Skip to content
Independent perspectives. Global stories.
BREAKING

ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜੀ ਦੇ ਅਰਦਾਸ ਸਮਾਗਮ ਵਿਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਕੀਤੀ ਸ਼ਿਰਕਤ

Share this story

ਅਨੰਦਪੁਰ ਸਾਹਿਬ, 10 ਅਗਸਤ (ਦਵਿੰਦਰ ਪਾਲ ਸਿੰਘ ਪ੍ਰਿੰਸ)-ਅੱਜ ਸਭ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜੀ ਦੇ ਗ੍ਰਹਿ ਵਿਖੇ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਅਰਦਾਸ ਸਮਾਗਮ ਲਈ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਦੀਵਾਨ ਹਾਲ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ  ਹਾਜਰੀ ਵਿਚ  ਦੀਵਾਨ ਸਜਾਏ ਗਏ ਜਿਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ।
Tallochasingh
ਅਰਦਾਸ ਸਮਾਗਮ ਵਿਚ ਸਭ ਤੋਂ ਪਹਿਲਾਂ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਨੇ ਅਤੇ ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਾਲਿਆਂ ਨੇ ਵੈਰਾਗਮਈ ਕੀਰਤਨ ਕੀਤਾ ਤੇ ਗਿਆਨੀ ਤਰਲੋਚਨ ਸਿੰਘ ਜੀ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਇਸ ਸਮੇਂ ਪੰਜਾਂ ਤਖਤਾਂ ਦੇ ਸਿੰਘ ਸਾਹਿਬਾਨ, ਸ੍ਰ.ਪ੍ਰਕਾਸ਼ ਸਿੰਘ ਬਾਦਲ ਮੁਖ ਮੰਤਰੀ ਪੰਜਾਬ, ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਜਥੇਦਾਰ ਅਵਤਾਰ ਸਿੰਘ ਮੱਕੜ ਵਿਸ਼ੇਸ਼ ਤੋਰ ਤੇ ਅਰਦਾਸ ਸਮਾਗਮ ਵਿਚ ਪਹੁੰਚੇ ਅਤੇ ਉਹਨਾਂ ਨੇ ਗਿਆਨੀ ਤਰਲੋਚਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਗਿਆਨੀ ਤਰਲੋਚਨ ਸਿੰਘ ਜੀ ਬਹੁਤ ਹੀ ਮਿਠਬੋਲੜੇ ਸੁਭਾਅ,ਮਿਲਣਸਾਰ ਸਖਸ਼ੀਅਤ ਅਤੇ ਸੁਹਿਰਦ ਸੋਚ ਦੇ ਮਾਲਕ ਸਨ ਕਿਸੇ ਨੇ ਕਦੇ ਉਹਨਾਂ ਨੂੰ ਗੁੱਸੇ ਵਿਚ ਨਹੀਂ ਦੇਖਿਆ ਉਹਨਾਂ ਦੀ ਬੋਲਬਾਣੀ, ਭਾਸ਼ਾ-ਸ਼ੇਲੀ ਅਤੇ ਵਰਤੋਂ ਵਿਹਾਰ ਵਿਚੋਂ ਹਰ ਸਮੇਂ ਗੁਰਮਤ ਡੁੱਲ ਡੁੱਲ ਪੈਂਦੀ ਸੀ। ਧਾਰਮਿਕ,ਸਮਾਜਿਕ ਤੇ ਰਾਜਨੀਤਿਕ ਕਾਰਜਾਂ ਵਿਚ ਅਨੰਦਪੁਰ ਸਾਹਿਬ ਵਿਚ ਉਹਨਾਂ ਨੇ ਮੋਹਰੀ ਰੋਲ ਅਦਾ ਕੀਤਾ ਅਤੇ ਸ੍ਰ.ਪ੍ਰਕਾਸ਼ ਸਿੰਘ ਬਾਦਲ ਮੁਖ ਮੰਤਰੀ ਪੰਜਾਬ, ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗਿਆਨੀ ਤਰਲੋਚਨ ਸਿੰਘ ਜੀ ਦੇ ਸਪੁੱਤਰ ਹਰਦੇਵ ਸਿੰਘ ਨੂੰ ਦਸਤਾਰ ਭੇਂਟ ਕੀਤੀ।
