ਅੰਮ੍ਰਿਤਸਰ, 23 ਨਵੰਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਆਖਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ੌਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਿਆਂ ਅਤੇ ਸ¤ਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਵਾਇਤੀ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਇਸ ਮੌਕੇ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌ ਵੀ ਸੱਜਣਗੇ। ਕਮੇਟੀ ਵੱਲੋਂ 25 ਨਵੰਬਰ ਨੂੰ ਸਿ¤ਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਵੱਲੋਂ ਦਿੱਤੀ ਗਈ।



