ਜਲੰਧਰ/ਚੰਡੀਗੜ੍ਹ, 10 ਅਕਤੂਬਰ- ਪੰਜਾਬ ਦੇ ਉਪ ਮੁ¤ਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅ¤ਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੁਨੇਹਾ ਸੰਗਤਾਂ ਵਿੱਚ ਲੈ ਕੇ ਜਾਣ। ਸ. ਬਾਦਲ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਇੱਕ ਵਿਸ਼ੇਸ਼ ਬੈਠਕ ਕਰ ਰਹੇ ਸਨ। ਇਸ ਬੈਠਕ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਾਜ਼ਰ ਸਨ। ਬੰਦ ਕਮਰਾ ਇਸ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ਬਾਰੇ ਚਰਚਾ ਹੋਈ ਦੱਸੀ ਜਾਂਦੀ ਹੈ। ਇਸ ਮੀਟਿੰਗ ਨੂੰ ਬੇਸ਼ੱਕ ਡੇਰਾ ਸਿਰਸਾ ਵਿਵਾਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਪ੍ਰੰਤੂ ਅਕਾਲੀ ਦਲ ਦੇ ਸੂਤਰਾਂ ਮੁਤਾਬਿਕ ਇਸ ਮੀਟਿੰਗ ਵਿੱਚ ਹੋਰ ਕਈ ਅਹਿਮ ਮੁੱਦਿਆਂ ’ਤੇ ਗੰਭੀਰ ਚਰਚਾ ਹੋਈ।ਪਾਰਟੀ ਪ੍ਰਧਾਨ ਵੱਖ-ਵੱਖ ਮੁੱਦਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਦੇ ਵਿਚਾਰ ਸੁਣਨਾ ਚਾਹੁੰਦੇ ਸਨ, ਤਾਂ ਜੋ ਇਸ ਦੇ ਆਧਾਰ ਉ¤ਪਰ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਅੱਗੇ ਤੋਰਿਆ ਜਾ ਸਕੇ। ਇਸ ਮੀਟਿੰਗ ਨੂੰ ਕਾਫੀ ਸਿਆਸੀ ਅਹਿਮੀਅਤ ਦਿੱਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦਾ ਜਨਰਲ ਹਾਊਸ ਸਿੱਖ ਸੰਗਤਾਂ ਉ¤ਪਰ ਡੂੰਘੀ ਪਕੜ ਰੱਖਦਾ ਹੈ। ਮੀਟਿੰਗ ਤੋਂ ਬਾਅਦ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦਾਅਵਾ ਕੀਤਾ ਕਿ ਇਸ ਬੈਠਕ ਦੌਰਾਨ ਮੁੱਖ ਤੌਰ ’ਤੇ ਕਿਸਾਨ ਮਸਲੇ ਉ¤ਪਰ ਚਰਚਾ ਹੋਈ। ਮੀਟਿੰਗ ਬਾਰੇ ਦ¤ਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੈਠਕ ‘ਚ ਡੇਰਾ ਮਸਲੇ ‘ਤੇ ਕੋਈ ਚਰਚਾ ਨਹੀਂ ਹੋਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਸਭ ਨੂੰ ਪ੍ਰਵਾਨ ਹੈ। ਉਨ੍ਹਾਂ ਕਿਹਾ ਮੀਟਿੰਗ ’ਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਮਜ਼ਬੂਤ ਕਰਨ ‘ਤੇ ਚਰਚਾ ਹੋਈ ਹੈ ਤੇ ਇਸੇ ਤਹਿਤ ਆਉਣ ਵਾਲੇ ਦਿਨਾਂ ‘ਚ ਅੰਮ੍ਰਿਤ ਸੰਚਾਰ ਮੁਹਿੰਮ ਚਲਾਈ ਜਾਵੇਗੀ। ਚੀਮਾ ਨੇ ਕਿਹਾ ਕਿ ਬੈਠਕ ‘ਚ ਇਹ ਵੀ ਤੈਅ ਹੋਇਆ ਕਿ ਸ਼੍ਰੋਮਣੀ ਕਮੇਟੀ ਦੇ ਵਿ¤ਦਿਅਕ ਅਦਾਰਿਆਂ ਨੂੰ ਹੋਰ ਮਜ਼ਬੂਤ ਕਿਵੇਂ ਕੀਤਾ ਜਾਵੇ ਤੇ ਕਮੇਟੀ ਇਸ ’ਚ ਚੰਗਾ ਰੋਲ ਕਿਵੇਂ ਨਿਭਾਵੇ।