ਸਟੇਜ ਸੰਚਾਲਕ ਦੀ ਸੇਵਾ ਭਾਈ ਅਮਰਜੀਤ ਸਿੰਘ ਚਾਵਲਾ ਨੇ ਬਖੂਬੀ ਨਿਭਾਈ ਅਤੇ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜੀ ਦੀ ਜੀਵਨੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਉਹਨਾਂ ਕਿਹਾ ਕਿ ਗਿਆਨੀ ਤਰਲੋਚਨ ਸਿੰਘ ਜੀ ਦੀ ਸਖਸ਼ੀਅਤ ਬਹੁਮੁੱਲੇ ਗੁਣਾਂ ਨਾਲ ਭਰਪੂਰ ਸੀ ਅਤੇ ਪੰਥਕ ਕਾਰਜਾਂ ਵਿਚ ਹਮੇਸ਼ਾਂ ਮੋਹਰੀ ਰੋਲ ਅਦਾ ਕਰਦੇ ਸਨ ਇਸ ਤੋਂ ਬਾਅਦ ਵਖ ਵਖ ਜਥੇਬੰਦੀਆਂ ਵੱਲੋਂ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜੀ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਉਪਰੰਤ ਅਨੰਦੁ ਸਾਹਿਬ ਦਾ ਪਾਠ ਕਰਕੇ ਗਿਆਨੀ ਤਰਲੋਚਨ ਸਿੰਘ ਜੀ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ  ਗਈ, ਇਸ ਮੋਕੇ ਧਾਰਮਿਕ, ਰਾਜਨੀਤਿਕ, ਸਮਾਜਿਕ ਆਗੂ, ਸੰਪ੍ਰਦਾਵਾਂ ਦੇ ਮੁਖੀ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਆਈਆਂ ਹਜ਼ਾਰਾਂ ਸੰਗਤਾਂ ਨੇ ਜਿਨ੍ਹਾਂ ਦਾ ਗਿਆਨੀ ਤਰਲੋਚਨ ਸਿੰਘ ਜੀ ਨਾਲ ਗੂੜਾ ਪ੍ਰੇਮ ਪਿਆਰ ਸੀ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਲਈ ਸ਼ਿਰਕਤ ਕੀਤੀ। ਇਹਨਾਂ ਵਿਚ ਸੁਖਦੇਵ ਸਿੰਘ ਭੋਰ ਜਨਰਲ ਸਕੱਤਰ, ਡਾ.ਦਲਜੀਤ ਸਿੰਘ ਚੀਮਾ, ਪ੍ਰਿੰ;ਸੁਰਿੰਦਰ ਸਿੰਘ ਮੈਂਬਰ ਐਸ.ਜੀ.ਪੀ.ਸੀ., ਪੰਥਕ ਸੇਵਾ ਲਹਿਰ ਦੇ ਮੁਖੀ ਸੰਤ ਬਾਬਾ ਬਲਜੀਤ ਸਿੰਘ ਜੀ ਖਾਲਸਾ ਦਾਦੂਵਾਲ ਸਾਹਿਬ ਵਾਲੇ, ਕਰਨੈਲ ਸਿੰਘ ਪੀਰ ਮੁਹੰਮਦ, ਸੰਤ ਬਲਬੀਰ ਸਿੰਘ ਮੁਖੀ ਬੁਢਾ ਦਲ, ਹੈਡ ਗ੍ਰੰਥੀ ਸੁਖਵਿੰਦਰ ਸਿੰਘ, ਬੀਬੀ ਜਾਗੀਰ ਕੋਰ, ਹਰਨਾਮ ਸਿੰਘ ਧੁਮਾ, ਦਲਜੀਤ ਸਿੰਘ ਭਿੰਡਰ, ਜੋਗਿੰਦਰ ਸਿੰਘ ਵੇਦਾਂਤੀ, ਸੁਰਜੀਤ ਸਿੰਘ ਰਖੜਾ, ਪ੍ਰੋਫ਼; ਮਨਜੀਤ ਸਿੰਘ, ਸੰਤ ਬਲਬੀਰ ਸਿੰਘ ਸੀਚੇਵਾਲ, ਦਿਲਬਾਗ ਸਿੰਘ ਸੇਵਾ ਪੰਥੀ, ਰਵਨੀਤ ਸਿੰਘ ਬਿੱਟੂ, ਬਾਬਾ ਲਾਭ ਸਿੰਘ ਜੀ ਕਿਲ੍ਹਾ ਅਨੰਦਗੜ ਸਾਹਿਬ,ਪ੍ਰਿੰ, ਜਤਿੰਦਰ ਸਿੰਘ ਸਿਧੂ, ਪ੍ਰਿੰ, ਹਰਜੀਰ ਕੋਰ ਸਿਧੂ, ਅਵਤਾਰ ਸਿੰਘ ਹਿੱਤ, ਮਦਨ ਮੋਹਨ ਮਿੱਤਲ, ਕਮਲ ਸ਼ਰਮਾ ਪ੍ਰਧਾਨ ਬੀ.ਜੇ.ਪੀ. ਪੰਜਾਬ, ਪ੍ਰਿੰ;ਨਿਰੰਜਣ ਸਿੰਘ ਰਾਣਾ, ਹਰਸਿਮਰਨ ਸਿੰਘ, ਬੀਬੀ ਗੁਰਚਰਨ ਕੋਰ, ਬੀਬੀ ਕੁਲਵਿੰਦਰ ਕੋਰ ਆਦਿ ਸਖਸ਼ੀਅਤਾਂ ਪਹੁੰਚੀਆਂ।

WRITTEN BY