Skip to content
Independent perspectives. Global stories.
BREAKING

ਕਾਂਗਰਸ ਵੱਲੋਂ ਦੇਸ਼ ਦੀ ਸੁਰੱਖਿਆ ਦੇ ਮੁੱਦੇ ’ਤੇ ਸਿਆਸਤ ਖੇਡਣੀ ਮੰਦਭਾਗੀ : ਮਜੀਠੀਆ

Share this story

ਪਿੰਡ ਬੇਗੇਵਾਲ, ਸ਼ਾਮ ਨਗਰ ਅਤੇ ਦੁਧਾਲਾ ਨੂੰ ਵਿਕਾਸ ਕੰਮਾਂ ਲਈ ਕਰੀਬ 1 ਕਰੋੜ ਰੁਪੈ ਦੀ ਗਰਾਂਟ ਦੇ ਚੈੱਕ ਵੰਡੇ

image ਮਜੀਠਾ, ਕੱਥੂਨੰਗਲ 7 ਅਕਤੂਬਰ- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲਿਆ ਹੈ ਅਤੇ ਕਿਹਾ ਕਿ ਉਸ ਵੱਲੋਂ ਸਰਜੀਕਲ ਹਮਲਿਆਂ ਦੇ ਮੁੱਦੇ ‘ਤੇ ਸਬੂਤ ਪੇਸ਼ ਕਰਨ ਸੰਬੰਧੀ ਪਾਕਿਸਤਾਨ ਦੇ ਪੱਖ ਦੀ ਵਕਾਲਤ ਕਰਨ ਵਾਲੀ ਗੁਸਤਾਖ਼ੀ ਪ੍ਰਤੀ ਅੱਜ ਤਕ ਮੁਆਫ਼ੀ ਨਾ ਮੰਗ ਕੇ ਆਪਣੀ ਨਕਾਰਤਮਕ ਸੋਚ ਅਤੇ ਪਾਕਿ- ਪ੍ਰੇਮ ਦਾ ਖੁਲੇਆਮ ਪ੍ਰਗਟਾਵਾ ਕੀਤਾ ਹੈ, ਜਿਸ ਲਈ ਲੋਕ ਉਸ ਨੂੰ ਕਦੀ ਮੁਆਫ਼ ਨਹੀਂ ਕਰਨਗੇ।ਸ. ਮਜੀਠੀਆ ਨੇ ਅੱਜ ਪਿੰਡਬੇਗੇਵਾਲ, ਸ਼ਾਮ ਨਗਰ ਅਤੇ ਦੁਧਾਲਾ ਨੂੰ ਵਿਕਾਸ ਕੰਮਾਂ ਲਈ ਕਰੀਬ 1 ਕਰੋੜ ਰੁਪੈ ਦੀ ਗਰਾਂਟ ਦੇ ਚੈੱਕ ਤਕਸੀਮ ਕਰਨ ਅਤੇ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਆਏ ਸਨ। ਸ. ਮਜੀਠੀਆ ਨੇ ਕਿਹਾ ਕਿ ਫੌਜ, ਜੋ ਅੱਜ ਸਾਡੀ ਸੁਰੱਖਿਆ ਲਈ ਸਰਹੱਦਾਂ ’ਤੇ ਜਾਨ ਤਲੀ ‘ਤੇ ਰੱਖ ਕੇ ਰਾਤ-ਦਿਨ ਪਹਿਰਾ ਦੇ ਰਹੀ ਹੈ, ‘ਤੇ ਕਿੰਤੂ ਕਰਨਾ ਕਿਸੇ ਵੀ ਤਰਾਂ ਜਾਇਜ਼ ਨਹੀਂ।ਉਨ੍ਹਾਂ ਪੰਜਾਬ ਵਾਸੀਆਂ ਦੀ ਸਿਫ਼ਤ ਕਰਦੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਏ ਅਲਰਟ ਮਗਰੋਂ ਜਦੋਂ ਰਾਜ ਸਰਕਾਰ ਨੇ ਸਰਹੱਦ ‘ਤੇ ਵਸੇ ਪਿੰਡਾਂ ਨੂੰ ਉਠਾਉਣ ਦੀ ਮੁਹਿੰਮ ਸ਼ੁਰੂ ਕੀਤੀ ਤਾਂ ਇਹਨਾਂ ਲੋਕਾਂ ਨੇ ਘਰ-ਘਾਟ ਛੱਡ ਕੇ ਭੱਜਣ ਨਾਲੋਂ ਉੱਥੇ ਰਹਿ ਕੇ ਲੜਾਈ ਦੇ ਮੈਦਾਨ ਵਿੱਚ ਭਾਰਤੀ ਫੌਜ ਦਾ ਸਾਥ ਦੇਣ ਨੂੰ ਤਰਜੀਹ ਦਿੱਤੀ।ਸ. ਮਜੀਠੀਆ ਨੇ ਇਸ ਮੁੱਦੇ ’ਤੇ ਕੀਤੀ ਜਾ ਰਹੀ ਸਿਆਸਤ ਲਈ ਪੰਜਾਬ ਕਾਂਗਰਸ ਨੂੰ ਆੜੇ ਹੱਥੀਂ ਲੈਂਦੇ ਕਿਹਾ ਕਿ ਕਾਂਗਰਸ ਦੇ ਆਗੂ ਕੇਂਦਰ ਤੇ ਰਾਜ ਸਰਕਾਰ ਵੱਲੋਂ ਸਰਹੱਦ ਤੋਂ ਲੋਕਾਂ ਨੂੰ ਸੁਰਖਿਅਤ ਥਾਂਵਾਂ ‘ਤੇ ਪਹੁੰਚਾਉਣ ਦਾ ਵਿਰੋਧ ਕਰ ਰਹੇ ਹਨ, ਜਦਕਿ ਇਹਨਾਂ ਨੂੰ ਦੋਵਾਂ ਸਰਕਾਰਾਂ ਵੱਲੋਂ ਵਿਖਾਈ ਸਿਆਣਪ ਦੀ ਪ੍ਰਸੰਸਾ ਕਰਨੀ ਚਾਹੀਦੀ ਹੈ।