ਬਾਘਾ ਪੁਰਾਣਾ/ਜਲੰਧਰ, 4 ਨਵੰਬਰ – ਮੋਗਾ ਜ਼ਿਲ੍ਹੇ ਦੇ ਪਿੰਡ ਮ¤ਲ ਕੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ। ਅ¤ਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਈ ਪਾਵਨ ਅੰਗ ਪਿੰਡ ਦੀਆਂ ਗਲੀਆਂ ’ਚੋਂ ਮਿਲੇ ਹਨ। ਜਿਸ ਤੋਂ ਇਕ ਵਾਰ ਫਿਰ ਇਲਾਕੇ ‘ਚ ਤਣਾਅ ਪੈਦਾ ਹੋ ਗਿਆ ਹੈ। ਇ¤ਥੇ ਜ਼ਿਕਰਯੋਗ ਹੈ ਕਿ ਇਹ ਪਿੰਡ ਬਰਗਾੜੀ ਤੋਂ ਸਿਰਫ 8 ਕਿਲੋਮੀਟਰ ਦੂਰੀ ‘ਤੇ ਹੀ ਹੈ। ਦੋਸ਼ੀਆਂ ਨੇ ਇਸ ਘਟਨਾ ਨੂੰ ਉਸੇ ਤਰ੍ਹਾਂ ਹੀ ਅੰਜਾਮ ਦਿ¤ਤਾ ਹੈ ਜਿਵੇਂ ਬਰਗਾੜੀ ‘ਚ ਦਿ¤ਤਾ ਸੀ। ਪੁਲਿਸ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਡੀ.ਸੀ. ਮੋਗਾ ਪੀ.ਐਸ ਗਿ¤ਲ ਤੇ ਐਸ.ਐਸ.ਪੀ. ਮੋਗਾ ਮੁਖਵਿੰਦਰ ਸਿੰਘ ਘਟਨਾ ਸਥਾਨ ‘ਤੇ ਪਹੁੰਚ ਗਏ ਸਨ। ਮ¤ਲਕੇ ਬੇਅਦਬੀ ਘਟਨਾ ਦੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵ¤ਲੋਂ ਸਖ਼ਤ ਸ਼ਬਦਾਂ ‘ਚ ਨਿੰਦਾ-ਸ੍ਰੀ ਮੁਕਤਸਰ- ਮੋਗਾ ਜ਼ਿਲ੍ਹੇ ਦੇ ਪਿੰਡ ਮ¤ਲਕੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਹੋਈ ਘਟਨਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸਥਾਨਕ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪ¤ਤਰਕਾਰਾਂ ਨਾਲ ਗ¤ਲਬਾਤ ਕਰਦਿਆ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਲਈ ਜਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸ਼ਜਾ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਸਿ¤ਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਸਰਕਾਰ ਅਤੇ ਪੁਲਿਸ ਪ੍ਰਸਾਸਨ ਨੂੰ ਅਜਿਹੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਣਾ ਚਾਹੀਦਾ ਹੈ। ਬੀਤੇ ਸਮੇਂ ਦੌਰਾਨ ਪੈਦਾ ਹੋਈ ਸਥਿਤੀ ਸਬੰਧੀ ਗ¤ਲਬਾਤ ਕਰਦਿਆ ਉਹਨਾਂ ਕਿਹਾ ਸਿ¤ਖਾਂ ਲਈ ਇਹ ਸਮਾਂ ਆਪਸ ਵਿਚ ਦੂਸ਼ਣਬਾਜੀ ਦਾ ਨਹੀਂ ਹੈ, ਸਗੋ ਇਸ ਸਮੇਂ ਸਾਨੂੰ ਸਭ ਨੂੰ ਇ¤ਕਜੁ¤ਟ ਹੋ ਕਿ ਰਾਜਨੀਤਿਕ ਪਾਰਟੀਬਾਜ਼ੀ ਤੋਂ ਉਪਰ ਉ¤ਠ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਯੋਗ ਕਦਮ ਚੁ¤ਕਣੇ ਚਾਹੀਦੇ ਹਨ ਤਾਂ ਜੋ ਬੀਤੇ ਸਮੇਂ ਦੌਰਾਨ ਵਾਪਰੀਆਂ ਮੰਦਭਾਗੀ ਘਟਨਾਵਾਂ ਜਿਹੀਆਂ ਘਟਨਾਵਾਂ ਭ¤ਵਿਖ ਵਿਚ ਨਾ ਵਾਪਰਨ। ਉਹਨਾ ਕਿਹਾ ਕਿ ਪਿੰਡਾਂ ਵਿਚ ਗੁਰਦੁਆਰਿਆਂ ਦੀ ਸੁਰ¤ਖਿਆਂ ਲਈ ਸਭ ਨੂੰ ਇ¤ਕਜੁ¤ਟ ਹੋ ਕਿ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਸੁਰ¤ਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੋਈ ਸਿ¤ਖ ਚਾਹੇ ਉਹ ਰਾਜਨੀਤਿਕ ਤੌਰ ਤੇ ਕਿਸੇ ਵੀ ਪਾਰਟੀ ਨਾਲ ਸਬੰਧ ਰ¤ਖਦਾ ਹੈ ਪਰ ਇਸ ਸਮੇਂ ਗੁਰੂ ਸਾਹਿਬ ਦੇ ਸਤਿਕਾਰ ਲਈ ਉਸਨੂੰ ਬਣਦਾ ਯੋਗਦਾਨ ਪਾਵੇ। ਕੁਝ ਸਿ¤ਖ ਜਥੇਬੰਦੀਆਂ ਵ¤ਲੋਂ ਸ¤ਦੇ ਗਏ ਸਰਬ¤ਤ ਖਾਲਸਾ ਸਬੰਧੀ ਸਵਾਲ ਦੇ ਜਵਾਬ ਵਿਚ ਸਿੰਘ ਸਾਹਿਬ ਨੇ ਕਿਹਾ ਕਿ ਸਰਬ¤ਤ ਖਾਲਸਾ ਸ¤ਦਣ ਦਾ ਹ¤ਕ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹੀ ਹੈ ਅਤੇ ਕਿਸੇ ਹੋਰ ਜਥੇਬੰਦੀ ਵ¤ਲੋਂ ਸ¤ਦੇ ਇਕ¤ਠ ਨੂੰ ਸਰਬ¤ਤ ਖਾਲਸਾ ਦਾ ਨਾਮ ਨਹੀਂ ਦਿ¤ਤਾ ਜਾ ਸਕਦਾ। ਬਰਗਾੜੀ ਘਟਨਾ ਦੇ ਮਾਮਲੇ ਵਿਚ ਪੁਲਿਸ ਵ¤ਲੋਂ ਕਾਬੂ ਕੀਤੇ ਦੋ ਭਰਾਵਾਂ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੀ ਰਿਹਾਈ ਸਬੰਧੀ ਪੁ¤ਛੇ ਜਾਣ ਤੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਵੀ ਨਿਰਦੋਸ਼ ਸਿ¤ਖ ਤੇ ਆਂਚ ਨਹੀਂ ਆਉਣੀ ਚਾਹੀਦੀ, ਉਹਨਾਂ ਦੋਵਾਂ ਨਿਰਦੋਸ਼ ਭਰਾਵਾਂ ਦੀ ਰਿਹਾਈ ਤੇ ਸਰਕਾਰ ਦਾ ਧੰਨਵਾਦ ਕੀਤਾ। ਡੇਰਾ ਸਿਰਸਾ ਮੁਖੀ ਦੀ ਮੁਆਫ਼ੀ ਦੇ ਮਾਮਲੇ ਵਿਚ ਪੁ¤ਛੇ ਜਾਣ ਤੇ ਖੁ¤ਲ ਕੇ ਵਿਚਾਰ ਦਿੰਦਿਆ ਸਿੰਘ ਸਾਹਿਬ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਦੇ ਮਿਲੇ ਸ¤ਪਸ਼ਟੀਕਰਨ ਸਬੰਧੀ ਜੋ ਪਹਿਲਾ ਗੁਰਮਤਾ ਜਾਰੀ ਕੀਤਾ ਗਿਆ ਸੀ, ਉਹ ਕੋਈ ਆਦੇਸ਼ ਨਹੀਂ ਸੀ ਅਤੇ ਬਾਅਦ ਵਿਚ ਸੰਗਤਾਂ ਵ¤ਲੋਂ ਪ੍ਰਵਾਨ ਨਾ ਕਰਨ ਤੇ ਪਹਿਲਾ ਵਾਲਾ ਗੁਰਮਤਾ ਰ¤ਦ ਕਰ ਦਿ¤ਤਾ ਗਿਆ। ਸਿੰਘ ਸਾਹਿਬ ਨੇ ਕਿਹਾ ਕਿ ਕੁਝ ਵਿਅਕਤੀ ਇਸ ਫੈਸਲੇ ਨੂੰ ਗਲਤ ਰੰਗਤ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਯਾਦਾ ਨੂੰ ਠੇਸ ਪਹੁੰਚਾਉਣਾ ਚਾਹੁੰਦੇ ਹਨ, ਸਿ¤ਖ ਸੰਗਤ ਨੂੰ ਇਸ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ। ਗੁਰਬਾਣੀ ਦੀ ਬੇਅਦਬੀ ਸਬੰਧੀ ਘਟਨਾਵਾਂ ਲਈ ਕੇਂਦਰ ਸਰਕਾਰ ਸਖ਼ਤ ਕਾਨੂੰਨ ਬਣਾਏ : ਜਥੇਦਾਰ ਅਵਤਾਰ ਸਿੰਘ- ਅੰਮ੍ਰਿਤਸਰ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਗੇ ਦੇ ਪਿੰਡ ਮੱਲਕੇ ਵਿੱਚ ਪੰਥ ਦੋਖੀਆਂ ਤੇ ਅਮਨ ਸ਼ਾਂਤੀ ਦੇ ਦੁਸ਼ਮਣਾਂ ਵੱਲੋਂ ਗੁਰਬਾਣੀ ਦੀ ਪੋਥੀ ਦੇ ਪੱਤਰੇ ਖਿਲਾਰਨ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਿਆਂ ਨੂੰ ਪਾੜਨ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ ਜਿਸ ਨਾਲ ਸਿੱਖ ਮਨਾਂ ਨੂੰ ਭਾਰੀ ਠੇਸ ਪਹੁੰਚ ਰਹੀ ਹੈ। ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੰਵਿਧਾਨ ’ਚ ਸੋਧ ਕਰ/ਕਰਵਾ ਕੇ ਸਖ਼ਤ ਕਾਨੂੰਨ ਬਣਾਇਆ ਜਾਵੇ। ਇਥੋਂ ਜਾਰੀ ਪ੍ਰੈ¤ਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਗੁਰੂ ਹਨ ਗੁਰਬਾਣੀ ਮਾਨਵਤਾ ਨੂੰ ਸਰਬੱਤ ਦੇ ਭਲੇ ਦਾ ਪੈਗਾਮ ਦਿੰਦੀ ਹੈ, ਪਰ ਪੰਥ ਦੋਖੀਆਂ ਵੱਲੋਂ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਤੋਂ ਇਹ ਸਾਫ਼ ਜ਼ਾਹਰ ਹੈ ਕਿ ਇਹ ਦੇਸ਼ ’ਚ ਅਸ਼ਾਂਤੀ ਫੈਲਾਉਣੀ ਤੇ ਭਾਈਚਾਰਕ ਸਾਂਝ ਨੂੰ ਤੋੜਣਾ ਚਾਹੰਦੇ ਹਨ। ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੋ ਸਖਸ਼ ਕਿਸੇ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਦਾ ਹੈ ਉਹ ਕਾਇਰ ਤੇ ਮਾਨਸਿਕ ਤੌਰ ਤੇ ਬਿਮਾਰ ਵਿਅਕਤੀ ਹੈ ਜਿਸ ਦਾ ਕੋਈ ਦੀਨ-ਧਰਮ ਨਹੀਂ ਹੁੰਦਾ। ਇਸ ਲਈ ਸਰਕਾਰ ਇਹੋ ਜਿਹੇ ਘਿਨਾਉਣੇ ਜ਼ੁਰਮ ਲਈ ਅਜਿਹਾ ਸਖ਼ਤ ਕਾਨੂੰਨ ਬਣਾਏ ਜਿਸ ਨਾਲ ਪੰਥ ਦੋਖੀਆਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗੇ ਦੇ ਪਿੰਡ ਮੱਲਕੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤੇ ਸਖਤ ਸਜ਼ਾ ਦਿੱਤੀ ਜਾਵੇ ਜਿਸ ਨਾਲ ਸਿੱਖਾਂ ਦੇ ਤਖਦੇ ਹਿਰਦਿਆਂ ਨੂੰ ਸ਼ਾਤੀ ਮਿਲ ਸਕੇ।



