ਖਡੂਰ ਸਾਹਿਬ (ਤਰਨਤਾਰਨ), 26 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਵਿਕਾਸ ਅਤੇ ਸ਼ਾਂਤੀ ਦੇ ਵੈਰੀ ਲੋਕਾਂ ਨੂੰ ਇਕ ਮੂੰਹ ਤੋੜਵਾ ਜਵਾਬ ਦੇਣ ਤਾਂ ਜੋ ਉਨ੍ਹਾਂ ਦੇ ਭੈੜੇ ਮਨਸੂਬੇ ਕਾਮਯਾਬ ਨਾ ਹੋ ਸਕਣ। ਅੱਜ ਇੱਥੇ ਪਿੰਡ ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਭਰੋਵਾਲ, ਫਤਿਆਬਾਦ, ਖਵਾਸਪੁਰ, ਵੇਈਪੁਈ, ਲਾਲਪੁਰਾ ਅਤੇ ਸ਼ੇਖਚੱਕ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਕਾਲੇ ਦੌਰ ਦੌਰਾਨ ਬਹੁਤ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਝੱਲਿਆ ਹੈ ਪਰ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਦੇ ਯਤਨਾ ਸਦਕਾ ਸੂਬਾ ਅੱਜ ਵਿਕਾਸ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਸ਼ਾਂਤੀ ਦੇ ਵੈਰੀ ਕੁਝ ਤਾਕਤਾਂ ਮੁੜ ਪੰਜਾਬ ਦੇ ਵਿੱਚ ਫਿਰਕੁ ਜਹਿਰ ਅਤੇ ਬਦਅਮਨੀ ਘੋਲਣਾ ਚਾਹੁੰਦੇ ਹਨ ਜੋ ਕਿ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਤਾਕਤਾਂ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਨਾਲ ਦ੍ਰਿੜ ਹੈ। ੍ਯਮੁੱਖ ਮੰਤਰੀ
ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਤਾਕਤਾਂ ਦੇ ਭੜਕਾਊ ਬਿਆਨਾਂ ਦੇ ਪ੍ਰਭਾਵ ਹੇਠ ਨਾ ਆਉਣ ਅਤੇ ਸੂਬੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਕਰਨ ਲਈ ਅੱਗੇ ਆਉਣ। ਇਸ ਮੌਕੇ ’ਤੇ ਬੋਲਦਿਆਂ ਸ. ਰਣਜੀਤ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅਤੇ ਮੈਂਬਰ ਪਾਰਲੀਮੈਂਟ ਨੇ ਆਖਿਆ ਕਿ ਸ. ਬਾਦਲ ਵੱਲੋਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮੇਂ-ਸਮੇਂ ਲੜੀਆਂ ਗਈਆਂ ਲੜਾਈਆਂ ਦਾ ਕੋਈ ਸਾਨੀ ਨਹੀਂ ਹੈ ਅਤੇ ਹਮੇਸ਼ਾ ਸਰਦਾਰ ਬਾਦਲ ਨੇ ਲੋਕ ਹਿੱਤਾਂ ਨੂੰ ਹਮੇਸ਼ਾ ਆਪਣੇ ਨਿੱਜੀ ਹਿੱਤਾਂ ਤੋਂ ਉ¤ਪਰ ਰੱਖਿਆ ਹੈ। ਇਨ੍ਹਾਂ ਸੰਗਤ ਦਰਸ਼ਨ ਪ੍ਰੋਗਰਾਮਾਂ ਦੌਰਾਨ ਸ. ਬਾਦਲ ਨੇ ਪਿੰਡਾਂ ਵਿਚ ਹੈਲਥ ਕਲੱਬ ਸਥਾਪਿਤ ਕਰਨ, ਪਾਣੀ ਦੇ ਨਿਕਾਸੀ ਨਾਲਿਆਂ, ਡੇਰਿਆਂ ਨੂੰ ਜਾਂਦੇ ਰਸਤਿਆਂ, ਧਰਮਸ਼ਾਲਾਵਾਂ, ਸ਼ਮਸ਼ਾਨਘਾਟਾਂ ਛੱਪੜਾਂ ਦੀ ਸਫਾਈ, ਬਿਜਲੀ ਵਿਵਸਥਾ ਲਈ ਕਰੀਬ 4.5 ਕਰੋੜ ਦੇ ਚੈ¤ਕ ਭੇਂਟ ਕੀਤੇ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਸ. ਰਵਿੰਦਰ ਸਿੰਘ ਬ੍ਰਹਮਪੁਰਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੱਖ ਸਕੱਤਰ ਸ੍ਰੀ ਕੇ.ਜੀ.ਐ¤ਸ. ਚੀਮਾ ਅਤੇ ਸ੍ਰੀ ਅਜੋਏ ਸ਼ਰਮਾ, ਸ. ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ, ਸ੍ਰੀ ਲੋਕ ਨਾਥ ਆਂਗਰਾ ਆਈ.ਜੀ., ਸ. ਅਲਵਿੰਦਰਪਾਲ ਸਿੰਘ ਪੱਖੋਕੇ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਸ. ਰਵਿੰਦਰ ਸਿੰਘ ਐ¤ਸ.ਡੀ.ਐ¤ਮ. ਖਡੂਰ ਸਾਹਿਬ ਹਾਜ਼ਰ ਸਨ।



