Skip to content
Independent perspectives. Global stories.
BREAKING

ਜੰਡਿਆਲਾ ਪ੍ਰੈ¤ਸ ਕਲੱਬ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਦੀ ਸਖਤ ਨਿੰਦਾ

Share this story

ਜੰਡਿਆਲਾ ਗੁਰੂ, 23 ਅਕਤੂਬਰ (ਵਰੁਣ ਸੋਨੀ)- ਪੰਜਾਬ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਘਟਨਾਵਾਂ ਦੀ ਅੱਜ ਜੰਡਿਆਲਾ ਪ੍ਰੈਸ ਕਲੱਬ (ਰਜਿ:) ਵਲੋਂ ਨਿਖੇਧੀ ਕਰਦੇ ਹੋਏ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾਵਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਮਨਸੂਬੇ ਨਾਲ ਡੂੰਘੀ ਸਾਜਿਸ਼ ਅਧੀਨ ਵਾਪਿਰ ਰਹੀਆਂ ਹਨ। ਪੱਤਰਕਾਰ ਮੁਨੀਸ਼ ਸ਼ਰਮਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਕੇ ਰੱਖਣੀ ਚਾਹੀਦੀ ਹੈ। ਸੁਖਚੈਨ ਸਿੰਘ ਨੇ ਕਿਹਾ ਕਿ ਸਮੁੱਚੀ ਮਨੁਖਤਾ ਦੇ ਸਾਂਝੇ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਾਰੇ ਧਰਮਾਂ ਦੇ ਹਿਰਦੇ ਵਲੂੰਧਰੇ ਗਏ ਹਨ। ਸੀਨੀਅਰ ਮੈਂਬਰ ਗੋਪਾਲ ਸਿੰਘ ਨੇ ਕਿਹਾ ਕਿ ਸਾਨੂੰ ਅਫਵਾਹਾਂ ਤੋਂ ਬਚਕੇ ਪੰਜਾਬ ਦੀ ਸ਼ਾਂਤੀ ਵੱਲ ਧਿਆਨ ਦੇਣਾ ਚਾਹੀਦਾ ਹੈ। ਹਰੀਸ਼ ਕੱਕੜ ਨੇ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੁਕਮ ਅਨੁਸਾਰ ਸਾਨੂੰ ਨਿਮਰਤਾ ਨਾਲ ਸਾਰੇ ਕੰਮ

ਕਰਨੇ ਚਾਹੀਦੇ ਹਨ।  ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਨਿੰਦਾ ਕਰਨ ਵਾਲਿਆਂ ਵਿੱਚ ਪੱਤਰਕਾਰ ਪ੍ਰਦੀਪ ਜੈਨ, ਗੁਲਸ਼ਨ ਵਿਨਾਇਕ, ਬਲਵਿੰਦਰ ਸਿੰਘ, ਜੋਬਨਦੀਪ ਸਿੰਘ, ਰਾਕੇਸ਼ ਕੁਮਾਰ, ਰਾਮਸ਼ਰਨਜੀਤ ਸਿੰਘ, ਨਰਿੰਦਰ ਸੂਰੀ, ਸਤਪਾਲ ਸਿੰਘ, ਵਰੁਣ ਸੋਨੀ, ਸਿਕੰਦਰ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ ਖਾਲਸਾ, ਜਸਪਾਲ ਸਿੰਘ, ਅਨਿਲ ਕੁਮਾਰ, ਸ਼ਿੰਦਾ ਲਾਹੋਰੀਆ, ਅਸ਼ਵਨੀ ਸ਼ਰਮਾ, ਵਿੱਕੀ ਰੰਧਾਵਾ, ਹਰਿੰਦਰਪਾਲ ਸਿੰਘ, ਮਨਦੀਪ ਸਿੰਘ, ਜਸਬੀਰ ਸਿੰਘ, ਕੁਲਵੰਤ ਸਿੰਘ, ਵਿਨੋਦ ਕੁਮਾਰ ਸੂਰੀ, ਰਾਜਿੰਦਰ ਸਿੰਘ ਰਾਜ ਆਦਿ ਸ਼ਾਮਿਲ ਸਨ।

WRITTEN BY