Skip to content
Independent perspectives. Global stories.
BREAKING

ਘਰੇਲੂ ਨੌਕਰਾਂ ਦੇ ਵੇਰਵੇ ਥਾਣਿਆਂ ’ਚ ਅਗਾਊਂ ਤਸਦੀਕ ਕਰਵਾਉਣਾ ਜ਼ਰੂਰੀ : ਔਲਖ’

Share this story

ਅੰਮ੍ਰਿਤਸਰ, 28 ਨਵੰਬਰ (ਸੁਨੀਲ ਗੁਪਤਾ)- ਪੁਲਿਸ ਕਮਿਸ਼ਨਰ -ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰ¤ਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ ਦੇ ਕੇ ਅਗਾਊਂ ਤਸਦੀਕ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ ਅੰਮ੍ਰਿਤਸਰ ਵਿਚ ਕਾਫੀ ਲੋਕ ਆਪਣੇ ਘਰੇਲੂ ਕੰਮਕਾਜ ਲਈ ਨੌਕਰ ਰ¤ਖ ਲੈਂਦੇ ਹਨ, ਜੋ ਹੋਰ ਰਾਜਾਂ ਦੇ ਵਸਨੀਕ ਹੁੰਦੇ ਹਨ ਅਤੇ ਅਜਿਹੇ ਨੌਕਰ ਆਪਣੇ ਸਹੀ ਰਿਹਾਇਸ਼ੀ ਪਤੇ ਮਾਲਕਾਂ ਨੂੰ ਨਹੀਂ ਦ¤ਸਦੇ। ਕੁਝ ਕੇਸਾਂ ਵਿਚ ਅਜਿਹੇ ਨੌਕਰਾਂ ਨੇ ਸੰਗੀਨ ਜ਼ੁਰਮ ਕੀਤੇ ਹਨ ਅਤੇ ਦੌੜਨ ਵਿਚ ਕਾਮਯਾਬ ਹੋ ਗਏ ਹਨ। ਇਸ ਲਈ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਜ਼ੁਰਮਾਂ ਦੀ ਰੋਕਥਾਮ ਲਈ ਤੇਜ਼ੀ ਨਾਲ ਉਪਰਾਲਾ ਕਰਨ ਦੀ ਲੋੜ ਹੈ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰ¤ਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ ਦੇ ਕੇ ਅਗਾਊਂ ਤਸਦੀਕ ਕਰਵਾਏ।ਇਹ ਹੁਕਮ 25 ਜਨਵਰੀ 2016 ਤ¤ਕ ਲਾਗੂ ਰਹੇਗਾ।

WRITTEN BY