ਰੱਖਿਆ ਮੰਤਰੀ ਵੱਲੋਂ ਪਠਾਨਕੋਟ ਦਾ ਦੌਰਾ
ਨਵੀਂ ਦਿੱਲੀ, 5 ਜਨਵਰੀ (ਬਲਜੀਤ ਸਿੰਘ ਬਰਾੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਿਰੰਦਰ ਮੋਦੀ ਨੂੰ ਫੋਨ ਕੀਤਾ ਅਤੇ ਪੰਜਾਬ ਦੇ ਪਠਾਨਕੋਟ ਏਅਰਬੇਸ ਉੱਪਰ ਹੋਏ ਅੱਤਵਾਦੀ ਹਮਲੇ ਦੀ ਜਾਂਚ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਵਾਿੲਆ। ਟੈਲੀਫੋਨ ’ਤੇ ਦੋਵਾਂ ਉੱਚ ਨੇਤਾਵਾਂ ਦਰਿਮਆਨ ਹੋਈ ਗੱਲਬਾਤ ਦੌਰਾਨ ਸ੍ਰੀ ਮੋਦੀ ਨੇ ਸ਼ਨੀਵਾਰ ਨੂੰ ਹੋਏ ਅੱਤਵਾਦੀ ਹਮਲੇ ਲਈ ਜਿੰਮੇਵਾਰ ਅਨਸਰਾਂ ਖਿਲਾਫ ਤਤਕਾਲ ਕਾਰਵਾਈ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਇਸ ਘਟਨਾ ਵਿੱਚ 6 ਅੱਤਵਾਦੀ ਮਾਰੇ ਗਏ ਜਦੋਂ ਕਿ ਐਨਐਸਜੀ ਦੇ ਲੈਫਟੀਨੈਂਟ ਕਰਨਲ ਸਮੇਤ 7 ਸੁਰੱਖਿਆ ਕਰਮੀਆਂ ਨੂੰ ਸ਼ਹਾਦਤ ਦੇਣੀ ਪਈ।
ਪ੍ਰਧਾਨ ਮੰਤਰੀ ਦਫਤਰ ਵੱਲੋਂ ਦੱਸਿਆ ਗਿਆ ਕਿ ਸ੍ਰੀ ਮੋਦੀ ਨੂੰ ਮੰਗਲਵਾਰ ਦੁਪਿਹਰ ਪਾਿਕਸਤਾਨ ਦੇ ਵਜ਼ੀਰ-ਏ-ਆਜ਼ਮ ਨੇ ਪਠਾਨਕੋਟ ਏਅਰਬੇਸ ਉੱਪਰ ਅੱਤਵਾਦੀ ਹਮਲੇ ਬਾਰੇ ਫੋਨ ਕੀਤਾ।ਪੀਐਮਓ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਟੈਲੀਫੋਨ ’ਤੇ ਹੋਈ ਗੱਲਬਾਤ ਦੌਰਾਨ ਸ੍ਰੀ ਮੋਦੀ ਨੇ ਇਸ ਗੱਲ ’ਤੇ ਕਰੜਾਈ ਨਾਲ ਜ਼ੋਰ ਦਿੱਤਾ ਕਿ ਪਾਕਿਸਤਾਨ ਨੂੰ ਪਠਾਨਕੋਟ ਹਮਲੇ ਲਈ ਜ਼ਿੰਮੇਵਾਰ ਲੋਕਾਂ ਅਤੇ ਜੱਥੇਬੰਦੀਆਂ ਖਿਲਾਫ ਠੋਸ ਅਤੇ ਤਤਕਾਲ ਕਾਰਵਾਈ ਕਰਨ ਦੀ ਜ਼ਰੂਰਤ ਹੈ।
ਇਸ ਤੋਂ ਪਿਹਲਾਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸੋਮਵਾਰ ਰਾਤ ਇੱਕ ਬਿਆਨ ਵਿੱਚ ਆਖਿਆ ਸੀ ਕਿ ਪਾਕਿਸਤਾਨ ਪਠਾਨਕੋਟ ਏਅਰਫੋਰਸ ਬੇਸ ’ਤੇ ਹਮਲੇ ਦੇ ਸਬੰਧ ਵਿੱਚ ਭਾਰਤ ਵੱਲੋਂ ਉਪਲੱਬਧ ਕਰਾਏ ਗਏ ਸਬੂਤਾਂ ਅਤੇ ਸੁਰਾਗਾਂ ’ਤੇ ਕੰਮ ਕਰ ਰਿਹਾ ਹੈ।
ਭਾਰਤ ਸਰਕਾਰ ਨੇ ਇਸ ਹਮਲੇ ਸਬੰਧੀ ਸਾਰੇ ਸਬੂਤ ਪਾਿਕਸਤਾਨ ਦੀ ਸਰਕਾਰ ਨੂੰ ਭੇਜ ਦਿੱਤੇ ਹਨ ਅਤੇ ਹੁਣ ਇਸ ਉੱਪਰ ਕਾਰਵਾਈ ਦੀ ਉਡੀਕ ਕੀਤੀ ਜਾ ਰਹੀ ਹੈ। ਪਾਕਿਸਤਾਨ ਨੇ ਇਸ ਦੌਰਾਨ ਅੱਤਵਾਦ ਦਾ ਮੁਕਾਬਲਾ ਕਰਨ ਅਤੇ ਉਸ ਨੂੰ ਖਤਮ ਕਰਨ ਦੀ ਪ੍ਰਤੀਬੱਧਤਾ ਵੀ ਦਰਸਾਈ ਹੈ।



