ਨਵੀਂ ਦਿੱਲੀ, 8 ਅਗਸਤ (ਪੀ.ਟੀ.)-ਰਾਸ਼ਟਰਪਤੀ ਪ੍ਰਣਬ ਮੁਖਰਜੀ, ਉੱਪ ਰਾਸ਼ਟਰਪਤੀ ਹਾਮਿਦ ਅਨਸਾਰੀ ਅਤੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦੇਸ਼ ਵਾਸੀਆਂ ਨੂੰ ਈਦ ਉਲ ਫਿੱਤਰ ਦੇ ਪਵਿੱਤਰ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ। ਆਪਣੇ ਵਧਾਈ ਸੁਨੇਹੇ ਵਿੱਚ ਇਨ੍ਹਾਂ ਕਿਹਾ ਕਿ ਰਮਜਾਨ ਦੇ ਪਵਿੱਤਰ ਮਹੀਨੇ ਦੇ ਖਤਮ ਹੋਣ ਉਤੇ ਮਨਾਇਆ ਜਾਣ ਵਾਲਾ ਈਦ ਦਾ ਤਿਉਹਾਰ ਖੁਸ਼ੀਆਂ ਵੰਡਣ ਤੇ ਭਾਈਚਾਰੇ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਾਮਨਾ ਕੀਤੀ ਕਿ ਇਹ ਤਿਉਹਾਰ ਦੇਸ਼ ਵਾਸੀਆਂ ਦੇ ਜੀਵਨ ਵਿੱਚ ਅਮਨ, ਖੁਸ਼ਹਾਲੀ ਤੇ ਖੇੜੇ ਲਿਆਵੇ।



