Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦੇ ਮੁੜ ਪ੍ਰਧਾਨ ਬਣੇ

Share this story

ਅੰਬਿਕਾ ਸੋਨੀ ਕੰਪੇਨ ਕਮੇਟੀ ਦੀ ਚੇਅਰਪਰਸਨ ਨਿਯੁਕਤ

AmarinderSingh-afp ਨਵੀਂ ਦਿ¤ਲੀ, 27 ਨਵੰਬਰ (ਪੀ. ਟੀ. ਲਾਇਵ)- ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪ ਦਿੱਤਾ ਹੈ। ਸ੍ਰੀ ਪ੍ਰਤਾਪ ਸਿੰਘ ਬਾਜਵਾ ਦੇ ਅਸਤੀਫੇ ਕਾਰਨ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਖਾਲੀ ਸੀ। ਕਾਂਗਰਸ ਹਾਈ ਕਮਾਨ ਵੱਲੋਂ ਇਹ ਨਿਯੁਕਤੀ ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਸਾਹਮਣੇ ਰੱਖਕੇ ਕੀਤੀ ਗਈ ਹੈ। ਕਾਂਗਰਸ ਦੀ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਸ੍ਰੀਮਤੀ ਅੰਬਿਕਾ ਸੋਨੀ ਨੂੰ ਵਿਧਾਨ ਸਭਾ ਚੋਣਾਂ ਲਈ ਕੰਪੇਨ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਹੈ ਜਦੋਂ ਕਿ, ਸ. ਸਾਧੂ ਸਿੰਘ ਧਰਮਸੋਤ ਇਸ ਕਮੇਟੀ ਦੇ

