Skip to content
Independent perspectives. Global stories.
BREAKING

ਪੰਥ ਦੋਖੀਆਂ ਅਤੇ ਪੰਜਾਬ ਦੁਸ਼ਮਣਾਂ ਨੂੰ ਮੂੰਹਤੋੜ ਜਵਾਬ ਦੇਣ ਲਈ 14 ਦੀ ਖਡੂਰ ਸਾਹਿਬ ਸਦਭਾਵਨਾ ਰੈਲੀ ’ਚ ਪੁੱਜੋ : ਮਜੀਠੀਆ

Share this story

ਅੰਮ੍ਰਿਤਸਰ, 10 ਦਸੰਬਰ (ਸੁਨੀਲ ਗੁਪਤਾ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਭੰਗ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਰਚਣ ਵਾਲੇ ਪੰਥ ਦੋਖੀਆਂ ਅਤੇ ਪੰਜਾਬ ਦੇ ਦੁਸ਼ਮਣਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਸਮੂਹ ਪੰਜਾਬ ਪ੍ਰੇਮੀ 14 ਦਸੰਬਰ ਨੂੰ ਖਡੂਰ ਸਾਹਿਬ ਵਿਖੇ ਹੋਣ ਜਾ ਰਹੀ ਵਿਸ਼ਾਲ ਅਤੇ ਮਿਸਾਲੀ ਸਦਭਾਵਨਾ ਰੈਲੀ ਵਿੱਚ ਹੁੰਮ-ਹੁੰਮਾ ਕੇ ਪਹੁੰਚਣ। ਸ: ਮਜੀਠੀਆ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ, ਕੱਥੂਨੰਗਲ ਵਿਖੇ ਰੈਲੀ ਦੀ ਤਿਆਰੀ ਸੰਬੰਧੀ ਹੋਏ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਅੱਜ ਦੀ ਹੋਈ ਤਿਆਰੀ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਗਈ। ਸ. ਮਜੀਠੀਆ ਨੇ ਸੰਗਤਾਂ ਨੂੰ ਕਿਹਾ ਕਿ ਅੱਜ ਸਾਨੂੰ ਉਨ੍ਹਾਂ ਸ਼ਰਾਰਤੀ ਅਨਸਰਾਂ ਦੇ ਕੂੜ ਪ੍ਰਚਾਰ ਤੋਂ ਸੁਚੇਤ ਹੋਣ ਦੀ ਲੋੜ ਹੈ ਜੋ ਕਿਅਮਨ-ਕਾਨੂੰਨ ਅਤੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾ ਕੇ ਪੰਜਾਬ ਨੂੂੰ ਬਰਬਾਦ ਹੋਇਆ ਦੇਖਣਾ ਚਾਹੁੰਦੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਸਬੰਧੀ ਉਨ੍ਹਾਂ ਕਿਹਾ ਕਿ ਇਸ ਨਾਲ ਕੋਈ ਫਰਕ ਨਹੀਂ ਪੈਣ ਲੱਗਾ, ਕਿਉਂਕਿ 2007 ਅਤੇ 2012 ਵਿੱਚ ਵੀ ਉਨ੍ਹਾਂ ਦੇ ਪ੍ਰਧਾਨ ਹੁੰਦਿਆਂ ਕਾਂਗਰਸ ਨੂੰ ਪੰਜਾਬ ਵਿੱਚ ਮੂੰਹ ਦੀ ਖਾਣੀ ਪਈ ਸੀ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ 15 ਦਸੰਬਰ ਨੂੰ ਦਿੱਤੇ ਜਾਣ ਵਾਲੇ ਧਰਨਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਪਹਿਲਾਂ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਖ਼ਿਲਾਫ਼ ਧਰਨੇ ਲਾਉਣੇ ਚਾਹੀਦੇ ਹਨ, ਜਿਸ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਤਨਖ਼ਾਹਾਂ ਪ੍ਰਧਾਨ ਮੰਤਰੀ ਨਾਲੋਂ ਵੀ ਵੱਧ ਕਰ ਦਿੱਤੀਆਂ ਹਨ। ਨੈਸ਼ਨਲ ਹੇਲਾਰਡ ਸਬੰਧੀ ਕਾਂਗਰਸ ਵੱਲੋਂ ਸੰਸਦ ਵਿੱਚ ਕੀਤੇ ਹੰਗਾਮੇ ਬਾਰੇ ਗੱਲ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਇਸ ਦੀ ਕੋਈ ਤੁਕ ਨਹੀਂ ਬਣਦੀ ਅਤੇ ਇਹ ਇੱਕ ਅਦਾਲਤੀ ਮਸਲਾ ਹੈ ਅਤੇ ਇਸ ਬਾਰੇ ਅਦਾਲਤ ਵਿੱਚ ਹੀ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਦਨ ਵਿੱਚ ਹਲਾਗੁਲਾ ਕਰਕੇ ਅਸਲ ਮੁੱਦੇ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਸ. ਰਾਜ ਮਹਿੰਦਰ ਸਿੰਘ ਮਜੀਠਾ , ਤਲਬੀਰ ਸਿੰਘ ਗਿੱਲ ਅਤੇ ਸਾਬਕਾ ਵਿਧਾਇਕ ਸ. ਰਣਜੀਤ ਸਿੰਘ ਵਰਿਆਮ ਨੰਗਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮੇਜਰ ਸ਼ਿਵੀ, ਸ. ਮਜੀਠੀਆ ਦੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ, ਜੋਧ ਸਿੰਘ ਸਮਰਾ, ਭਗਵੰਤ ਸਿੰਘ ਸਿਆਲਕਾ, ਤਰਸੇਮ ਸਿੰਘ ਸਿਆਲਕਾ, ਤਰੁਨ ਕੁਮਾਰ ਅਬਰੋਲ, ਸਰਬਜੀਤ ਸਿੰਘ ਸਪਾਰੀਵਿੰਡ, ਹਰਵਿੰਦਰ ਸਿੰਘ ਪੱਪੂ ਕੋਟਲਾ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਜ਼ੈਲ ਸਿੰਘ ਗੋਪਾਲ ਪੁਰਾ, ਬੀਬੀ ਧਰਮ ਕੋਰ ਮਹਿਮੂਦਪੁਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

WRITTEN BY