗ ਵਿਭਾਗ ਵਿੱਚ ਤਾਇਨਾਤ ਪ੍ਰਿੰਸੀਪਲ ਸਕੱਤਰ ਆਈਏਐਸ ਅਧਿਕਾਰੀ ਅਸ਼ੋਕ ਸਿੰਘਵੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਮਾਈਨਿੰਗ ਵਿਭਾਗ ਵਿੱਚ ਅਤਰਿਕਤ ਨਿਰਦੇਸ਼ਕ ਦੇ ਅਹੁਦੇ ’ਤੇ ਤਾਇਨਾਤ ਪੰਕਜ ਗਹਿਲੋਤ ਨੂੰ ਵੀ ਢਾਈ ਕਰੋੜ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਹਿਰਾਸਤ ਵਿੱਚ ਲਿਆ ਗਿਆ ਸੀ। ਪੰਕਜ ਗਹਿਲੋਤ ’ਤੇ ਦੋਸ਼ ਹੈ ਕਿ ਉਸ ਨੇ ਬੰਦ ਪਈਆਂ 6 ਖਾਣਾਂ ਨੂੰ ਦੁਬਾਰਾ ਖੋਲ੍ਹਣ ਦੇ ਇਵਜ਼ ਵਜੋਂ ਢਾਈ ਕਰੋੜ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।



