ਵਾਲੇਟਾ (ਮਾਲਟਾ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ 2 ਮਹੀਨਿਆਂ ਦੇ ਅੰਦਰ ਹੀ ਯੂ ਟਰਨ ਲੈ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਹੁਣ ਭਾਰਤ ਨਾਲ ਗੱਲਬਾਤ ਲਈ ਰਾਜ਼ੀ ਹੈ, ਉਹ ਵੀ ਬਿਨਾ ਕਿਸੇ ਸ਼ਰਤ ’ਤੇ। ਦੱਸਣਯੋਗ ਹੈ ਕਿ 2 ਮਹੀਨੇ ਪਹਿਲਾਂ ਹੀ ਨਵਾਜ਼ ਸ਼ਰੀਫ ਨੇ ਸੰਯੁਕਤ ਰਾਸ਼ਟਰ ਵਿੱਚ ਆਪਣੇ ਭਾਸ਼ਣ ਦੌਰਾਨ ਭਾਰਤ ਨਾਲ ਗੱਲਬਾਤ ਲਈ 4 ਸ਼ਰਤਾਂ ਰੱਖ ਦਿੱਤੀਆਂ ਸਨ। ਮਾਲਟਾ ਵਿੱਚ ਕਾਮਨਵੈਲਥ ਦੇਸ਼ਾਂ ਦੀ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਮਨ ਅਤੇ ਸਥਿਰਤਾ ਬਣਾਈ ਰੱਖਣ ਲਈ ਅਸੀਂ ਭਾਰਤ ਨਾਲ ਬਿਨਾ ਸ਼ਰਤ ਗੱਲਬਾਤ ਲਈ ਤਿਆਰ ਹਾਂ।



