ਰਾਜਪਾਲ ਕਾਂਟੀਨੈਂਟਲ ਗਰੁੱਪ ਦੇ ਸਮਾਗਮ ’ਚ ਸ਼ਾਮਲ ਹੋਏ
ਫ਼ਤਿਹਗੜ੍ਹ ਸਾਹਿਬ, 20 ਜਨਵਰੀ (ਮਨੋਜ ਭਾਲਾ)- ਪੰਜਾਬ ਦੇ ਰਾਜਪਾਲ ਪ੍ਰੋ: ਕਪਤਾਨ ਸਿੰਘ ਸੋਲੰਕੀ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ ਦੀ ਹੱਡੀ ਹਨ ਜੋ ਕਿ 21ਵੀਂ ਸਦੀ ਿਵੱਚ ਭਾਰਤ ਨੂੰ ਸੁਪਰ ਪਾਵਰ ਬਣਾਉਣ ਿਵੱਚ ਿਵਸ਼ੇਸ ਯੋਗਦਾਨ ਪਾਉਣਗੇ। ਉਹ ਅੱਜ ਕਾਂਟੀਨੈਂਟਲ ਗਰੁੱਪ ਆਫ ਇੰਸਟੀਚਿਊਟ ਜਲਵੇੜਾ ਦੇ ਸਲਾਨਾਂ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਆਖਿਆ ਕਿ ਸਮੇਂ ਦੀ ਮੁੱਖ ਲੋੜ ਹੈ ਕਿ ਯੁਵਾ ਵਰਗ ਵਿੱਚ ਹੁਨਰ ਦਾ ਚੋਹਤਰਫਾ ਵਿਕਾਸ ਕੀਤਾ ਜਾਵੇ ਤਾਂ ਜੋ ਦੇਸ਼ ਹਰ ਖੇਤਰ ਿਵੱਚ ਸਵੈ ਨਿਰਭਰ ਹੋ ਸਕੇ। ਉਨ੍ਹਾਂ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸਿੱਖਿਆ ਨੂੰ ਇੱਕ ਮਿਸ਼ਨ ਦੀ ਤਰ੍ਹਾਂ ਲੈਣ ਕਿਉਂਕਿ ਸਮਾਜ ਦੀ ਤਰੱਕੀ ਵਿੱਚ ਅਧਿਆਪਕ ਵਰਗ ਦਾ ਵੀ ਵਿਸ਼ੇਸ ਯੋਗਦਾਨ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਅਤੇ ਯੁਵਾ ਸ਼ਕਤੀ ਦੇ ਭਵਿੱਖ ਨੂੰ ਉਜਵਲ ਬਣਾਉਣ ਵਿੱਚ ਅਧਿਆਪਕ ਅਹਿਮ ਯੋਗਦਾਨ ਪਾਉਂਦੇ ਹਨ। ਸੰਸਥਾ ਦੀ ਸ਼ਲਾਘਾ ਕਰਦਿਆਂ ਪ੍ਰੋ: ਸੋਲੰਕੀ ਨੇ ਕਿਹਾ ਕਿ ਇਹ ਸੰਸਥਾ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਅਤੇ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਕੇ ਦੇਸ਼, ਸਮਾਜ ਅਤੇ ਮਾਨਵਤਾ ਦੀ ਭਲਾਈ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ। ਉਨ੍ਹਾਂ ਇਸ ਗੱਲ ’ਤੇ ਖੁਸ਼ੀ ਪ੍ਰਗਟਾਈ ਕਿ ਕਾਂਟੀਨੈਂਟਲ ਗਰੁੱਪ ਆਫ ਇੰਸਟੀਚਊਟ ਅਧੀਨ ਚਾਰ ਸੰਸਥਾਵਾਂ ਇਸ ਇਲਾਕੇ ਦੇ ਪਿੰਡਾਂ ਤੇ ਕਸਿਬਆਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਵਿਸ਼ੇਸ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਇਸ ਗੱਲ ’ਤੇ ਵੀ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਇਹ ਸੰਸਥਾ ਮਹਿਲਾ ਸ਼ਸਕਤੀਕਰਨ ਵਿੱਚ ਵੀ ਅਹਿਮ ਯੋਗਦਾਨ ਪਾ ਰਹੀ ਹੈ।
