Skip to content
Independent perspectives. Global stories.
BREAKING

ਭਾਰਤ ਵੱਲੋਂ ਪਾਕਿਸਤਾਨ ਨਾਲ ਸਕੱਤਰ ਪੱਧਰ ਦੀ ਗੱਲਬਾਤ ‘ਤੇ ਰੋਕ

Share this story

ਨਵੀਂ ਦਿੱਲੀ, 9 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਪਾਕਿਸਤਾਨੀ ਸੈਨਿਕਾਂ ਵੱਲੋਂ ਪੰਜ ਭਾਰਤੀ ਸੈਨਿਕਾਂ ਦੀ ਹੱਤਿਆ ਦਾ ਸਿੱਧਾ ਅਸਰ ਹੁਣ ਭਾਰਤ ਅਤੇ ਪਾਕਿਸਤਾਨ ਦੀ ਆਪਸੀ ਗੱਲਬਾਤ ‘ਤੇ ਪੈਂਦਾ ਨਜ਼ਰ ਆ ਰਿਹਾ ਹੈ
new delhi
। ਸੂਤਰਾਂ ਅਨੁਸਾਰ ਦੋਵਾਂ ਦੇਸ਼ਾਂ ਵਿਚਾਲੇ ਸਕੱਤਰ ਪੱਧਰ ਦੀ ਗੱਲਬਾਤ ਫਿਲਹਾਲ ਰੋਕ ਦਿੱਤੀ ਗਈ ਹੈ। ਅਸਲ ਵਿੱਚ ਅਕਤੂਬਰ ਤੱਕ ਹਰ ਮਹੀਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਉੱਚ ਪੱਧਰੀ ਗੱਲਬਾਤ ਕੀਤੀ ਜਾਣੀ ਸੀ। ਇਹ ਗੱਲਬਾਤ ਸਰ ਓਕ ਕ੍ਰੀਕ ਦੇ ਰਾਹੀਂ ਪਾਣੀ ਦੀ ਸਾਂਝੇਦਾਰੀ ‘ਤੇ ਚੱਲ ਰਹੀ ਸੀ। ਪਾਕਿਸਤਾਨ ਨੇ ਅਗਲੀ ਗੱਲਬਾਤ ਲਈ ਤਰੀਖਾਂ ਦਾ ਸੁਝਾਅ ਦਿੱਤਾ ਸੀ ਪਰ ਸਰਹੱਦ ‘ਤੇ ਵਧੇ ਤਣਾਅ ਨੂੰ ਦੇਖਦਿਆਂ ਭਾਰਤ ਨੇ ਇਸ ਪ੍ਰਤੀ ਕੋਈ ਹੁੰਗਾਰਾ ਨਹੀਂ ਭਰਿਆ। ਹਾਲ ਦੀ ਘੜੀ ਜੋ ਸੰਕੇਤ ਮਿਲ ਰਹੇ ਹਨ ਉਸ ਤੋਂ ਇਹੀ ਲਗਦਾ ਹੈ ਕਿ ਭਾਰਤ ਹਾਲੇ ਪਾਕਿਸਤਾਨ ਨਾਲ ਗੱਲਬਾਤ ਲਈ ਤਿਆਰ ਨਹੀਂ ਹੈ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਅਗਲੇ ਮਹੀਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਆਮ ਇਜ਼ਲਾਸ ਦੌਰਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਹੋਣ ਵਾਲੀ ਮੁਲਾਕਾਤ ਵੀ ਟਾਲ ਸਕਦੇ ਹਨ। ਇਸੇ ਦੌਰਾਨ ਇਸਲਾਮਾਬਾਦ ਵਿੱਚ ਪਾਕਿ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਸਰਹੱਦ ‘ਤੇ ਵਧੇ ਤਣਾਅ ਦੇ ਮੱਦੇਨਜ਼ਰ ਅਧਿਕਾਰੀਆਂ ਦੀ ਇਕ ਉਚ ਪੱਧਰੀ ਬੈਠਕ ਬੁਲਾਈ, ਜਿਸ ਵਿਚ ਸੈਨਾ ਦੇ ਉਚ ਅਧਿਕਾਰੀਆਂ ਤੋਂ ਇਲਾਵਾ ਰਾਸ਼ਟਰੀ ਸੁਰੱਖਿਆ ‘ਤੇ ਸ਼ਰੀਫ ਦੇ ਸਲਾਹਕਾਰ ਸਰਤਾਜ਼ ਅਜ਼ੀਜ਼ ਵੀ ਸ਼ਾਮਿਲ ਹੋਏ। ਬੈਠਕ ਵਿਚ ਪੁਣਛ ਹਮਲੇ ਦਾ ਜ਼ਿਕਰ ਨਹੀਂ ਕੀਤਾ ਗਿਆ, ਸਿਰਫ ਇਹੀ ਕਿਹਾ ਗਿਆ ਕਿ ਕੰਟਰੋਲ ਰੇਖਾ ‘ਤੇ ਜੰਗਬੰਦੀ ਦੀ ਬਹਾਲੀ ਲਈ ਭਾਰਤ ਨਾਲ ਮਿਲ ਕੇ ਕਦਮ ਉਠਾਏ ਜਾਣਗੇ।

WRITTEN BY