
ਵਾਸ਼ਿੰਗਟਨ ਡੀ ਸੀ, 2 ਫਰਵਰੀ- ਸ੍ਰੀ ਖਡੂਰ ਸਾਹਿਬ ਦੀ ਵਿਧਾਨ ਸਭਾ ਜ਼ਿਮਨੀ ਚੋਣ ਵਿਚ ਜਿਥੇ ਸ਼ਰੋਮਣੀ ਅਕਾਲੀ ਦਲ ਅਮਰੀਕਾ ਦੇ ਅਹੁਦੇਦਾਰ ਅਤੇ ਵਰਕਰ ਪਹਿਲਾਂ ਹੀ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੰਜਾਬ ਪਹੁੰਚ ਚੁੱਕੇ ਹਨ ਅਤੇ ਪਹੁੰਚ ਰਹੇ ਹਨ ਉਥੇ ਹੀ ਪਾਰਟੀ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਵਲੋਂ ਮਿਸ਼ਨ 2017 ਦੀ ਵਿਉਂਤਬੰਦੀ ਅਤੇ ਪਾਰਟੀ ਅਹੁਦੇਦਾਰਾਂ ਵਿਚ ਨਵੀਂ ਰੂਹ ਫੂਕਣ ਦੇ ਆਸ਼ੇ ਅਨੁਸਾਰ ਸ਼ਰੋਮਣੀ ਅਕਾਲੀ ਦਲ ਅਮਰੀਕਾ ਦੇ ਸਾਰੇ ਅਹੁਦੇਦਾਰਾਂ ਅਤੇ ਨੇਤਾਵਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ 19 ਅਤੇ 20 ਫਰਵਰੀ ਨੂੰ ਪਹੁੰਚਣ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਚੀਫ ਸਪੋਕਸਮੈਨ ਇੰਜ. ਸਤਪਾਲ ਸਿੰਘ ਬਰਾੜ ਨੇ ਦੱਸਿਆ ਕਿ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਐਨ ਆਰ ਆਈ ਮਾਮਲੇ ਜਥੇਦਾਰ ਤੋਤਾ ਸਿੰਘ ਅਤੇ ਸz. ਚਰਨਜੀਤ ਸਿੰਘ ਬਰਾੜ ਓ ਐਸ ਡੀ ਡਿਪਟੀ ਮੁੱਖ ਮੰਤਰੀ ਪੰਜਾਬ ਵਲੋਂ ਭੇਜੀ ਗਈ ਸੂਚਨਾ ਮੁਤਾਬਿਕ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਸਰਗਰਮ ਵਰਕਰ 19 ਅਤੇ 20 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਯੋਜਿਤ ਕੀਤੀਆਂ ਜਾ ਰਹੀਆਂ ਵਿਸ਼ੇਸ਼ ਮੀਟਿੰਗਾਂ ਵਿਚ ਭਾਗ ਲੈਣਗੇ। ਸz. ਬਰਾੜ ਨੇ ਦੱਸਿਆ ਕਿ ਜਿਸ ਤਰ੍ਹਾਂ ਪਹਿਲਾਂ ਹੀ ਇਹ ਤੈਅ ਹੋ ਚੁੱਕਿਆ ਹੈ ਕਿ ਜਿਥੇ ਨਵੇਂ ਅਹੁਦੇਦਾਰਾਂ ਨੂੰ ਮਿਸ਼ਨ 2017 ਅਧੀਨ ਪਾਰਟੀ ਦੀ ਰਣਨੀਤੀ ਸਬੰਧੀ ਜਾਣੂੰ ਕਰਵਾਇਆ ਜਾਵੇਗਾ ਉਥੇ ਹੀ ਸਾਰੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਅਤੇ ਅਫੀਸ਼ੀਅਲ ਪਛਾਣ ਪੱਤਰ ਵੀ ਜਾਰੀ ਕੀਤੇ ਜਾਣਗੇ।
ਇਸ ਦੇ ਨਾਲ ਹੀ ਸz. ਬਰਾੜ ਨੇ ਦੱਸਿਆ ਪੂਰਨ ਵਿਸ਼ਵਾਸ ਪ੍ਰਗਟ ਕਰਦਿਆਂ ਦੱਸਿਆ ਕਿ ਇਸੇ ਹਫਤੇ ਯੂਥ ਅਕਾਲੀ ਦਲ ਅਮਰੀਕਾ ਅਤੇ ਸ਼ਰੋਮਣੀ ਅਕਾਲੀ ਦਲ ਕਨੇਡਾ ਤੇ ਯੂਥ ਅਕਾਲੀ ਦਲ ਕਨੇਡਾ ਦੀਆਂ ਨਿਯੁਕਤੀਆਂ ਸਬੰਧੀ ਵੀ ਪਾਰਟੀ ਵਲੋਂ ਐਲਾਨ ਕਰ ਦਿੱਤਾ ਜਾਵੇਗਾ ਤਾਂ ਕਿ ਉਹ ਵੀ ਇਸ ਅਹਿਮ ਮੌਕੇ ਆਪਣੀਆਂ ਹਾਜ਼ਰੀਆਂ ਲੁਆ ਕੇ ਪਾਰਟੀ ਦੀ ਮਜ਼ਬੂਤੀ ਵਿਚ ਆਪਣਾ ਬਣਦਾ ਯੋਗਦਾਨ ਪਾ ਸਕਣ। ਇਸੇ ਦੌਰਾਨ ਸz. ਬਰਾੜ ਨੇ ਭਾਰਤ ਸਰਕਾਰ ਵਲੋਂ ਗਣਤੰਤਰ ਦਿਵਸ ਵਿਚ ਸਿੱਖ ਰੈੱਜਮੈਂਟ ਨੂੰ ਨਾ ਸ਼ਾਮਿਲ ਕਰਨ ਸਬੰਧੀ ਸ਼ਰੋਮਣੀ ਅਕਾਲੀ ਦਲ ਅਮਰੀਕਾ ਅਤੇ ਸਮੂਹ ਪ੍ਰਵਾਸੀ ਸਿੱਖਾਂ ਵਲੋਂ ਪ੍ਰਧਾਨ ਮੰਤਰੀ ਦੇ ਨਾਮ ਇੱਕ ਰੋਸ ਪੱਤਰ ਵੀ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਤਾਂ ਕਿ ਉਹ ਪ੍ਰਵਾਸੀ ਸਿੱਖਾਂ ਦੀਆਂ ਭਾਵਨਾਵਾਂ ਪ੍ਰਤੀ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੂੰ ਜਾਣੂੰ ਕਰਵਾ ਸਕਣ। ਪੰਜਾਬ ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਲਈ ਸ੍ਰ. ਸਤਪਾਲ ਸਿੰਘ ਬਰਾੜ ਨਾਲ ਉਨ੍ਹਾਂ ਦੇ ਫੋੋਨ ਨੰਬਰ 703 307 8497 ਤੇ ਸੰਪਰਕ ਕੀਤਾ ਜਾ ਸਕਦਾ ਹੈ।


