Skip to content
Independent perspectives. Global stories.
BREAKING

ਮੁੱਖ ਮੰਤਰੀ ਨੇ ਮੌਜੂਦਾ ਖੇਤੀ ਸੰਕਟ ਵਿਚੋਂ ਕਿਸਾਨੀ ਨੂੰ ਬਾਹਰ ਕੱਢਣ ਲਈ ਵਚਨਬੱਧਤਾ ਦੁਹਰਾਈ

Share this story

ਜਲੰਧਰ/ਚੰਡੀਗੜ੍ਹ, 10 ਦਸੰਬਰ- ਮੌਜੂਦਾ ਖੇਤੀ ਸੰਕਟ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਡੇਅਰੀ, ਮੱਛੀ ਪਾਲਣ ਅਤੇ ਘੋੜਿਆਂ ਦੇ ਫਾਰਮਾਂ ਤੇ ਘੋੜ ਸਵਾਰੀ ਨੂੰ ਹੁਲਾਰਾ ਦੇਣ ਅਤੇ ਵਿਕਸਤ ਕਰਨ ਦੀ ਸੂਬਾ ਸਰਕਾਰ ਦੀ ਪਹਿਲਕਦਮੀ ਸਹੀ ਦਿਸ਼ਾ ਵੱਲ ਠੋਸ ਕਦਮ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ 8 ਤੋਂ 12 ਜਨਵਰੀ, 2016 ਤੱਕ ਆਯੋਜਿਤ ਕਰਵਾਈ ਜਾ ਰਹੀ 8ਵੀਂ ਪਸ਼ੂ ਧਨ ਚੈਂਪੀਅਨਸ਼ਿਪ ਅਤੇ ਐਕਸਪੋ ਦਾ ਅੱਜ ਆਪਣੇ ਨਿਵਾਸ ਸਥਾਨ ’ਤੇ ਕਿਤਾਬਚਾ ਜਾਰੀ ਕਰਨ ਤੋਂ ਬਾਅਦ ਇਸ ਮੌਕੇ ’ਤੇ ਬੋਲਦੇ ਹੋਏ ਸ. ਬਾਦਲ ਨੇ ਕਿਹਾ ਕਿ ਪੰਜਾਬ ਇਕ ਖੇਤੀ ਅਧਾਰਿਤ ਸੂਬਾ ਹੋਣ ਦੇ ਨਾਤੇ ਪਸ਼ੂਆਂ ਦੇ ਵਪਾਰ ਨੂੰ ਵਧਾਉਣਾ ਅਤੇ ਸੂਬੇ ਵਿੱਚ ਨੌਜਵਾਨਾਂ ਨੂੰ ਪਸ਼ੂ ਪਾਲਣ ਵਿਚ ਉਤਸ਼ਾਹਤ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਧੰਦਾ ਖੇਤੀਬਾੜੀ ਦੇ ਪੇਸ਼ੇ ਦਾ ਇਕ ਬਦਲਵਾਂ ਰੂਪ ਹੈ।ਉਨ੍ਹਾਂ ਕਿਹਾ ਕਿ ਇਹ ਚੈਂਪੀਅਨਸ਼ਿਪ ਪਿਛਲੇ ਸੱਤਾਂ ਸਾਲਾਂ ਤੋਂ ਆਯੋਜਿਤ ਕਰਵਾਈ ਜਾ ਰਹੀ ਹੈ ਜਿਸ ਦਾ ਉਦੇਸ਼ ਵੱਖ ਵੱਖ ਤਰ੍ਹਾਂ ਦੇ ਪਸ਼ੂਆਂ ਦੀਆਂ ਨਸਲਾਂ ਵਿਚ ਸੁਧਾਰ ਲਿਆਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਪਸ਼ੂ ਪਾਲਣ ਦੇ ਧੰਦੇ ਨੂੰ ਹੁਲਾਰਾ ਦੇ ਕੇ ਖੇਤੀ ਵਿਭਿੰਨਤਾ ਨੂੰ ਵੀ ਉਤਸ਼ਾਹਤ ਕਰਨਾ ਹੈ। ਸ. ਬਾਦਲ ਨੇ ਕਿਹਾ ਕਿ ਖੇਤੀਬਾੜੀ ਨੂੰ ਹੋਰ ਹੁਲਾਰਾ ਦੇਣ ਤੋਂ ਇਲਾਵਾ ਖੇਤੀ ਸਬੰਧਤ ਧੰਦਿਆਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਵਾਸਤੇ ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਚੈਂਪੀਅਨਸ਼ਿਪ ਲਈ ਇਨਾਮਾਂ ਦੀ ਰਾਸ਼ੀ ਦੁੱਗਣੀ ਕਰਨ ਦਾ ਫੈਸਲਾ ਕੀਤਾ ਹੈ ਜੋ ਕਿ ਇਸ ਸਾਲ 1.25 ਕਰੋੜ ਰੁਪਏ ਦੀ ਥਾਂ 2.5 ਕਰੋੜ ਰੁਪਏ ਦਿੱਤੀ ਜਾਵੇਗੀ। ਇਸ ਮੌਕੇ ਹਾਜ਼ਰ ਹੋਰਨਾਂ ਵਿਚ ਸਲਾਹਕਾਰ ਪਸ਼ੂ ਪਾਲਣ ਪ੍ਰੋ. ਪੀ.ਕੇ. ਉ¤ਪਲ, ਵਧੀਕ ਮੁੱਖ ਸਕੱਤਰ ਸ੍ਰੀ ਮਨਦੀਪ ਸਿੰਘ ਸੰਧੂ, ਐਫ.ਆਈ.ਸੀ.ਸੀ.ਆਈ ਦੇ ਖੇਤਰੀ ਸਲਾਹਕਾਰੀ ਕੌਂਸਲ ਦੇ ਚੇਅਰਮੈਨ ਸ੍ਰੀ ਰਜਿੰਦਰ ਗੁਪਤਾ, ਡਾਇਰੈਕਟਰ ਪਸ਼ੂ ਪਾਲਣ ਡਾ. ਐਚ.ਐਸ. ਸੰਧਾ, ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਇੰਦਰਜੀਤ ਸਿੰਘ, ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਡਾ. ਮਦਨ ਮੋਹਨ, ਜਾਇੰਟ ਡਾਇਰੈਕਟਰ ਪਸ਼ੂ ਪਾਲਣ ਡਾ. ਅਮਰਜੀਤ ਸਿੰਘ, ਜਾਇੰਟ ਡਾਇਰੈਕਟਰ (ਇੰਜੀਨੀਅਰ) ਖੇਤੀਬਾੜੀ ਇੰਜੀਨੀਅਰ ਡੀ.ਆਰ. ਕਟਾਰੀਆ ਆਦਿ ਸ਼ਾਮਿਲ ਸਨ।

WRITTEN BY