ਸ. ਮਜੀਠੀਆ ਨੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਸੰਸਾ ਕਰਦੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਹਤ ਦੀ ਪ੍ਰਵਾਹ ਕੀਤੇ ਬਿਨਾਂ ਜਿਸ ਤਰਾਂ ਤਿੰਨ ਦਿਨ ਸਰਹੱਦੀ ਖੇਤਰ ਵਿੱਚ ਲੋਕਾਂ ਕੋਲ ਪਹੁੰਚ ਕੇ ਉਨ੍ਹਾਂ ਦੇ ਦੁਖੜੇ ਸੁਣੇ ਅਤੇ ਉਨ੍ਹਾਂ ਨੂੰ ਹੱਲ ਕੀਤਾ, ਉਸ ਦੀ ਮਿਸਾਲ ਸ. ਬਾਦਲ ਤੋਂ ਬਿਨਾਂ ਕਿਸੇ ਮੁੱਖ ਮੰਤਰੀ ਦੇ ਰਾਜ ਕਾਲ ਵਿੱਚ ਨਹੀਂ ਮਿਲ ਸਕਦੀ। ਸ: ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਵਿੱਚ ਕੈਪਟਨ ਪ੍ਰੋਗਰਾਮ ‘ਤੇ ਵਿਅੰਗ ਕਸਦਿਆਂ ਕਿਹਾ ਕਿ ਕੈਪਟਨ ਅੰਮ੍ਰਿਤਸਰ ਹਲਕੇ ਤੋਂ ਐਮ ਪੀ ਹਨ ਪਰ ਇੱਥੇ ਤਾਂ ਕਦੀ ਨਜ਼ਰ ਨਹੀਂ ਆਏ। ਵਿਧਾਨ ਸਭਾ ਚੋਣਾਂ ਉਪਰੰਤ ਲੋਕ ਉਸ ਨੂੰ ਹਲਕਾ ਕੈਪਟਨ ਦੀ ਉਪਾਧੀ ਜ਼ਰੂਰ ਦੇਣਗੇ। ਇਸ ਮੌਕੇ ਸ: ਮਜੀਠੀਆ ਨੇ ਪੰਚਾਇਤਾਂ ਅਤੇ ਉੱਚ ਅਧਿਕਾਰੀਆਂ ਨੂੰ ਸਾਰੇ ਵਿਕਾਸ ਕੰਮ ਬਿਨਾਂ ਕਿਸੇ ਭੇਦਭਾਵ ਦੇ ਛੇਤੀ ਤੋਂ ਛੇਤੀ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਸ. ਮਜੀਠੀਆ ਨੇ ਇਸ ਮੌਕੇ ਕਈ ਡੇਰਿਆਂ ਨੂੰ ਜਾਂਦੇ ਰਸਤੇ ਪੱਕੇ ਕਰਨ ਦਾ ਉਦਘਾਟਨ ਵੀ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਜੋਧ ਸਿੰਘ ਸਮਰਾ, ਮੀਡੀਆ ਸਲਾਹਕਾਰ ਪ੍ਰੋ. ਸਰਚਾਂਦ ਸਿੰਘ, ਗਗਨਦੀਪ ਸਿੰਘ ਭਕਨਾ, ਕੁਲਵਿੰਦਰ ਸਿੰਘ ਧਾਰੀਵਾਲ, ਬਾਬਾ ਕਰਨੈਲ ਸਿੰਘ, ਅਨੂਪ ਸਿੰਘ ਸੰਧੂ, ਸਰਪੰਚ ਬਲਕਾਰ ਸਿੰਘ, ਸਾਬਕਾ ਸਰਪੰਚ ਹਰਿੰਦਰ ਸਿੰਘ, ਸਾਬਕਾ ਡਿਪਟੀ ਗੁਲਵੰਤ ਸਿੰਘ, ਬਲਜੀਤ ਸਿੰਘ, ਸਤਵੰਤ ਸਿੰਘ ਸੰਧੂ, ਸਤਨਾਮ ਸਿੰਘ, ਗੁਰਬਖ਼ਸ਼ ਸਿੰਘ, ਸਰਪੰਚ ਮਲਕੀਤ ਸਿੰਘ ਸ਼ਾਮਨਗਰ, ਸਾਬਕਾ ਸਰਪੰਚ ਗੁਰਭੇਜ ਸਿੰਘ, ਸਾਬਕਾ ਸਰਪੰਚ ਸੰਤੋਖ ਸਿੰਘ, ਗੁਰਦੇਵ ਸਿੰਘ, ਡਾ. ਸੁਖਦੇਵ ਸਿੰਘ, ਗੁਰਨਾਮ ਸਿੰਘ ਸਿੱਧੂ, ਅਮਰ ਸਿੰਘ ਸੰਮਤੀ ਮੈਂਬਰ, ਸਰਪੰਚ ਜਗਵੰਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜਰ ਸਨ।

WRITTEN BY