Skip to content
Independent perspectives. Global stories.
BREAKING

ਬੱਸ ਛੱਪੜ ’ਚ ਡਿੱਗੀ 50 ਤੋਂ ਵੱਧ ਮੌਤਾਂ, ਪ੍ਰਧਾਨ ਮੰਤਰੀ ਵੱਲੋਂ ਦੁੱਖ ਪ੍ਰਗਟ

Share this story

image ਮਧੂਬਨੀ, 19 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਬਿਹਾਰ ਦੇ ਮਧੂਬਨੀ ਜ਼ਿਲ੍ਹੇ ਦੇ ਬੇਨੀਪੱਟੀ ਥਾਣੇ ਅਧੀਨ ਆਉਂਦੇ ਪਿੰਡ ਸੁੰਦਰਪੁਰ ਟੋਲਾ ਵਿੱਚ ਸੋਮਵਾਰ ਨੂੰ ਇੱਕ ਬੱਸ ਡੂੰਘੇ ਛੱਪੜ ਵਿੱਚ ਡਿੱਗ ਪਈ ਜਿਸ ਕਾਰਨ 50 ਤੋਂ ਵੱਧ ਵਿਅਕਤੀਆਂ ਦੇ ਮਰਨ ਦਾ ਖਦਸ਼ਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਡਰਾਈਵਰ ਵੱਲੋਂ ਸੰਤੁਲਨ ਖੋ ਜਾਣ ਕਾਰਨ ਵਾਪਰਿਆ। ਯਾਤਰੀਆਂ ਨਾਲ ਖਚਾਖਚ ਭਰੀ ਇਹ ਬੱਸ ਪੂਰੀ ਤਰਾਂ ਪਾਣੀ ਵਿੱਚ ਡੁੱਬ ਚੁੱਕੀ ਹੈ, ਖਬਰ ਲਿਖੇ ਜਾਣ ਤੱਕ 25 ਯਾਤਰੀਆਂ ਦੀ ਲਾਸ਼ਾਂ ਨੂੰ ਪਾਣੀ ਵਿੱਚੋਂ ਕੱਢ ਲਿਆ ਗਿਆ ਸੀ। ਬੱਸ ਦੇ ਪੂਰੀ ਤਰਾਂ ਪਾਣੀ ਵਿੱਚ ਡੁੱਬ ਜਾਣ ਕਾਰਨ ਕਿਸੇ ਵੀ ਯਾਤਰੀ ਦੇ ਬਚਣ ਦੀ ਉਮੀਦ ਨਹੀਂ ਹੈ। ਹਾਦਸੇ ਤੋਂ ਬਾਅਦ ਬਚਾਅ ਕਾਰਜਾਂ ਵਿੱਚ ਪ੍ਰਸ਼ਾਸਨ ਦੀ ਸੁਸਤੀ ਕਾਰਨ ਸਥਾਨਕ ਲੋਕਾਂ ਵਿੱਚ ਗੁੱਸਾ ਦੇਖਣ ਨੂੰ ਮਿਲਿਆ। ਮੌਕੇ ’ਤੇ ਪਹੁੰਚੇ ਪ੍ਰਸ਼ਾਨਕ ਅਧਿਕਾਰੀਆਂ ਤੇ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ, ਲੋਕਾਂ ਨੇ ਉਨ੍ਹਾਂ ’ਤੇ ਪਥਰਾਅ ਕੀਤਾ, ਜਿਸ ਕਾਰਨ ਉੁਨ੍ਹਾਂ ਨੂੰ ਉੱਥੋਂ ਭੱਜ ਕੇ ਥੋੜੀ ਦੂਰ ਜਾ ਕੇ ਸ਼ਰਨ ਲੈਣੀ ਪਈ। ਪ੍ਰਸ਼ਾਸਨ ਨੇ ਰਾਹਤ ਕਾਰਜ ਆਰੰਭ ਦਿੱਤੇ ਹਨ। ਦੋ ਜੇਸੀਬੀ ਮਸ਼ੀਨਾਂ ਦੀ ਮੱਦਦ ਨਾਲ ਬੱਸ ਨੂੰ ਛੱਪੜ ਵਿੱਚੋਂ ਕੱਢਿਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਮਧੂਬਨੀ ਜ਼ਿਲ੍ਹੇ ਵਿੱਚ ਬੱਸ ਹਾਦਸੇ ‘ਚ ਹੋਈਆਂ ਮੌਤਾਂ ‘ਤੇ  ਦੁਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ, ‘‘ਬਿਹਾਰ ਦੇ ਮਧੂਬਨੀ ਜ਼ਿਲ੍ਹੇ ਵਿੱਚ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਬਹੁਤ ਦੁਖ ਹੋਇਆ। ਇਸ ਦੁਖ ਦੀ ਘੜੀ ਵਿੱਚ ਮੈਂ ਦੁਖੀ ਪਰਿਵਾਰਾਂ ਦੇ ਨਾਲ ਹਾਂ।’’

WRITTEN BY