Skip to content
Independent perspectives. Global stories.
BREAKING

ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 1.13 ਲੱਖ ਸਰਕਾਰੀ ਨੌਕਰੀਆਂ ਦੀ ਭਰਤੀ ਦਾ ਅਮਲ ਜਲਦ ਹੋਵੇਗਾ ਪੂਰਾ : ਮੁੱਖ ਮੰਤਰੀ

Share this story

ਤਰਨਤਾਰਨ, 29 ਨਵੰਬਰ- ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ 1.13 ਲੱਖ ਨੌਕਰੀਆਂ ਦੇਣ ਦੇ ਅਮਲ ਨੂੰ ਛੇਤੀ ਪੂਰਿਆਂ ਕਰ ਲਿਆ ਜਾਵੇਗਾ ਤਾਂ ਜੋ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਸਦਾ ਲਾਭ ਮਿਲ ਸਕੇ। ਇਹ ਪ੍ਰਗਟਾਵਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਹਲਕਾ ਖਡੂਰ ਸਾਹਿਬ ਦੇ ਪਿੰਡ ਪੱਖੋਕੇ ਵਿਖੇ ਸੰਗਤ ਦਰਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਬਾਦਲ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਭਰਤੀ ਅਮਲ ਤੁਰੰਤ ਸ਼ੁਰੂ ਕਰਨ ਦੀ ਹਦਾਇਤ ਦੇ ਦਿੱਤੀ ਗਈ ਹੈ ਅਤੇ ਛੇਤੀ ਹੀ ਇਸ ਪ੍ਰੀਕਿਰਿਆ ਤਹਿਤ ਭਰਤੀ ਸੰਬੰਧੀ ਇਸ਼ਤਿਹਾਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰੀਕਿਰਿਆ ਨਿਰੋਲ ਮੈਰਿਟਦੇ ਅਧਾਰ ਅਤੇ ਪਾਰਦਰਸ਼ਤਾ ਨਾਲ ਬਹੁਤ ਛੇਤੀ ਮੁਕੰਮਲ ਕੀਤੀ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਆਪਣੀਆਂ ਲੋਕ ਪੱਖੀ ਅਤੇ ਵਿਕਾਸ ਦੀਆਂ ਨੀਤੀਆਂ ਕਾਰਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫਿਰ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਰਕਾਰ ਦੀ ਕਾਰਗੁਜਾਰੀ ਤੋਂ ਸੰਤੁਸ਼ਟ ਹਨ।ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੰਦਿਆਂ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਉਹ ਖਿੱਚੋਤਾਣ ਦੀ ਰਾਜਨੀਤੀ ਨੂੰ ਛੱਡ ਦੇਣ ਕਿਉਂਕਿ ਪੰਜਾਬ ਦੇ ਲੋਕ ਅਜਿਹੀ ਰਾਜਨੀਤੀ ਵਿਚ ਯਕੀਨ ਨਹੀਂ ਰੱਖਦੇ। ਇਸਤੋਂ ਪਹਿਲਾਂ ਪਿੰਡ ਪੰਡੋਰੀ ਗੋਲਾ, ਕੱਦਗਿੱਲ, ਬਾਗੜੀਆਂ ਅਤੇ ਪੱਖੋਕੇ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਹੀ ਦੇਸ਼ ਦਾ ਇਕੋ-ਇਕ ਸੂਬਾ ਹੈ ਜਿੱਥੇ ਸੰਗਤ ਦਰਸ਼ਨ ਵਰਗੇ ਪ੍ਰੋਗਰਾਮ ਕੀਤੇ ਜਾਂਦੇ ਹਨ। ਇਸੇ ਦੌਰਾਨ ਮੁੱਖ ਮੰਤਰੀ ਸ. ਬਾਦਲ ਨੇ ਵੱਖ-ਵੱਖ ਪਿੰਡਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਹਾਜਰ ਅਧਿਕਾਰੀਆਂ ਨੂੰ ਉਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਦਿੱਤੇ। ਇਸੇ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੀ ਤਕਸੀਮ ਕੀਤੀਆਂ। ਇਸ ਮੌਕੇ ’ਤੇ ਉਨ੍ਹਾਂ ਨਾਲ ਸ. ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਲੋਕ ਸਭਾ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਸ. ਰਵਿੰਦਰ ਸਿੰਘ ਬ੍ਰਹਮਪੁਰਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ. ਕੇ.ਜੀ.ਐ¤ਸ. ਚੀਮਾ, ਸ੍ਰੀ ਅਜੋਏ ਕੁਮਾਰ ਸ਼ਰਮਾ, ਸ੍ਰੀ ਲੋਕਨਾਥ ਆਂਗਰਾ ਆਈ.ਜੀ., ਸ. ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ, ਸ੍ਰੀ ਕੁੰਵਰਵਿਜੇ ਪ੍ਰਤਾਪ ਸਿੰਘ ਡੀ.ਆਈ.ਜੀ., ਸ. ਰਣਬੀਰ ਸਿੰਘ ਮੂਧਲ ਏ.ਡੀ.ਸੀ. (ਵਿਕਾਸ), ਡਾ. ਅਨੂਪ੍ਰੀਤ ਕੌਰ ਐ¤ਸ.ਡੀ.ਐ¤ਮ., ਸ. ਸਤਿੰਦਰਪਾਲ ਸਿੰਘ ਮੱਲਮੋਹਰੀ ਚੇਅਰਮੈਨ ਆਦਿ ਹਾਜਰ ਸਨ।

WRITTEN BY