ਨਿਊਯਾਰਕ, 19 ਅਕਤੂਬਰ (ਡਾ. ਗਿੱਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਦੇਸ਼ਾਂ ‘ਚ ਰਹਿੰਦੇ ਪ੍ਰਵਾਸੀ ਵੀਰ ਆਪਣੇ ਆਪਣੇ ਪਿੰਡਾਂ ‘ਚ ਦਸਵੰਧ ਕੱਢ ਕੇ ਸੀ.ਸੀ.ਟੀ.ਵੀ. ਕੈਮਰੇ ਲਾਉਣ ਤਾਂ ਜੋ ਗਲਤ ਅਨਸਰਾਂ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਬੇਅਦਬੀ ਕਰਨ ਤੋਂ ਰੋਕਣ ਅਤੇ ਗੁਰਦੁਆਰਿਆਂ ‘ਚ ਹੁੰਦੀ ਲੁੱਟ ਖਸੁੱਟ ਨੂੰ ਨੱਥ ਪਾਈ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਰੀਕਾ ਦੇ ਉਘੇ ਵਕੀਲ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਅਮਰੀਕਾ ਦੀ ਅਕਾਲੀ ਦਲ ਚੇਅਰਮੈਨੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਸ: ਜਸਪ੍ਰੀਤ ਸਿੰਘ ਅਟਾਰਨੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਪਾਵਨ ਸਰੂਪ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਕਾਰਨ ਹਰ ਸਿ¤ਖ ਦੀਆਂ ਭਾਵਨਾਵਾਂ ਨੂੰ ਸ¤ਟ ਵ¤ਜੀ ਹੈ, ਜੋ ਅਸਹਿ ਹੈ। ਇਨ੍ਹਾਂ ਘਟਨਾਵਾਂ ਕਾਰਨ ਹੀ ਦੋ ਸਿ¤ਖ ਨੌਜਵਾਨ ਸ਼ਹੀਦ ਹੋ ਗਏ,ਜੋ ਕਿ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਆਖਿਆ ਕਿ ਬੇਅਦਬੀ ਦੀਆਂ ਘਟਨਾਵਾਂ ਕਿਸੇ ਪੰਥ ਦੋਖੀ ਦੀ ਵ¤ਡੀ ਸਾਜ਼ਿਸ਼ ਦਾ ਹਿ¤ਸਾ ਹਨ, ਜਿਸ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਰੋਸ ਕਰ ਰਹੇ ਸਿੱਖਾਂ ਤੇ ਤਸ਼ੱਦਦ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਜਲਦ ਹੀ ਪੰਜਾਬ ਸਰਕਾਰ ਨੌਕਰੀ ਤੋਂ ਬਰਖਾਸਤ ਕਰਕੇ ਉਨ੍ਹਾਂ ਦੇ ਮੁਕੱਦਮੇ ਚਲਾਵੇ। ਉਨ੍ਹਾਂ ਕਿਹਾ ਕਿ ਸੰਤ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਨੇ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਜੋ ਮੋਰਚਾ ਸੰਭਾਲਿਆ ਉਸਦੀ ਉਹ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਤ ਢੰਡਰੀਆਂ ਵਾਲਿਆਂ ਨੇ ਇਹ ਸਾਬਤ ਕਰ ਦਿੱਤਾ ਕਿ ਸਿੱਖ ਕੌਮ ਕਦੇ ਵੀ ਆਪਣੇ ਗੁਰੂ ਸਾਹਿਬਾਨਾਂ ਦੀ ਬੇਅਦਬੀ ਰੋਕਣ ਲਈ ਆਪਾ ਵਾਰ ਸਕਦੀ ਹੈ। ਉਨ੍ਹਾਂ ਗਾਇਕ ਬੱਬੂ ਮਾਨ ਨੂੰ ¦ਮੇ ਹੱਥੀ ਲੈਦਿਆਂ ਕਿਹਾ ਕਿ ਗਾਇਕ ਬੱਬੂ ਮਾਨ ਨੇ ਸੰਤ ਢੰਡਰੀਆਂ ਵਾਲਿਆਂ ਖਿਲਾਫ਼ ਕਾਫੀ ਕੂੜ ਪ੍ਰਚਾਰ ਕੀਤਾ ਸੀ ਜਿਸ ਲਈ ਉਨ੍ਹਾਂ ਨੂੰ ਹੁਣ ਸੰਤ ਢੰਡਰੀਆਂ ਵਾਲਿਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਇਸ ਮੌਕੇ ਭਾਈ ਪੰਥਪ੍ਰੀਤ ਸਿੰਘ ਵਲੋਂ ਪਾਏ ਯੋਗਦਾਨ ਵੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਸਮੂਹ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ।