ਪੰਜਾਬ ਦੇ ਰਾਜਪਾਲ ਨੇ ਸਿੱਖਿਆ ਸ਼ਾਸਤਰੀਆਂ ਤੇ ਬੁਧੀਜੀਵੀਆਂ ਨੂੰ ਸੱਦਾ ਦਿੱਤਾ ਕਿ ਉਹ ਅਿਜਹੀ ਕਾਰਜ ਯੋਜਨਾ ਅਤੇ ਅਗਾਂਹਵਧੂ ਪ੍ਰੋਗਰਾਮ ਉਲੀਕਣ ਜਿਸ ਨਾਲ ਯੁਵਾ ਵਰਗ ਅਕਾਦਮਿਕ ਖੇਤਰ ਵਿੱਚ ਬੁਲੰਦੀਆਂ ਨੂੰ ਛੂਹ ਸਕੇ ਅਤੇ ਪੰਜਾਬ ਨੂੰ ਤਰੱਕੀ ਦੀਆਂ ਸਿਖਰਾਂ ’ਤੇ ਪਹੁੰਚਾਣ ਵਿੱਚ ਵਿਸ਼ੇਸ ਯੋਗਦਾਨ ਪਾ ਸਕੇ।
ਰਾਜਪਾਲ ਨੇ ਕਿਹਾ ਕਿ ਸਾਡੀਆਂ ਵਿਦਿਅਕ ਸੰਸਥਾਵਾਂ ਦੀ ਇਹ ਵਿਆਪਕ ਜਿੰਮੇਵਾਰੀ ਹੈ ਕਿ ਉਹ ਦੇਸ਼ ਦੇ ਭਵਿੱਖ ਨੂੰ ਸੁਆਰਨ ਲਈ ਉਚੇਰੀ ਸਿੱਖਿਆ ਪ੍ਰਣਾਲੀ ਦਾ ਦਾਇਰਾ ਹੋਰ ਵਧਾਉਣ। ਸਾਡੀਆਂ ਵਿਦਿਅਕ ਸੰਸਥਾਵਾਂ ਅਜਿਹੀਆਂ ਹੋਣੀਆਂ ਚਾਹੀਦੀਆਂ ਹਨ ਜਿਥੇ ਕਿ ਵਿਦਿਆਰਥੀ ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਬਰਾਬਰਤਾ ਦੇ ਗੁਣਾਂ ਦੀ ਸਿੱਖਿਆ ਹਾਸਲ ਕਰਕੇ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਢਾਲ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਜੀਵਨ ’ਚ ਉਚਾਈਆਂ ਛੁਹਣ ਲਈ ਦ੍ਰਿੜ ਇਰਾਦੇ ਨਾਲ ਸਖਤ ਮਿਹਨਤ ਕਰਨ ਅਤੇ ਆਤਮ ਵਿਸ਼ਵਾਸ ਤੇ ਸਮੱਰਥਾ ਨੂੰ ਵਧਾਉਣ ’ਤੇ ਜੋਰ ਦੇਣ । ਉਨ੍ਹਾਂ ਇਸ ਮੌਕੇ ਅਕਾਦਮਿਕ ਅਤੇ ਹੋਰ ਖੇਤਰਾਂ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ।
ਇਸ ਤੋਂ ਪਹਿਲਾਂ ਸੰਸਥਾ ਦੇ ਚੇਅਰਮੈਨ-ਕਮ-ਮੈਨੇਿਜੰਗ ਡਾਇਰੈਕਟਰ ਸੇਵਾ ਮੁਕਤ ਕਰਨਲ ਬੀ.ਐਸ. ਸੰਧੂ ਨੇ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਪੰਜਾਬ ਸਰਕਾਰ ਦੇ ਸਹਾਇਕ ਮੀਡੀਆ ਸਲਾਹਕਾਰ ਸ੍ਰੀ ਵਿਨੀਤ ਜੋਸ਼ੀ, ਮਹਾਂਰਾਸ਼ਟਰ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਸ੍ਰੀ ਕੇ.ਐਸ. ਸਿੱਧੂ, ਸੇਵਾ ਮੁਕਤ ਲੈਫ: ਜਨਰਲ ਐਚ.ਆਰ.ਐਸ. ਮਾਨ, ਸੇਵਾ ਮੁਕਤ ਲੈਫ: ਜਨਰਲ ਕੇ.ਐਸ. ਮਾਨ, ਕੈਨੇਡਾ ਤੋਂ ਪ੍ਰੋ: ਮਾਇਕਲ ਵੈਨ ਗ੍ਰੋਡੇਲ, ਡਾਇੈਰਕਟਰ ਸੇਵਾ ਮੁਕਤ ਬ੍ਰਿਗੇਡੀਅਰ ਜੇ.ਕੇ. ਝਾਅ, ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਜ਼ਿਲ੍ਹਾ ਪੁਿਲਸ ਮੁਖੀ ਸ. ਜਿਤੰਦਰ ਸਿੰਘ ਖਹਿਰਾ, ਐਸ.ਡੀ.ਐਮ. ਫ਼ਤਿਹਗੜ੍ਹ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੁਦ ਸਨ।



