Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਹੁਣ 26 ਨੂੰ ਚੰਡੀਗੜ੍ਹ ’ਚ

Share this story

ਅੰਮ੍ਰਿਤਸਰ, 19 ਨਵੰਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਅੱਜ ਅੰਮ੍ਰਿਤਸਰ ਵਿਖੇ ਰੱਖੀ ਗਈ ਮੀਟਿੰਗ ਐਨ ਅੰਤਿਮ ਸਮੇਂ ਰੱਦ ਕਰ ਦਿੱਤੀ ਗਈ। ਹੁਣ ਇਹ ਮੀਟਿੰਗ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ 26 ਨਵੰਬਰ ਨੂੰ ਚੰਡੀਗੜ੍ਹ ਦਫਤਰ ਵਿੱਚ ਹੋਵੇਗੀ। ਇਸ ਮਹੱਤਵਪੂਰਨ ਬੈਠਕ ਵਿੱਚ ਤਖਾਂ ਦੇ ਜਥੇਦਾਰਾਂ ਨੂੰ ਹਟਾਉਣ ਤੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਸਬੰਧੀ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਪਤਾ ਲੱਗਾ ਹੈ ਕਿ ਅੱਜ ਹੋਣ ਵਾਲੀ ਮੀਟਿੰਗ ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ 23 ਨਵੰਬਰ ਨੂੰ ਹੋ ਰਹੀ ਰੈਲੀ ਕਾਰਨ ਅੱਗੇ ਪਾਈ ਗਈ। ਇਸੇ ਤਰ੍ਹਾਂ 25 ਨਵੰਬਰ ਨੂੰ ਗੁਰੂਨਾਨਕ ਪੁਰਬ ਹੈ। ਅਕਾਲੀ ਦਲ ਇਨ੍ਹਾਂ ਅਹਿਮ ਮੌਕਿਆਂ ’ਤੇ ਕੋਈ ਵਿਰੋਧੀ ਚਰਚਾ ਨੂੰ ਜਨਮ ਨਹੀਂ ਦੇਣਾ ਚਾਹੁੰਦਾ ਸੀ।

WRITTEN BY