ਉ¤ਪ ਚੇਅਰਮੈਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਸ. ਰਵਨੀਤ ਸਿੰਘ ਬਿੱਟੂ ਕਨਵੀਨਰ ਬਣਾਏ ਗਏ ਹਨ। ਸੀਨੀਅਰ ਕਾਂਗਰਸੀ ਆਗੂ ਸ. ਲਾਲ ਸਿੰਘ ਪਾਰਟੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਨਿਯੁਕਤ ਕੀਤੇ ਗਏ ਹਨ। ਹਾਈਕਮਾਨ ਵੱਲੋਂ ਇਨ੍ਹਾਂ ਨਿਯੁਕਤੀਆਂ ਲਈ ਪਾਰਟੀ ਦੇ ਜਨਰਲ ਸਕੱਤਰ ਅਤੇ ਐਮ ਪੀ ਸ੍ਰੀ ਜਨਾਰਦਨ ਤ੍ਰਿਵੇਦੀ ਵੱਲੋਂ ਪ੍ਰੈ¤ਸ ਨੋਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਆਖਿਆ ਹੈ ਕਿ ਦੂਸਰੀਆਂ ਨਿਯੁਕਤੀਆਂ ਛੇਤੀ ਹੀ ਕੀਤੀਆਂ ਜਾਣਗੀਆਂ। ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਧਾਨ ਬਣਾਏ ਜਾਣ ’ਤੇ ਪੰਜਾਬ ਕਾਂਗਰਸ ਵਿੱਚ ਭਾਰੀ ਉਤਸਾਹ ਦਾ ਮਾਹੌਲ ਹੈ। ਪੰਜਾਬ ਭਰ ਵਿੱਚੋਂ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਵੱਖ-ਵੱਖ ਸ਼ਹਿਰਾਂ ਵਿੱਚ ਕਾਂਗਰਸੀਆਂ ਵੱਲੋਂ ਇਸ ਨਿਯੁਕਤੀ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ। ਬੀਤੇ ਕੱਲ੍ਹ ਸ੍ਰੀ ਬਾਜਵਾ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕ ਦਲ ਦੇ ਨੇਤਾ ਸ੍ਰੀ ਸੁਨੀਲ ਜਾਖੜ ਵੀ ਆਪਣੇ ਅਹੁਦੇ ਤੋਂ ਰੁਖਸਤ ਹੋ ਗਏ ਸਨ। ਇਨ੍ਹਾਂ ਅਸਤੀਫਿਆਂ ਤੋਂ ਬਾਅਦ ਹੀ ਪੰਜਾਬ ਕਾਂਗਰਸ ਦੇ ਪੁਨਰਗਠਨ ਦਾ ਅਮਲ ਸ਼ੁਰੂ ਹੋਇਆ। ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਮਰਥਕ ਲੰਬੇ ਸਮੇਂ ਤੋਂ ਇਸ ਨਿਯੁਕਤੀ ਲਈ ਦਬਾਅ ਪਾ ਰਹੇ ਸਨ। ਕੈਪਟਨ ਦੇ ਹਿਮਾਇਤਿਆਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ ਜਿੱਤ ਕੇ ਪੰਜਾਬ ’ਚ ਸਰਕਾਰ ਬਣਾਏਗੀ। ਉਹ ਉਸ ਸਮੇਂ ਪ੍ਰਧਾਨਗੀ ਸੰਭਾਲ ਰਹੇ ਹਨ ਜਦੋਂ ਕਾਂਗਰਸ ਬੁਰੀ ਤਰ੍ਹਾਂ ਧੜੇਬੰਦੀ ਦਾ ਸ਼ਿਕਾਰ ਹੈ। ਕਾਂਗਰਸ ਅੰਦਰਲੀ ਫੁੱਟ ਨਾਲ ਨਜਿੱਠਣਾ ਉਨ੍ਹਾਂ ਲਈ ਕਾਫੀ ਚੂਣੋਤੀਪੂਰਨ ਕਾਰਜ ਹੋਵੇਗਾ। ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਭਾਜਪਾ ਗਠਜੋੜ ਦਾ ਮੁਕਾਬਲਾ ਕਰਨ ਲਈ ਕਾਂਗਰਸ ਨੂੰ ਉਨ੍ਹਾਂ ਦੀ ਅਗਵਾਈ ਹੇਠ ਕਰੜੀ ਪ੍ਰੀਖਿਆ ਵਿੱਚੋਂ ਨਿਕਲਣਾ ਪਵੇਗਾ। ਅਕਾਲੀ ਦਲ ਨੇ ਸਦਭਾਵਨਾ ਰੈਲੀਆਂ ਰਾਹੀਂ ਪਹਿਲਾਂ ਹੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਕੈਪਟਨ ਨੂੰ ਬਠਿੰਡਾ ਵਿੱਚ ਅਕਾਲੀ ਦਲ ਦੇ ਮੁਕਾਬਲੇ ਵੀ ਰੈਲੀ ਕਰਨ ਦੀ ਚੁਣੌਤੀ ਦੇ ਚੁੱਕੇ ਹਨ, ਜਿਸ ਨੂੰ ਕੈਪਟਨ ਨੇ ਸਵੀਕਰ ਕਰ ਲਿਆ ਹੈ। ਪਾਰਟੀ ਇੱਕ ਜੁੱਟ ਹੋ ਕੇ ਕੰਮ ਕਰੇਗੀ : ਕੈਪਟਨ ਜਲੰਧਰ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਕਾਂਗਰਸ ਦੀ ਮਜ਼ਬੂਤ ਸਥਿਤੀ ਹੈ ਅਤੇ ਆਉਣ ਵਾਲੀਆਂ ਚੋਣਾਂ ‘ਚ ਪੂਰੀ ਪਾਰਟੀ ਇਕਜੁ¤ਟ ਹੋ ਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਕਾਲੀ ਦਲ ਦੀ ਸਥਿਤੀ ਕਮਜ਼ੋਰ ਹੈ, ਜਿਸ ਦਾ ਫਾਇਦਾ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ‘ਚ ਮਿਲੇਗਾ ਅਤੇ ਚੋਣਾਂ ‘ਚ ਕਾਂਗਰਸ ਪਾਰਟੀ ਹੀ ਜਿ¤ਤ ਹਾਸਲ ਕਰੇਗੀ। ਕੈਪਟਨ ਨੇ ਕਿਹਾ ਕਿ ਪੂਰੀ ਕਾਂਗਰਸ ਪਾਰਟੀ ਹੁਣ ਇਕਜੁ¤ਟ ਹੋ ਕੇ ਕੰਮ ਕਰੇਗੀ।

WRITTEN BY