Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦਲ ਬਠਿੰਡਾ ਵਿਖੇ ਵੱਡੀ ਰੈਲੀ ਕਰਨ ਵਿੱਚ ਸਫ਼ਲ

Share this story

ਬਠਿੰਡਾ/ਜਲੰਧਰ, 23 ਨਵੰਬਰ- ਸ਼੍ਰੋਮਣੀ ਅਕਾਲੀ ਦਲ ਪੰਥਕ ਧਿਰਾਂ ਦੇ ਵਿਰੋਧ ਦੇ ਬਾਵਜੂਦ ਸੋਮਵਾਰ ਨੂੰ ਇੱਥੇ ਵਿਸ਼ਾਲ ਸਦਭਾਵਨਾ ਰੈਲੀ ਕਰਨ ਵਿੱਚ ਸਫਲ ਰਿਹਾ। ਅਕਾਲੀ ਦਲ ਦੇ ਦਾਅਵਿਆਂ ਮੁਤਾਬਿਕ ਇਸ ਰੈਲੀ ਵਿੱਚ 2 ਲੱਖ ਤੋਂ ਵਧ ਲੋਕ ਸ਼ਾਮਿਲ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਪ੍ਰਬੰਧਾਂ ਕਾਰਨ ਇਸ ਰੈਲੀ ਵਿੱਚ ਸਿਆਸੀ ਅੰਦਾਜ਼ਿਆਂ ਤੋਂ ਵਧ ਲੋਕਾਂ ਨੇ ਸ਼ਮੂਲੀਅਤ ਕੀਤੀ। ਰੈਲੀ ਦੀ ਸਫਲਤਾ ਨਾਲ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਸਿਆਸੀ ਸ਼ਕਤੀ ਦਾ ਜ਼ੋਰਦਾਰ ਪ੍ਰਗਟਾਵਾ ਕਰ ਦਿੱਤਾ ਹੈ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਵਿਰੋਧੀ ਧਿਰ ਉ¤ਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਾਂਗਰਸ ਅਤੇ ਖਾਲਿਸਤਾਨੀਆਂ ਨੂੰ ਇੱਕੋ ਸਿੱਕੇ ਦੇ ਦੋ ਪਾਸੇ ਕਰਾਰ ਦਿੱਤਾ ਹੈ। ਰੈਲੀ ਵਿੱਚ ਭਾਜਪਾ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਅਤੇ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਉਚੇਚੇ ਤੌਰ ’ਤੇ ਸ਼ਾਮਿਲ ਹੋਏ ਅਤੇ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਲਈ 3 ਸਟੇਜਾਂ ਲਗਾਇਆਂ ਗਈਆਂ ਸਨ। ਮੁੱਖ ਸਟੇਜ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਪ੍ਰਮੁੱਖ ਆਗੂ ਅਤੇ ਭਾਜਪਾ ਨੇਤਾ ਵਿਰਾਜਮਾਨ ਸਨ। ਰੈਲੀ ਵਿੱਚ ਸੁਰੱਖਿਆ ਦੇ ਸਖਤ ਬੰਦੋਬਸਤ ਕੀਤੇ ਗਏ ਸਨ। ਰੈਲੀ ਨੂੰ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਨੇ ਉਚੇਚੇ ਤੌਰ ’ਤੇ ਸੰਬੋਧਨ ਕੀਤਾ।ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਸਮੁੱਚੀ ਵਿਰੋਧੀ ਧਿਰ ਖਾਸ ਕਰਕੇ ਕਾਂਗਰਸ ਪਾਰਟੀ ਦੇ ਆਗੂਆਂ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਅਪੀਲ ਕੀਤੀ ਕਿ ਉਹ ਫੁੱਟ ਪਾਊ ਰਾਜਨੀਤੀ ਛੱਡ ਦੇਣ ਅਤੇ ਅਮਨ-ਅਮਾਨ ਨਾਲ ਰਹਿ ਰਹੇ ਪੰਜਾਬੀਆਂ ਦੀ ਭਾਈਚਾਰਕ ਸਾਂਝ ਅਤੇ ਆਪਸੀ ਸਦਭਾਵਨਾ ਨੂੰ ਢਾਹ ਲਾ ਕੇ ਸੂਬੇ ਦੀ ਅਮਨ-ਸ਼ਾਂਤੀ ਨੂੰ ਅੱਗ ਲਾਉਣ ਵਾਲੀ ਖੇਡ ਨਾ ਖੇਡਣ। ਸੂਬੇ ਵਿਚ ਆਪਣੀ ਕਿਸਮ ਦੀ ਪਹਿਲੀ ਵਿਸ਼ਾਲ ਸਦਭਾਵਨਾ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹਨਾਂ ਵਲੋਂ ਫੈਲਾਈ ਜਾ ਰਹੀ ਨਫਰਤ ਦੀ ਅੱਗ ਨਾ ਸਿਰਫ ਪੰਜਾਬੀਆਂ ਦੀ ਆਪਸੀ ਸਾਂਝ ਨੂੰ ਸਾੜ ਕੇ ਸੁਆਹ ਕਰੇਗੀ, ਬਲਕਿ ਇਸ ਅੱਗ ਵਿਚ ਝੁਲਸ ਕੇ ਉਹ ਖੁਦ ਵੀ ਸਦਾ ਲਈ ਤਬਾਹ ਹੋ ਜਾਣਗੇ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੀ ਪਹਿਲੀ ਤਰਜੀਹ ਅਥਾਹ ਕੁਰਬਾਨੀਆਂ ਨਾਲ ਪੰਜਾਬ ਵਿਚ ਲਿਆਂਦੀ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਅਮਨ ਕਾਨੂੰਨ ਨੂੰ ਕਾਇਮ ਰੱਖਣਾ ਹੈ। ਸੂਬੇ ਵਿਚ ਕੀਤੀਆਂ ਜਾ ਰਹੀਆਂ ਸਦਭਾਵਨਾ ਰੈਲੀਆਂ ਦਾ ਮਕਸਦ ਬਿਆਨ ਕਰਦਿਆਂ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਰੈਲੀਆਂ ਨਾ ਤਾਂ ਰਾਜਨੀਤਕ ਹਨ ਅਤੇ ਨਾ ਹੀ ਕਿਸੇ ਨਿੱਜੀ ਮੁਫਾਦ ਲਈ ਕੀਤੀਆਂ ਜਾ ਰਹੀਆਂ ਹਨ। ਇਹਨਾਂ ਰੈਲੀਆਂ ਦਾ ਇੱਕੋ ਇੱਕ ਟੀਚਾ ਸੂਬੇ ਦੇ ਲੋਕਾਂ ਵਿਚ ਵਿਸ਼ਵਾਸ ਤੇ ਭਰੋਸਾ ਪੈਦਾ ਕਰਨਾ ਹੈ ਜਿਸ ਨੂੰ ਕੁਝ ਪੰਜਾਬ ਅਤੇ ਪੰਥ ਵਿਰੋਧੀ ਅੰਸਰਾਂ ਨੇ ਕਾਂਗਰਸ ਦੀ ਸ਼ਹਿ ਉ¤ਤੇ ਇਸ ਮਹੀਨੇ ਦੀ 10 ਤਾਰੀਕ ਨੂੰ ਇਕ ਸਮਾਗਮ ਰਾਹੀਂ ਭੋਲੇ ਭਾਲੇ ਲੋਕਾਂ ਦੇ ਧਾਰਮਿਕ ਜਜ਼ਬਾਤ ਭੜਕਾ ਕੇ ਤੋੜਣ ਦੀ ਕੋਸ਼ਿਸ਼ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਅਥਾਹ ਇਕੱਠ ਨੂੰ ਵੇਖ ਕੇ ਉਹ ਪੂਰੀ ਤਰਾਂ ਸੰਤੁਸ਼ਟ ਹਨ ਕਿਉਂਕਿ ਇਸ ਰਿਕਾਰਡ ਤੋੜ ਇਕੱਠ ਨੇ ਉਹਨਾਂ ਦੇ ਇਸ ਭਰੋਸੇ ਨੂੰ ਹੋਰ ਤਕੜਾ ਕੀਤਾ ਹੈ ਕਿ ਸੂਬੇ ਦੇ ਲੋਕ ਕਦੇ ਵੀ ਪੰਜਾਬ ਵਿਰੋਧੀ ਸ਼ਕਤੀਆਂ ਵਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦੇ ਭੁਚਲਾਵੇ ਵਿਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਆਖਿਆ ਕਿ ਲੋਕਾਂ ਨੂੰ ਪੰਜਾਬ ਤੇ ਪੰਥ ਵਿਰੋਧੀ ਤਾਕਤਾਂ ਦੇ ਸ਼ੱਕੀ ਭੂਮਿਕਾ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਜੋ ਸੂਬੇ ਦੇ ਅਮਨ-ਅਮਾਨ ਵਾਲੇ ਮਾਹੌਲ ਨੂੰ ਭੰਗ ਕਰਕੇ ਮੁੜ ਸਿਰ ਚੁੱਕਣ ਦੀ ਤਾਕ ਵਿਚ ਹਨ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਆਗੂਆਂ ਵਿਚ ਸ਼ਾਮਲ ਸਿਮਰਜੀਤ ਸਿੰਘ ਮਾਨ ਅਤੇ ਆਪੇ ਬਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਰਗੇ ਲੀਡਰਾਂ ਦਾ ਲੋਕਾਂ ਵਿਚ ਕੋਈ ਅਧਾਰ ਨਹੀਂ ਹੈ ਤੇ ਇਸ ਗੱਲ ਦਾ ਸਬੂਤ ਪਿਛਲੀਆਂ ਆਮ ਚੋਣਾਂ ਤੋਂ ਮਿਲਦਾ ਹੈ ਜਿਨ੍ਹਾਂ ਵਿਚ ਇਨ੍ਹਾਂ ਦੋਵਾਂ ਨੂੰ ਪੰਜਾਬ ਦੇ ਵੋਟਰਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਸੀ। ਸ. ਬਾਦਲ ਨੇ ਲੋਕਾਂ ਨੂੰ ਉਹਨਾਂ ਕਾਲੇ ਦਿਨਾਂ ਦੀ ਯਾਦ ਦਿਵਾਈ ਜਦੋਂ ਇਹਨਾਂ ਪੰਜਾਬ ਵਿਰੋਧੀ ਸ਼ਕਤੀਆਂ ਨੇ ਹੀ ਸੂਬੇ ਵਿਚ ਸਦੀਆਂ ਤੋਂ ਪ੍ਰੇਮ-ਪਿਆਰ ਨਾਲ ਰਹਿ ਰਹੇ ਦੋ ਪ੍ਰਮੁੱਖ ਭਾਈਚਾਰਿਆਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਸੂਝਵਾਨ ਲੋਕ ਇਹਨਾਂ ਤਾਕਤਾਂ ਦੀਆਂ ਸੂਬੇ ਦੇ ਅਮਨ ਨੂੰ ਮੁੜ ਲਾਂਬੂ ਲਾਉਣ ਵਾਲੀਆਂ ਕੋਝੀਆਂ ਚਾਲਾਂ ਨੂੰ ਸਫਲ ਨਹੀਂ ਹੋਣ ਦੇਣਗੇ। ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਉਸ ਵੇਲੇ ਦੇ ਮਾੜੇ ਦੌਰ ਵਿਚ ਸੰਤ ਹਰਚੰਦ ਸਿੰਘ ਲੌਂਗੋਵਾਲ, ਭਾਈ ਸ਼ਮਿੰਦਰ ਸਿੰਘ ਅਤੇ ਬਾਬੂ ਹਿੱਤ ਅਭਿਲਾਸ਼ੀ ਵਰਗੇ ਪ੍ਰਮੁੱਖ ਨੇਤਾਵਾਂ ਨੂੰ ਸ਼ਹਾਦਤ ਦੇਣ ਪਈ ਅਤੇ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ, ਸਵਰਗੀ ਜਗਦੇਵ ਸਿੰਘ ਤਲਵੰਡੀ ਅਤੇ ਹੋਰ ਹਰਮਨ ਪਿਆਰੇ ਅਕਾਲੀ ਆਗੂਆਂ ’ਤੇ ਵੀ ਜਾਨਲੇਵਾ ਹਮਲੇ ਹੋਏ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿਚ ‘ਅਮਨ ਸ਼ਾਂਤੀ ਦੇ ਵਲੰਟੀਅਰ’ ਬਣ ਕੇ ਸਾਡੇ ਮਹਾਨ ਗੁਰੂਆਂ, ਪੀਰਾਂ ਤੇ ਪੈਗੰਬਰਾਂ ਵਲੋਂ ਪ੍ਰੇਮ, ਪਿਆਰ, ਮਿੱਤਰਤਾ ਅਤੇ ਭਾਈਚਾਰਕ ਸਾਂਝ ਦੇ ਦਿੱਤੇ ਗਏ ਸੰਦੇਸ਼ ਉਤੇ ਆਪਣੇ ਭੈਣ ਭਰਾਵਾਂ ਨੂੰ ਦ੍ਰਿੜ ਕਰਾਉਣ। ਉਹਨਾਂ ਕਿਹਾ ਕਿ ਪੰਜਾਬੀ ਐਨੇ ਖੁੱਲ੍ਹਦਿਲੇ ਹਨ ਕਿ ਉਹ ਆਪਣੇ ਅੰਦਰ ਕਿਸੇ ਪ੍ਰਤੀ ਵੀ ਨਫਰਤ ਨਹੀਂ ਰੱਖ ਸਕਦੇ ਅਤੇ ਦੋ ਵੇਲੇ ਕੀਤੀ ਜਾਣ ਵਾਲੀ ਅਰਦਾਸ ਵਿਚ ਹਮੇਸ਼ਾ ਹੀ ਸਭ ਦਾ ਭਲਾ ਲੋਚਦੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ’ਤੇ ਅਗਲੇ 25 ਸਾਲਾਂ ਤੱਕ ਹਕੂਮਤ ਕਰਨ ਦੇ ਦ੍ਰਿੜ ਸੰਕਲਪ ਨੂੰ ਦੋਹਰਾਉਂਦਿਆਂ ਪੰਜਾਬ ਦੇ ਉ¤ਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼ੈਤਾਨੀ ਤਾਕਤਾਂ ਨੂੰ ਹਰਾਉਣ ਦੀ ਸ਼ਕਤੀ ਜੇਕਰ ਕਿਸੇ ਪਾਰਟੀ ਕੋਲ ਹੈ ਤਾਂ ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਹੈ ਜੋ ਏਨੀ ਮਿਹਨਤ ਨਾਲ ਸੂਬੇ ਵਿਚ ਕਮਾਈ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦੇਵੇਗੀ।ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਮੱਰਥਕਾਂ ਅਤੇ ਆਗੂਆਂ ਦੇ ਠਾਠਾਂ ਮਾਰਦੇ ਇਕੱਠ ਵਿਚ ਕਾਂਗਰਸ ’ਤੇ ਵਰ੍ਹਦਿਆਂ ਉ¤ਪ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਗੰਦੀਆਂ ਖੇਡਾਂ ਖੇਡਣ ਤੋਂ ਬਾਜ਼ ਆਵੇ ਜਿਸ ਰਾਹੀਂ ਸੂਬੇ ਦੇ ਸ਼ਾਂਤੀ ਭਰੇ ਮਾਹੌਲ ਵਿਚ ਪਹਿਲਾਂ ਵੀ ਵਿਘਨ ਪਿਆ ਹੈ। ਕਾਂਗਰਸ ਨੂੰ ਵੰਗਾਰਦਿਆਂ ਉਨ੍ਹਾਂ ਕਿਹਾ ਕਿ ਇਸੇ ਜਗ੍ਹਾਂ ’ਤੇ ਕਾਂਗਰਸੀ ਅਜਿਹਾ ਇਕੱਠ ਕਰਕੇ ਦਿਖਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਸ਼੍ਰੋਮਣੀ ਅਕਾਲੀ ਦਲ ਤਿਆਰ-ਬਰ-ਤਿਆਰ ਹੈ। ਚੋਣ ਬਿਗੁਲ ਵਜਾਉਂਦਿਆਂ, ਉਨ੍ਹਾਂ ਅੱਗੇ ਕਿਹਾ ਕਿ ਇਹ ਰੈਲੀ 2017 ਦੇ ਚੋਣ-ਯੁੱਗ ਦੀ ਸ਼ੁਰੂਆਤ ਸਮਝੀ ਜਾਵੇ ਅਤੇ ਇਸ ਇਕੱਠ ਨੇ ਸਿੱਧ ਕਰ ਦਿੱਤਾ ਹੈ ਕਿ ਪਹਿਲਾਂ ਹੀ ਬੁਰੀ ਤਰ੍ਹਾਂ ਨਕਾਰੀ ਗਈ ਕਾਂਗਰਸ ਪਾਰਟੀ ਹੁਣ ਸਿਆਸੀ ਚਿੱਤਰ ’ਚੋਂ ਬਿਲਕੁਲ ਬਾਹਰ ਹੋ ਜਾਵੇਗੀ। ਉ¤ਪ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਦੇ ਮਾਮਲਿਆਂ ਨੇ ਨਾ ਸਿਰਫ ਸਿੱਖਾਂ ਦੇ ਬਲਕਿ ਹਰੇਕ ਤਰਕਵਾਨ ਵਿਅਕਤੀ ਦੇ ਦਿਲਾਂ ਨੂੰ ਵੀ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸ਼ਜ਼ਾਵਾਂ ਦੇਣ ਲਈ ਸਾਰਥਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਤੇਜ਼ ਜਾਂਚ ਲਈ ਇਹ ਮਾਮਲੇ ਸੀਬੀਆਈ ਨੂੰ ਸੌਂਪੇ ਗਏ ਹਨ। ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਜਿਵੇਂ ਤਿੰਨ ਦਹਾਕੇ ਪਹਿਲਾਂ ਕਾਂਗਰਸ ਨੇ ਕੀਤਾ ਸੀ ਉਸੇ ਤਰ੍ਹਾਂ ਹੁਣ ਫੇਰ ਪੰਜਾਬ ਦੇ ਮਾਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ ਅਤੇ ਸ਼ਾਂਤੀ ਭਰੇ ਮਾਹੌਲ ਵਿਚ ਜ਼ਹਿਰ ਘੋਲੀ ਜਾ ਰਹੀ ਹੈ। ਕਾਂਗਰਸ ਨੂੰ ਤਾਨਾਸ਼ਾਹੀ ਤਾਕਤਾਂ ਦਾ ਆਗੂ ਦ¤ਸਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਆਮ ਆਦਮੀ ਪਾਰਟੀ ਅਤੇ ਬਸਪਾ ਨਾਲ ਮਿਲ ਕੇ ਇਹ ਕਾਰੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੱਬਾ ਇਕੱਠ ਨੇ ਸਿੱਧ ਕਰ ਦਿੱਤਾ ਹੈ ਕਿ ਕਾਂਗਰਸ, ਆਮ ਆਦਮੀ ਪਾਰਟੀ ਅਤੇ ਬਸਪਾ ਦੇ ਆਗੂਆਂ ਨੇ ਪੰਜਾਬ ਵਿਰੋਧੀ, ਦੇਸ਼ ਵਿਰੋਧੀ ਅਤੇ ਵੱਖਵਾਦੀ ਤਾਕਤਾਂ ਹੱਥ ਮਿਲਾਇਆ ਜੋ ਕਿ ਸੂਬੇ ਦੇ ਭਾਈਚਾਰਕ ਮਾਹੌਲ ਨੂੰ ਅੱਗ ਲਾਉਣਾ ਚਾਹੁੰਦੇ ਸਨ। ਪੰਜਾਬ ਕਾਂਗਰਸ ਨੂੰ ਗਾਂਧੀ ਪਰਿਵਾਰ ਦੀ ਕਠਪੁਤਲੀ ਗਰਦਾਨਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੱਬਾ ਇਕੱਠ ਗਾਂਧੀ ਪਰਿਵਾਰ ਦੀ ਸਹਿਮਤੀ ਨਾਲ ਹੋਇਆ ਸੀ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੇ ਕਦੇ ਵੀ ਪੰਜਾਬ ਦੀ ਭਲਾਈ ਬਾਰੇ ਨਹੀਂ ਸੋਚਿਆ ਬਲਕਿ ਇਹ ਪਰਿਵਾਰ ਤਾਂ ਹਰਿਮੰਦਰ ਸਾਹਿਬ ’ਤੇ ਹਮਲਾ ਕਰਵਾਉਣ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਜ਼ਿੰਮੇਵਾਰ ਹੈ। ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਸ. ਬਾਦਲ ਨੇ ਅੱਗੇ ਕਿਹਾ ਕਿ ਪੰਜਾਬ ਕਾਂਗਰਸ ਵਿਚ ਤਾਕਤ ਪ੍ਰਾਪਤੀ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਜੰਗ ਚੱਲ ਰਹੀ ਹੈ ਅਤੇ ਇਸ ਮਕਸਦ ਲਈ ਉਹ ਗਰਮਖਿਆਲੀਆਂ ਨੂੰ ਮਜ਼ਬੂਤ ਕਰੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕਾਂਗਰਸ ਪਾਰਟੀ ਦਾ ਪੰਜਾਬ ਵਿਚੋਂ ਨਾਸ਼ ਹੋ ਜਾਵੇਗਾ। ਪੰਜਾਬੀਆਂ ਨੂੰ ਖਬਰਦਾਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਬਿੱਲੀ ਅਤੇ ਚੂਹੇ ਦੀ ਇਸ ਖੇਡ ਤੋਂ ਸੁਚੇਤ ਰਿਹਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਦੀ ਇਸ ਖੇਡ ਨੇ 80ਵਿਆਂ ਦੀ ਯਾਦ ਦੁਆ ਦਿੱਤੀ ਜਦੋਂ ਗਿਆਨੀ ਜ਼ੈਲ ਸਿੰਘ ਅਤੇ ਦਰਬਾਰਾ ਸਿੰਘ ਦੀ ਖਿ¤ਚੋਤਾਣ ਕਰਕੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਮਾਹੌਲ ਨੂੰ ਭਾਰੀ ਸੱਟ ਵੱਜੀ ਸੀ। ਕੈਪਟਨ ਅਤੇ ਬਾਜਵਾ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਦਾ ਅਤੀਤ ਚਿਤਕਬਰਾ ਹੈ ਕਿਉਂ ਕਿ ਦੋਵਾਂ ਦੇ ਇਕ ਦੂਜੇ ਦੇ ਖਿਲਾਫ ਭਾਰੀ ਦੋਸ਼ ਲਾਉਂਦੇ ਪੱਤਰ ਕਾਂਗਰਸ ਹਾਈ ਕਮਾਂਡ ਨੂੰ ਲਿਖੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੱਤਰਾਂ ਵਿਚ ਅੱਤਵਾਦੀਆਂ ਅਤੇ ਸਮੱਗਲਰਾਂ ਨੂੰ ਪਨਾਹ ਦੇਣ ਵਰਗੇ ਕਈ ਗੰਭੀਰ ਦੋਸ਼ ਵੀ ਲਗਾਏ ਗਏ ਸਨ। ਆਪਣੇ ਸੰਬੋਧਨ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਕਿਹਾ ਕਿ ਹਾਲ ਹੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਹਰੇਕ ਪੰਜਾਬੀ ਚਾਹੇ ਉਹ ਕਿਸੇ ਵੀ ਧਰਮ, ਜਾਤ ਤੇ ਭਾਈਚਾਰੇ ਨਾਲ ਸਬੰਧ ਰੱਖਦਾ ਹੋਵੇ, ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੁਗੋ-ਜੁਗ ਅਟੱਲ ਹਨ ਅਤੇ ਇਸ ਪਾਵਨ ਗ੍ਰੰਥ ਦੀ ਬੇਅਦਬੀ ਨੂੰ ਕੋਈ ਵੀ ਸਹਿਣ ਨਹੀਂ ਕਰ ਸਕਦਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਮਾਨਵਤਾ ਦੇ ਖਿਲਾਫ ਇਸ ਘੋਰ ਅਪਰਾਧ ਨੂੰ ਅੰਜ਼ਾਮ ਦੇਣ ਵਾਲਿਆਂ ਦਾ ਪਰਦਾਫਾਸ਼ ਕਰਕੇ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸ੍ਰੀ ਸੁਰਜੀਤ ਕੁਮਾਰ ਜਿਆਣੀ, ਸ. ਜਨਮੇਜਾ ਸਿੰਘ ਸੇਖੋਂ ਅਤੇ ਸ. ਸਿਕੰਦਰ ਸਿੰਘ ਮਲੂਕਾ, ਮੁੱਖ ਸੰਸਦੀ ਸਕੱਤਰ ਸ. ਮਨਤਾਰ ਸਿੰਘ ਬਰਾੜ ਅਤੇ ਸ੍ਰੀ ਸਰੂਪ ਚੰਦ ਸਿੰਗਲਾ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਵਿਧਾਇਕ ਸ੍ਰੀ ਦੀਪ ਮਲਹੋਤਰਾ, ਸ੍ਰੀ ਦਰਸ਼ਨ ਸਿੰਘ ਕੋਟਫੱਤਾ, ਬੀਬੀ ਜਗੀਰ ਕੌਰ, ਸ੍ਰੀ ਚੇਤਿਨ ਸਿੰਘ ਸਮਾਓਂ, ਸ੍ਰੀ ਹਰਪ੍ਰੀਤ ਸਿੰਘ ਮਲੋਟ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ, ਮੈਂਬਰ ਸ੍ਰੀ ਅਵਤਾਰ ਸਿੰਘ ਹਿੱਤ, ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਇਸਤਰੀ ਅਕਾਲੀ ਦਲ ਦੀ ਸੂਬਾ ਸੀਨੀਅਰ ਮੀਤ ਪ੍ਰਧਾਨ ਬੀਬੀ ਚਿਤਵੰਤ ਕੌਰ ਸਮਾਓਂ ਅਤੇ ਬੀਬੀ ਗੁਰਚਰਨ ਕੌਰ ਸ਼ਾਮਿਲ ਸਨ।

WRITTEN BY