ਮੁੰਬਈ, 10 ਦਸੰਬਰ (ਪੀ. ਟੀ.)- ਬੰਬੇ ਹਾਈਕੋਰਟ ਨੇ 13 ਸਾਲ ਪੁਰਾਣੇ ਹਿਟ ਐਂਡ ਰਨ ਕੇਸ ਵਿੱਚ ਸਲਮਾਨ ਖਾਨ ਨੂੰ ਬਰੀ ਕਰ ਦਿੱਤਾ ਹੈ। ਹਾਈਕੋਰਟ ਨੇ ਵੀਰਵਾਰ ਨੂੰ ਸੁਣਾਏ ਆਪਣੇ ਫੈਸਲੇ ਵਿੱਚ ਕਿਹਾ ਕਿ ਇਸਤਗਾਸਾ ਵੱਲੋਂ ਲਗਾਇਆ ਗਿਆ ਕੋਈ ਵੀ ਦੋਸ਼ ਸਾਬਿਤ ਨਹੀਂ ਹੋ ਸਕਿਆ ਹੈ। ਬਰੀ ਹੋਣ ਤੋਂ ਬਾਅਦ ਸਲਮਾਨ ਦੇ ਘਰ ਦੇ ਬਾਹਰ ਉਨ੍ਹਾਂ ਦੇ ਹਮਾਇਤੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਰਿਹਾਇਸ਼ ਦੇ ਪਿਛਲੇ ਦਰਵਾਜ਼ੇ ਤੋਂ ਅੰਦਰ ਦਾਖਲ ਹੋਣਾ ਪਿਆ। ਜ਼ਿਕਰਯੋਗ ਹੈ ਕਿ 2002 ਵਿੱਚ ਮੁੰਬਈ ਵਿੱਚ ਸਲਮਾਨ ਖਾਨ ਦੀ ਤੇਜ ਰਫਤਾਰ ਕਾਰ ਫੁੱਟਪਾਥ ਉ¤ਤੇ ਚੜ੍ਹ ਗਈ ਸੀ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਸੈਸ਼ਨਜ਼ ਕੋਰਟ ਨੇ ਸਲਮਾਨ ਨੂੰ 5 ਸਾਲ ਦੀ ਕੈਦ ਸੁਣਾਈ ਸੀ।



